Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਦੀ ਅਗਵਾਈ ’ਚ ਧੂਰੀ ਹਲਕੇ ’ਚ ਚੋਣ ਪ੍ਰਚਾਰ ਜ਼ੋਰਾਂ ਤੇ

ਧੂਰੀ ਹਲਕੇ ’ਚ ਹੋਏ ਵਿਕਾਸ ਕਾਰਜਾਂ ਨੂੰ ਦੇਖ ਕੇ ਵੋਟ ਪਾਉਣ ਲੋਕ: ਦਲਵੀਰ ਸਿੰਘ ਢਿੱਲੋਂ

Dalvir Singh Dhillon, AAP, Aam Aadmi Party, Aam Aadmi Party Punjab, AAP Punjab, Rajwant Singh Ghulli

Web Admin

Web Admin

5 Dariya News

ਧੂਰੀ/ਸੰਗਰੂਰ , 08 Dec 2025

Last updated on: Dec 09, 2025, 17:30 IST

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ’ਤੇ ਲੜੀਆਂ ਜਾ ਰਹੀਆਂ ਹਨ ਤੇ ਧੂਰੀ ਹਲਕੇ ਦੇ ਲੋਕ ਖੇਤਰ ’ਚ ਹੋਏ ਵਿਕਾਸ ਨੂੰ ਦੇਖ ਕੇ ਵੋਟਾਂ ਪਾਉਣ। ਇਹ ਪ੍ਰਗਟਾਵਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਹਲਕੇ ’ਚ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਮੀਤ ਸਿੰਘ ਚਾਹਲ, ਬਲਾਕ ਸੰਮਤੀ ਚੋਣਾਂ ਲਈ ਪਰਮਜੀਤ ਕੌਰ, ਲਖਵੀਰ ਕੌਰ, ਕਰਮਜੀਤ ਸਿੰਘ ਅਤੇ ਰਮਨਦੀਪ ਕੌਰ ਸਮੇਤ ਹੋਰਨਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ  ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਘਰ ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਤੋਂ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਖੋਲ੍ਹੇ ਆਮ ਆਦਮੀ ਕਲੀਨਿਕ, ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਵਰਗੀ ਪਹਿਲਕਦਮੀ ਸਮੇਤ ਕਰੀਬ 58 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਮਾਨ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਿਵੇਸ਼ ਨੂੰ ਹੋਰ ਵਧਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੱਡੀਆਂ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ ਜੋ ਸੂਬੇ ਵਿੱਚ ਨੌਕਰੀਆਂ ਦੇ ਮੌਕਿਆਂ ਸਮੇਤ ਖ਼ੁਸ਼ਹਾਲੀ ਵੀ ਲੈ ਕੇ ਆਵੇਗਾ। ਚੇਅਰਮੈਨ ਢਿੱਲੋਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਚਾਰ ਸਾਲ ਦੌਰਾਨ ਕੀਤੇ ਕੰਮ ਨੂੰ ਦੇਖਦੇ ਹੋਏ ਲੋਕ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ। 

ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦਾ ਖੇਤਰ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਹੁੰਦਾ ਹੈ, ਇਸ ਲਈ ਲੋਕ ਆਪਣੇ ਖੇਤਰ ਦੇ ਵਿਕਾਸ ਲਈ ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ। ਵੱਖ ਵੱਖ ਜਨ ਸਭਾਵਾਂ ਦੌਰਾਨ ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਕੌਂਸਲਰ ਵੀਰਭਾਨ, ਜਗਤਾਰ ਸਿੰਘ, ਅਜੈਬ ਸਿੰਘ ਹੈਪੀ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ ਕਾਤਰੋਂ, ਜੋਰਾ ਸਿੰਘ ਇਸਾਪੁਰ, ਸੁਪਿੰਦਰ ਸਿੰਘ, ਜਗਜੀਤ ਸਿੰਘ ਅਤੇ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਅਤੇ ਪਿੰਡ ਵਾਸੀ ਮੌਜੂਦ ਸਨ।

 

Tags: Dalvir Singh Dhillon , AAP , Aam Aadmi Party , Aam Aadmi Party Punjab , AAP Punjab , Rajwant Singh Ghulli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD