Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਸਿੱਧੂ ਵੱਲੋਂ ਦੁੱਗਰੀ ਫੇਜ਼-1 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ! ਇਲਾਕਾ ਨਿਵਾਸੀਆਂ ਨੂੰ ਹਰ ਪ੍ਰੋਜੈਕਟ ਦਾ ਨਿਰੀਖਣ ਕਰਨ ਦਾ ਪੂਰਨ ਅਖ਼ਤਿਆਰ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 09 Dec 2025

Last updated on: Dec 10, 2025, 11:06 IST

ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਦੁੱਗਰੀ ਫੇਜ਼-1 ਮਾਰਕੀਟ ਵਿਖੇ ਨਵੀਂ ਸੜਕ ਨਿਰਮਾਣ ਅਤੇ ਸਾਈਡ ਗਰਿੱਲ 'ਤੇ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 98.25 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸ ਮੌਕੇ ਮਾਰਕੀਟ ਪ੍ਰਧਾਨ ਭੁਪਿੰਦਰ ਸਿੰਘ ਬਸੰਤ, ਚੇਅਰਮੈਨ ਜਸਬੀਰ ਸਿੰਘ ਜੱਸਲ, ਸਚਿਨ ਮਨਚੰਦਾ ਅਤੇ ਪੁਨੀਤ ਮਲਹੋਤਰਾ ਵੱਲੋਂ ਗੁਲਦਸਤਾ ਭੇਂਟ ਕਰਕੇ ਆਪਣੇ ਹਰਮਨ ਪਿਆਰੇ ਵਿਧਾਇਕ ਸਿੱਧੂ ਦਾ ਸਨਮਾਨ ਕੀਤਾ ਗਿਆ। ਮਾਰਕੀਟ ਪ੍ਰਧਾਨ ਭੁਪਿੰਦਰ ਸਿੰਘ ਬਸੰਤ ਵੱਲੋਂ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ''ਸਰਕਾਰਾਂ ਕਈ ਆਈਆਂ ਤੇ ਗਈਆਂ ਪਰ ਸਾਡੇ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਾਅਦੇ ਅਤੇ ਜ਼ੁਬਾਨ ਦੇ ਪੱਕੇ ਇਨਸਾਨ ਹਨ, ਇਹ ਜੋ ਕੁਝ ਕਹਿੰਦੇ ਹਨ, ਉਹ ਸਮਾਂ ਸੀਮਾ ਤੋਂ ਪਹਿਲਾਂ ਹੀ ਪੂਰਾ ਕਰਕੇ ਦਿਖਾ ਦਿੰਦੇ ਹਨ।'' 

ਉਹਨਾਂ ਇਹ ਵੀ ਕਿਹਾ ਕਿ ਅਸੀਂ ਵਿਧਾਇਕ ਸਿੱਧੂ ਨੂੰ ਸਿਰਫ ਸੜਕ ਦੀ ਹਾਲਤ ਵਧੀਆ ਕਰਨ ਲਈ ਕਿਹਾ ਸੀ ਪਰ ਉਨ੍ਹਾਂ ਆਪਣੇ ਵੱਲੋਂ ਮਾਰਕੀਟ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਜੋ ਕੁਝ ਕੀਤਾ ਹੈ ਉਹ ਕਾਬਲੇ ਤਾਰੀਫ ਹੈ, ਜੋ ਵਿਧਾਇਕ ਸਿੱਧੂ ਦਾ ਆਪਣੇ ਹਲਕੇ ਪ੍ਰਤੀ ਆਪਣਾਪਣ, ਗੰਭੀਰਤਾ ਅਤੇ ਸੰਜੀਦਗੀ ਨੂੰ ਦਰਸਾਉਂਦਾ ਹੈ। ਮਾਰਕੀਟ ਪ੍ਰਧਾਨ ਨੇ ਕਿਹਾ ਕਿ ਇਹੀ ਗੱਲਾਂ ਵਿਧਾਇਕ ਸਰਦਾਰ ਕੁਲਵੰਤ ਸਿੰਘ ਸਿੱਧੂ ਨੂੰ ਬਾਕੀ ਨੇਤਾਵਾਂ ਨਾਲੋਂ ਅਲੱਗ ਕਤਾਰ ਵਿੱਚ ਖੜਾ ਕਰਦੀਆਂ ਹਨ।

ਇਸ ਮੌਕੇ ਵਿਧਾਇਕ ਸਿੱਧੂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿ ਤੁਹਾਡਾ ਇਹ ਪਿਆਰ ਅਤੇ ਲਗਾਵ ਮੈਨੂੰ ਹਲਕੇ ਦੀ ਦਿਨ ਰਾਤ ਸੇਵਾ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਮੈਂ ਹਲਕੇ ਦੇ ਵਸਨੀਕਾਂ ਦਾ ਸੇਵਾਦਾਰ ਹਾਂ ਅਤੇ ਸੱਚਾ ਸੇਵਾਦਾਰ ਉਹੀ ਹੁੰਦਾ ਹੈ ਜੋ ਸੰਗਤ ਦੇ ਹੁਕਮ ਤੋਂ ਪਹਿਲਾਂ ਕੰਮ ਕਰਕੇ ਦਿਖਾਵੇ। 

ਉਨਾਂ ਕਿਹਾ ਕਿ ਇਹ ਸੜਕਾਂ ਤੁਹਾਡੇ ਪੈਸੇ ਦੀਆਂ ਬਣ ਰਹੀਆਂ ਹਨ ਅਤੇ ਤੁਹਾਡਾ ਸੰਪੂਰਨ ਹੱਕ ਹੈ ਕਿ ਤੁਸੀਂ ਆਪ ਖੜੇ ਹੋ ਕੇ ਇਸਦੀ ਕੁਆਲਿਟੀ ਨੂੰ ਚੈੱਕ ਕਰੋ। ਜੇਕਰ ਤੁਹਾਨੂੰ ਕਿਸੇ ਤਰ੍ਹਾਂ ਦੀ ਵੀ ਕੋਈ ਖਰਾਬੀ ਜਾਂ ਘਟੀਆ ਮਟੀਰੀਅਲ ਲੱਗਦਾ ਹੈ ਤਾਂ ਮੌਕੇ 'ਤੇ ਹੀ ਕੰਮ ਰੁਕਵਾ ਕੇ ਮੈਨੂੰ ਸੱਦਿਆ ਜਾ ਸਕਦਾ ਹੈ।

ਇਸ ਮੌਕੇ ਬੀਬੀ ਦਵਿੰਦਰ ਕੌਰ ਬਸੰਤ, ਬੀਬੀ ਪਰਮਿੰਦਰ ਕੌਰ ਸੰਧੂ, ਬੀਬੀ ਸੁਰਿੰਦਰ ਕੌਰ, ਗੁਰਪ੍ਰੀਤ ਸਿੰਘ ਰਾਜਾ ਜ਼ਿਲਾ ਪ੍ਰਧਾਨ ਸੋਸ਼ਲ ਮੀਡੀਆ, ਕੁਲਵਿੰਦਰ ਸਿੰਘ ਬੈਨੀਪਾਲ, ਹੈਪੀ ਪਾਲਕੀ, ਬਿਪਨ ਸੇਠੀ, ਗੁਰਦਰਸ਼ਨ ਸਿੰਘ ਧਮੀਜਾ, ਸੋਨੂ ਧਮੀਜਾ, ਮਹਿੰਦਰ ਸਿੰਘ, ਮਨਪ੍ਰੀਤ ਸਿੰਘ, ਸ਼ੇਖਰ ਸਿੰਘ, ਸਰਬਜੀਤ ਸਿੰਘ ਗਰੇਵਾਲ, ਪੁਨੀਤ ਮਲਹੋਤਰਾ, ਸਚਿਨ ਮਲਹੋਤਰਾ, ਜਸਵੀਰ ਜੱਸੀ, ਸੋਨੂ ਧੁੰਨਾ, ਪੀ ਏ ਕਮਲਦੀਪ ਕਪੂਰ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD