Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ’ਚ ਟੈਕਸ ਟੈਰਰਿਸਮ ਚਰਮ ’ਤੇ — ਐਕਸਾਈਜ਼ ਵਿਭਾਗ ਨੂੰ ਜ਼ਬਰ-ਵਸੂਲੀ ਦਾ ਹਥਿਆਰ ਬਣਾ ਦਿੱਤਾ

ਮਹੀਨੇ ਦੇ ਵਸੂਲੀ ਟਾਰਗੇਟ! ਅਫਸਰਾਂ ਨੂੰ 10 ਲੱਖ ਪ੍ਰਤੀ ਇੰਸਪੈਕਸ਼ਨ ਦੀ ਖੁੱਲ੍ਹੀ ਹਦਾਇਤ

Anil Sarin, BJP, Bharatiya Janata Party, BJP Punjab, Vineet Joshi, Sukhwinder Singh Goldy

Web Admin

Web Admin

5 Dariya News

ਚੰਡੀਗੜ੍ਹ , 09 Dec 2025

Last updated on: Dec 10, 2025, 15:59 IST

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਨੂੰ ਜ਼ਬਰ-ਵਸੂਲੀ ਦੇ ਸੰਦ ਵਜੋਂ ਵਰਤਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਭਰੋਸਾ ਬੁਰੀ ਤਰ੍ਹਾਂ ਹਿਲ ਗਿਆ ਹੈ। ਉਨ੍ਹਾਂ ਦੇ ਮੁਤਾਬਕ, ਸਰਕਾਰ ਆਪਣੀ ਖ਼ਾਲੀ ਹੋ ਚੁੱਕੀ ਤਿਜ਼ੋਰੀ ਭਰਨ ਲਈ ਬੇਗੁਨਾਹ ਟਰੇਡ ਤੇ ਇੰਡਸਟਰੀ ਨੂੰ ਟਾਰਗੇਟ ਕਰ ਰਹੀ ਹੈ, ਨਤੀਜੇ ਵਜੋਂ ਸੂਬੇ ਦਾ ਉਦਯੋਗੀ ਮਾਹੌਲ ਡਰ ਅਤੇ ਦਬਾਅ ਨਾਲ ਘਿਰ ਗਿਆ ਹੈ।

ਸਰੀਨ ਨੇ ਦੋਸ਼ ਲਾਇਆ ਕਿ ਟੈਕਸ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਵਿੱਚ ਘੱਟੋ-ਘੱਟ ਚਾਰ ਇੰਸਪੈਕਸ਼ਨਾਂ ਦੀ ਹਦਾਇਤ ਨਾਲ ਨਾਲ ਹਰ ਇੰਸਪੈਕਸ਼ਨ ਤੋਂ 8–10 ਲੱਖ ਰੁਪਏ ਦੀ ਜਬਰਦਸਤੀ ਵਸੂਲੀ ਦਾ ਟਾਰਗੇਟ ਦਿੱਤਾ ਗਿਆ ਹੈ। ਇਹ ਤਰੀਕਾ ਟੈਕਸ ਇਕੱਤਰਤਾ ਨਹੀਂ, ਸਰੀਨ ਦੇ ਸ਼ਬਦਾਂ ਵਿੱਚ “ਸਿੱਧੀ-ਸਿੱਧੀ ਜ਼ਬਰ-ਵਸੂਲੀ” ਹੈ ਤੇ ਇਸਨੂ ਟੈਕਸ ਟੈਰਰਿਸਮ ਕਹਿਣਾ ਵੀ ਗਲਤ ਨਹੀਂ ਹੋਵੇਗਾ। 

ਚੰਡੀਗੜ੍ਹ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਆਗੂ ਜਗਦੀਪ ਸਿੰਘ ਨਕਈ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਅਤੇ ਸਹ-ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਦੀ ਹਾਜਰੀ ਵਿੱਚ ਸਰੀਨ ਨੇ ਕਿਹਾ ਕਿ ਸਰਕਾਰ ਨੇ 1000 ਕਰੋੜ ਰੁਪਏ ਤੋਂ ਵੱਧ ਦੇ ਰਿਫੰਡ ਰੋਕ ਕੇ ਵਪਾਰੀਆਂ ਦੀ ਲਿਕਵੀਡਿਟੀ ਤਬਾਹ ਕਰ ਦਿੱਤੀ ਹੈ। ਸੈਂਟਰਲ ਜੀਐਸਟੀ ਰਿਫੰਡ ਸਮੇਂ ’ਤੇ ਜਾਰੀ ਕਰਦਾ ਹੈ, ਪਰ ਪੰਜਾਬ ਸਰਕਾਰ ਵਪਾਰੀਆਂ ਦੇ ਹੱਕਾਂ ’ਤੇ "ਡਾਕਾ" ਮਾਰ ਰਹੀ ਹੈ, ਜਦੋਂ ਕਿ ਵਿੱਤ ਮੰਤਰੀ ਝੂਠੇ ਰੈਵਨਿਊ ਵਾਧੇ ਦੇ ਦਾਅਵੇ ਕਰਦੇ ਫਿਰਦੇ ਹਨ।

ਸਰੀਨ ਨੇ ਚੇਤਾਵਨੀ ਦਿੱਤੀ ਕਿ ਭਾਜਪਾ ਟਰੇਡ ਅਤੇ ਇੰਡਸਟਰੀ ਨਾਲ ਪੂਰੀ ਤਰ੍ਹਾਂ ਖੜੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਰੋਕੇ ਹੋਏ ਰਿਫੰਡ ਜਾਰੀ ਕਰੇ, ਵਸੂਲੀ ਟਾਰਗੇਟ ਰੱਦ ਕਰੇ ਅਤੇ ਟੈਕਸ ਟੈਰਰਿਸਮ ਖਤਮ ਕਰੇ, ਕਿਉਂਕਿ ਪੰਜਾਬ ਦੀ ਤਰੱਕੀ ਉਦਯੋਗਪਤੀਆਂ ਦੀ ਸੁਰੱਖਿਆ ਅਤੇ ਭਰੋਸੇ ਨਾਲ ਨਾਤੀ ਹੈ।

 

Tags: Anil Sarin , BJP , Bharatiya Janata Party , BJP Punjab , Vineet Joshi , Sukhwinder Singh Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD