Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਪ੍ਰੀਤੀ ਯਾਦਵ ਵੱਲੋਂ ਗਿਣਤੀ ਕੇਂਦਰਾਂ ਤੇ ਸਟਰਾਂਗ ਰੂਮਜ਼ ਦਾ ਨਿਰੀਖਣ

ਚੋਣ ਅਮਲੇ ਨੂੰ ਵੋਟਾਂ ਪੁਆਉਣ ਲਈ ਰਵਾਨਾ ਕਰਨ ਤੇ ਵੋਟਾਂ ਪੁਆਉਣ ਮਗਰੋਂ ਵੋਟ ਬਕਸੇ ਜਮ੍ਹਾਂ ਕਰਵਾਉਣ ਵਾਲੇ ਸੈਂਟਰਾਂ ਦਾ ਵੀ ਜਾਇਜ਼ਾ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 09 Dec 2025

Last updated on: Dec 10, 2025, 16:12 IST

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਅੰਦਰ 14 ਦਸੰਬਰ ਨੂੰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਦੌਰਾਨ ਪੈਣ ਵਾਲੀਆਂ ਵੋਟ ਬਕਸੇ ਰੱਖਣ ਲਈ ਬਣਾਏ ਗਏ ਸਟਰਾਂਗ ਰੂਮਜ ਤੇ ਵੋਟਾਂ ਦੀ ਗਿਣਤੀ ਕੇਂਦਰਾਂ ਦਾ ਨਿਰੀਖਣ ਕਰਨ ਲਈ ਸਰਕਾਰੀ ਮਹਿੰਦਰਾ ਕਾਲਜ ਤੇ ਸਰਕਾਰੀ ਆਈ.ਟੀ.ਆਈ. ਨਾਭਾ ਰੋਡ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੁਆਉਣ ਲਈ ਚੋਣ ਅਮਲ 'ਚ ਲੱਗੇ ਪ੍ਰੀਸਾਈਡਿੰਗ ਤੇ ਪੋਲਿੰਗ ਅਫ਼ਸਰਾਂ ਤੇ ਹੋਰ ਚੋਣ ਅਮਲੇ ਨੂੰ ਵੋਟਰ ਬਕਸੇ ਤੇ ਹੋਰ ਚੋਣ ਸਮੱਗਰੀ ਦੇਕੇ 13 ਦਸੰਬਰ ਨੂੰ ਪੋਲਿੰਗ ਬੂਥਾਂ ਵੱਲ ਤੋਰਨ ਲਈ ਬਣਾਏ ਗਏ ਡਿਸਪੈਚ ਸੈਂਟਰਾਂ ਅਤੇ ਵੋਟਾਂ ਮਗਰੋਂ ਵੋਟਰ ਬਕਸੇ ਜਮ੍ਹਾਂ ਕਰਵਾਉਣ ਲਈ ਰਸੀਟ ਸੈਂਟਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਬਲਾਕ ਸੰਮਤੀ ਪਟਿਆਲਾ ਤੇ ਪਟਿਆਲਾ ਦਿਹਾਤੀ ਦੇ ਰਿਟਰਨਿੰਗ ਅਧਿਕਾਰੀਆਂ ਐਸ.ਡੀ.ਐਮ ਹਰਜੋਤ ਕੌਰ ਮਾਵੀ ਤੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ ਤੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਡਾ. ਪ੍ਰੀਤੀ ਯਾਦਵ ਨੇ ਹਦਾਇਤ ਕੀਤੀ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸੀ.ਸੀ.ਟੀ.ਵੀ. ਕੈਮਰੇ, ਵੀਡੀਓਗ੍ਰਾਫ਼ੀ ਤੇ ਸੁਰੱਖਿਆ ਪ੍ਰਬੰਧਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤੋਂ ਇਲਾਵਾ ਚੋਣ ਅਮਲੇ ਦੀ ਸਿਖਲਾਈ ਵੀ ਪੁਖ਼ਤਾ ਕਰਵਾਈ ਜਾਵੇ ਤਾਂ ਕਿ ਸਮੁੱਚਾ ਚੋਣ ਅਮਲ ਨਿਰਵਿਘਨ ਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD