Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ : ਆਮ ਆਦਮੀ ਪਾਰਟੀ ਨੇ ਘਰ ਘਰ ਤੱਕ ਬਣਾਈ ਪਹੁੰਚ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ 'ਚ ਸੰਭਾਲੀ ਚੋਣ ਪ੍ਰਚਾਰ ਦੀ ਕਮਾਨ

Dalvir Singh Dhillon, AAP, Aam Aadmi Party, Aam Aadmi Party Punjab, AAP Punjab, Rajwant Singh Ghulli

Web Admin

Web Admin

5 Dariya News

ਧੂਰੀ/ਸੰਗਰੂਰ , 09 Dec 2025

Last updated on: Dec 10, 2025, 16:22 IST

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਚੱਲ ਰਹੇ ਪ੍ਰਚਾਰ ਦੀ ਧੂਰੀ ਹਲਕੇ ਵਿੱਚ ਕਮਾਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਸੰਭਾਲੀ ਹੋਈ ਹੈ। ਦੋਵੇਂ ਆਗੂ ਸਵੇਰ ਤੋਂ ਦੇਰ ਰਾਤ ਤੱਕ ਪਿੰਡ-ਪਿੰਡ ਜਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।

ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਲੋਕਾਂ ਨੇ ਕਰੀਬ ਚਾਰ ਸਾਲ ਤੋਂ ਆਮ ਆਦਮੀ ਪਾਰਟੀ ਦੇ ਕੰਮ ਨੂੰ ਦੇਖਿਆ ਹੈ ਅਤੇ ਜੋ ਵਿਕਾਸ ਕਾਰਜ ਪਿਛਲੇ ਚਾਰ ਸਾਲ ਦੌਰਾਨ ਹੋਏ ਹਨ ਉਹਨਾਂ ਨੂੰ ਆਧਾਰ ਬਣਾ ਕੇ ਹੀ ਆਮ ਆਦਮੀ ਪਾਰਟੀ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲੜ ਰਹੀ ਹੈ। 

ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਝਲਾ, ਬਲਾਕ ਸੰਮਤੀ ਚੋਣਾਂ ਲਈ ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਸੀਰ ਸਿੰਘ ਅਤੇ ਰਣਜੋਧ ਸਿੰਘ ਸਮੇਤ ਹੋਰਨਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਘਰ ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਤੋਂ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ, ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਖੋਲ੍ਹੇ ਆਮ ਆਦਮੀ ਕਲੀਨਿਕ, ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਵਰਗੀ ਪਹਿਲਕਦਮੀ ਸਮੇਤ ਕਰੀਬ 58 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਮਾਨ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਦਾ ਚਹੁੰ-ਮੁੱਖੀ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਪਿੰਡਾਂ ਵਿੱਚ ਨਹਿਰੀ ਪਾਣੀ ਪੁਜਾਉਣ ਲਈ ਵਿਸ਼ਾਲ ਪ੍ਰਾਜੈਕਟ ਸ਼ੁਰੂ ਹੋਏ ਹਨ ਤਾਂ ਜੋ ਕਿਸਾਨੀ ਨੂੰ ਸਹੀ ਸਿੰਚਾਈ ਮੁਹੱਈਆ ਹੋਵੇ ਅਤੇ ਪਾਣੀ ਦੇ ਡਿੱਗਦੇ ਪੱਧਰ ਤੋਂ ਪਿੰਡਾਂ ਨੂੰ ਰਾਹਤ ਮਿਲੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਨਵੀਂਆਂ ਸੜਕਾਂ ਦੇ ਨਿਰਮਾਣ ਲਈ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਸੁਚਾਰੂ ਬਣ ਰਹੀ ਹੈ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਆਸਾਨ ਹੋਈ ਹੈ।

ਇਸ ਮੌਕੇ ਅਨਿਲ ਮਿੱਤਲ, ਜਸਪਾਲ ਸਿੰਘ ਭੁੱਲਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਲਾਲ ਸਿੰਘ, ਜਗਤਾਰ ਸਿੰਘ, ਅਜੈਬ ਸਿੰਘ ਹੈਪੀ, ਸੁਖਦੇਵ ਸਿੰਘ, ਪੁਸ਼ਪਿੰਦਰ ਸ਼ਰਮਾ, ਦਵਿੰਦਰ ਸਿੰਘ, ਰਮਨਦੀਪ ਸਿੰਘ, ਗੋਪਾਲ ਕ੍ਰਿਸ਼ਨ, ਗੁਰਚਰਨ ਸਿੰਘ ਕਾਲਾ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਅਤੇ ਪਿੰਡ ਵਾਸੀ ਮੌਜੂਦ ਸਨ।

 

Tags: Dalvir Singh Dhillon , AAP , Aam Aadmi Party , Aam Aadmi Party Punjab , AAP Punjab , Rajwant Singh Ghulli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD