Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਐਚਪੀਪੀਸੀ ਦੀ ਮੀਟਿੰਗ

ਲਗਭਗ 3300 ਕਰੋੜ ਰੁਪਏ ਦੇ ਕੰਨਟ੍ਰੈਕਟ ਅਤੇ ਵਸਤੂਆਂ ਦੀ ਖਰੀਦ ਨੂੰ ਦਿੱਤੀ ਗਈ ਮੰਜੂਰੀ

 Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Vipul Goel, Ranbir Gangwa, Dr Arvind Kumar Sharma, Mahipal Dhanda, Shyam Singh Rana, Shruti Choudhary, Rajesh Nagar, Anurag Rastogi, Chief Secretary Haryana

5 Dariya News

5 Dariya News

5 Dariya News

ਚੰਡੀਗੜ੍ਹ , 09 Dec 2025

Last updated on: Dec 10, 2025, 16:31 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਈ ਹਾਈ ਪਾਰਵ ਪਰਚੇਜ ਕਮੇਟੀ (ਐਚਪੀਪੀਸੀ) ਦੀ ਮੀਟਿੰਗ ਵਿੱਚ ਲਗਭਗ 3300 ਕਰੋੜ ਰੁਪਏ ਦੀ ਮਹਤੱਵਪੂਰਣ ਸਮੱਗਰੀਆਂ ਅਤੇ ਸੇਵਾਵਾਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਸਤਾਵਾਂ 'ਤੇ ਵਿਸਤਾਰ ਚਰਚਾ ਕੀਤੀ ਗਈ ਅਤੇ ਬੋਲੀਦਾਤਾਵਾਂ ਦੇ ਨਾਲ ਨੈਗੋਸਇਏਸ਼ਨ ਦੇ ਬਾਅਦ ਲਗਭਗ 127 ਕਰੋੜ ਰੁਪਏ ਦੀ ਬਚੱਤ ਯਕੀਨੀ ਕੀਤੀ ਗਈ, ਜਿਸ ਨਾਲ ਰਾਜ ਸਰਕਾਰ ਦੇ ਵਿੱਤੀ ਪ੍ਰਬੰਧਨ ਨੂੰ ਹੋਰ ਵੱਧ ਮਜਬੂਤੀ ਮਿਲੀ ਹੈ।

ਮੀਟਿੰਗ ਵਿੱਚ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ, ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਮੌਜੂਦ ਰਹੇ।

ਮੀਟਿੰਗ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਵਿਭਾਗ ਲਈ ਬੀਐਸ-6 ਮਾਨਕ ਦੇ 41 ਟਰੱਕਾਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ। ਇਸ ਦੇ ਨਾਲ ਹੀ ਊਰਜਾ ਅਤੇ ਬਿਜਲੀ ਵੰਡ ਨਾਲ ਜੁੜੇ ਕਈ ਅਹਿਮ ਪ੍ਰਸਤਾਵ ਜਿਨ੍ਹਾਂ ਵਿੱਚ 16 ਕੇਵੀਏ ਦੇ ਲਗਭਗ 27000 ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰ ਦੀ ਖਰੀਦ ਅਤੇ 25, 63 ਅਤੇ 100 ਕੇਵੀਏ ਸਮਰੱਥਾ ਦੇ ਏਲੂਮਿਨਿਅਮ ਵਾਈਡਿੰਗ ਵਾਲੇ ਡੈਮੇਜਡ ਟ੍ਰਾਂਸਫਾਰਮਰਾਂ ਦੀ ਮੁਰੰਮਤ ਸ਼ਾਮਿਲ ਹੈ, ਇੰਨ੍ਹਾਂ ਸਾਰਿਆਂ  ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ।

ਮੀਟਿੰਗ ਵਿੱਚ ਊਰਜਾ ਉਤਪਾਦਨ ਨਾਲ ਜੁੜੇ ਇੱਕ ਮਹਤੱਵਪੂਰਣ ਪ੍ਰਸਤਾਵ ਨੁੰ ਵੀ ਮੰਜੂਰੀ ਦਿੱਤੀ ਗਈ, ਜਿਸ ਦੇ ਤਹਿਤ ਹਰਿਆਣਾ ਪਾਵਰ ਜੇਨਰੇਸ਼ਨ ਕਾਰਪੋਰੇਸ਼ਨ ਲਿਮੀਟੇਡ ਦੇ ਤਾਪ ਬਿਜਲੀ ਪਲਾਂਟਾਂ ਨੂੰ ਇੱਕ ਸਾਲ ਦੀ ਮਿਆਦ ਲਈ 3.55 ਲੱਖ ਮੀਟ੍ਰਿਕ ਟਨ ਏਗਰੋ ਰੇਜਿਡਿਯੂ ਅਧਾਰਿਕ ਟੋਰਫਾਇਡ ਬਾਇਓ-ਮਾਸ ਪੈਲੇਟਸ ਦੀ ਸਪਲਾਹੀ ਕੀਤੀ ਜਾਵੇਗੀ, ਜਿਸ ਵਿੱਚ 50 ਫੀਸਦੀ ਤੋਂ ਵੱਧ ਕੱਚਾ ਮਾਲ ਝੋਨੇ ਦੀ ਫਸਲ ਅਵਸ਼ੇਸ਼ਾਂ ਦਾ ਹੋਣ ਜਰੂਰੀ ਰਹੇਗਾ। 

ਮੀਟਿੰਗ ਵਿੱਚ ਨਵ ਅਤੇ ਨਵੀਕਰਣੀ ਊਰਜਾ ਵਿਭਾਗ ਵੱਲੋਂ 20,000 ਸੋਲਰ ਸਟ੍ਰੀਟ ਲਾਇਟਾਂ ਦੀ ਸਪਲਾਈ ਤੇ ਇੰਸਟਾਲੇਸ਼ਨ ਲਈ ਵੀ ਸਾਲਾਨਾ ਦਰ ਠੇਕਾ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਵਿੱਚ ਡਿਜੀਟਲ ਸੇਵਾਵਾਂ ਨੂੰ ਮਜਬੂਤ ਕਰਨ ਲਈ ਸਟੇਟ ਨੈਟਵਰਕ ਮੈਨੇਜਮੈਂਟ ਕੇਂਦਰ, ਜਿਲ੍ਹਾ ਅਤੇ ਬਲਾਕ ਨੈਟਵਰਕ ਪ੍ਰਬੰਧਨ ਕੇਂਦਰਾਂ ਵਿੱਚ ਆਧੁਨਿਕ ਆਈ ਉਪਕਰਣਾਂ ਦੀ ਖਰੀਦ ਦੇ ਪ੍ਰਸਤਾਵ ਨੁੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ। 

ਇਸ ਤੋਂ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਨੂੰ ਉੱਚ ਤਕਨੀਕਾਂ ਰਾਹੀਂ ਹਾਈ ਸਪੀਡ ਨੈਟਵਰਕ ਕਨੈਕਟੀਵਿਟੀ ਪ੍ਰਦਾਨ ਹੋਵੇਗੀ, ਜਿਸ ਨਾਲ ਹਰਿਆਣਾ ਦੀ ਈ-ਗਵਰਨੈਂਸ ਵਿਵਸਥਾ ਹੋਰ ਵੱਧ ਸਮਰੱਥ, ਸੁਰੱਖਿਅਤ ਅਤੇ ਤੇਜ ਹੋ ਸਕੇਗੀ। ਇਸ ਤੋਂ ਇਲਾਵਾ, ਡਿਜਟਲ ਸਿਖਿਆ ਪੱਦਤੀ ਨੂੰ ਸੁਚਾਰੂ ਰੂਪ ਨਾਲ ਸੰਚਾਲਿਤ ਕਰਨ ਅਤੇ ਡਿਜੀਟਲ ਲਰਨਿੰਗ ਨੂੰ ਪ੍ਰੋਤਸਾਹਨ ਦੇਣ ਤਹਿਤ ਸਰਕਾਰ ਸਕੂਲਾਂ ਵਿੱਚ ਲਗਭਗ 5000 ਐਲਈਡੀ/ਟੀਬੀ ਸੈਂਟਸ ਦੀ ਖਰੀਦ ਦੇ ਸਾਲਾਨਾ ਠੇਕਾ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ। ਨਾਲ ਹੀ, ਰਾਜ ਦੇ 391 ਏਟੀਐਲ ਅਤੇ ਰੋਬੋਟਿਕਸ ਲੈਬਸ ਤਹਿਤ ਸਿਸਟਮ ਇੰਟੀਗ੍ਰੇਟਰ ਦੇ ਚੋਣ ਨੂੰ ਵੀ ਹਰੀ ਝੰਡੀ ਦਿੱਤੀ ਗਈ। ਇੰਨ੍ਹਾਂ ਲੈਬਸ ਵਿੱਚ ਏਸਟ੍ਰੋਨਾਮੀ, ਟਿਕਰਿੰਗ ਅਤੇ ਰੋਬੋਟਿਕਸ 'ਤੇ ਵਿਸ਼ੇਸ਼ ਫੋਕਸ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਪੁਲਿਸ ਮਹਾਨਿਦੇਸ਼ਕ ਸ੍ਰੀ ਓ ਪੀ ਸਿੰਘ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਊਰਜਾ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਸ਼ਿਆਮਲ ਮਿਸ਼ਰਾ, ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਮੋਹਮਦ ਸ਼ਾਇਨ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਅਤੇ ਸਪਲਾਈ ਅਤੇ ਨਿਪਟਾਨ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਪੰਕਜ ਤੋਂ ਇਲਾਵਾ ਸਬੰਧਿਤ ਵਿਭਾਗ ਦੇ ਪ੍ਰਸਾਸ਼ਨਿਕ ਸਕੱਤਰ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Vipul Goel , Ranbir Gangwa , Dr Arvind Kumar Sharma , Mahipal Dhanda , Shyam Singh Rana , Shruti Choudhary , Rajesh Nagar , Anurag Rastogi , Chief Secretary Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD