Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਾਕ ਸ਼ੇਰਪੁਰ 'ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਨੇ ਪਿੰਡਾਂ 'ਚ ਸ਼ਹਿਰ ਵਰਗੀਆਂ ਸਹੂਲਤਾਂ ਉਪਲਬੱਧ ਕਰਵਾਈਆਂ : ਦਲਵੀਰ ਸਿੰਘ ਢਿੱਲੋਂ

Dalvir Singh Dhillon, AAP, Aam Aadmi Party, Aam Aadmi Party Punjab, AAP Punjab, Sangrur

Web Admin

Web Admin

5 Dariya News

ਸ਼ੇਰਪੁਰ/ਸੰਗਰੂਰ , 10 Dec 2025

Last updated on: Dec 10, 2025, 17:32 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਬਲਾਕ ਸ਼ੇਰਪੁਰ ਵਿਖੇ ਉਮੀਦਵਾਰ ਸਰਬਜੀਤ ਕੌਰ ਬਾਜਵਾ ਤੇ ਜਗਰੂਪ ਸਿੰਘ ਬਾਦਸ਼ਾਹਪੁਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲ ਵਿੱਚ ਪਿੰਡਾਂ ਅੰਦਰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਹਨ। ਉਹਨਾਂ ਕਿਹਾ ਕਿ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ, ਤਾਂ ਜੋ ਇਸ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਕਾਸ ਦੇ ਏਜੰਡੇ ਉੱਤੇ ਲੜ ਰਹੀ ਹੈ ਤੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਜਨ ਸਮਰਥਨ ਤੋਂ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਨੂੰ ਵੱਡੀ ਲੀਡ ਨਾਲ ਜਿੱਤੇਗੀ। ਸ਼ੇਰਪੁਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਲੋਕ ਇਨ੍ਹਾਂ ਚੋਣਾਂ ਵਿੱਚ ਵੋਟ ਹੋਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪਾਉਣ। 

ਉਹਨਾਂ ਕਿਹਾ ਕਿ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦਾ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੁੰਦਾ ਹੈ, ਇਸ ਲਈ ਪਿੰਡ ਵਾਸੀ ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਆਪਣੇ ਪਿੰਡ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਦਾ ਚਹੁੰ-ਮੁੱਖੀ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। 

ਪਿੰਡਾਂ ਵਿੱਚ ਨਹਿਰੀ ਪਾਣੀ ਪੁਜਾਉਣ ਲਈ ਵਿਸ਼ਾਲ ਪ੍ਰਾਜੈਕਟ ਸ਼ੁਰੂ ਹੋਏ ਹਨ ਤਾਂ ਜੋ ਕਿਸਾਨੀ ਨੂੰ ਸਹੀ ਸਿੰਚਾਈ ਮੁਹੱਈਆ ਹੋਵੇ ਅਤੇ ਪਾਣੀ ਦੇ ਡਿੱਗਦੇ ਪੱਧਰ ਤੋਂ ਪਿੰਡਾਂ ਨੂੰ ਰਾਹਤ ਮਿਲੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਨਵੀਂਆਂ ਸੜਕਾਂ ਦੇ ਨਿਰਮਾਣ ਲਈ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਸੁਚਾਰੂ ਬਣ ਰਹੀ ਹੈ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਆਸਾਨ ਹੋਈ ਹੈ।

ਇਸ ਮੌਕੇ ਚੇਅਰਮੈਨ ਰਾਜਵਿੰਦਰ ਸਿੰਘ, ਸਰਪੰਚ ਜਸਵੰਤ ਸਿੰਘ ਬਾਦਸ਼ਾਹਪੁਰ, ਸਰਪੰਚ ਭੀਮ ਸਿੰਘ ਸਲੇਮਪੁਰ, ਸਰਪੰਚ ਕੁਲਦੀਪ ਸਿੰਘ ਦੀਦਾਰਗੜ, ਸਰਪੰਚ ਗਗਨਦੀਪ ਸਿੰਘ ਘਾਨੌਰੀ ਖ਼ੁਰਦ, ਸਰਪੰਚ ਰਣਜੀਤ ਸਿੰਘ, ਗੁਰਧਿਆਨ ਸਿੰਘ, ਜੱਗਾ ਬਾਦਸ਼ਾਹਪੁਰ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਅਤੇ ਪਿੰਡ ਵਾਸੀ ਮੌਜੂਦ ਸਨ।

 

Tags: Dalvir Singh Dhillon , AAP , Aam Aadmi Party , Aam Aadmi Party Punjab , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD