Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਮੁੱਖ ਮੰਤਰੀ ਦੀ ਕੁਰਸੀ ਅਤੇ ਟਿਕਟਾਂ ਦੀ ਖਰੀਦੋ-ਫਰੋਖਤ 'ਤੇ ਕਾਂਗਰਸੀ ਆਗੂਆਂ ਨੂੰ ਦੇਣਾ ਪਵੇਗਾ ਜਵਾਬ: ਨੀਲ ਗਰਗ

ਆਪਣੇ 'ਤੇ ਲੱਗੇ ਦੋਸ਼ਾਂ 'ਤੇ ਸਪੱਸ਼ਟੀਕਰਨ ਦੇਣ ਚੰਨੀ ਤੇ ਬਾਜਵਾ: ਨੀਲ ਗਰਗ

Neel Garg, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 10 Dec 2025

Last updated on: Dec 10, 2025, 17:50 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ 'ਤੇ ਮੁੱਖ ਮੰਤਰੀ ਦੇ ਅਹੁਦੇ ਲਈ 500 ਕਰੋੜ ਅਤੇ ਵਿਧਾਇਕਾਂ ਦੀਆਂ ਟਿਕਟਾਂ ਲਈ 5-5 ਕਰੋੜ ਰੁਪਏ ਦੀ ਕਥਿਤ 'ਡੀਲਿੰਗ' ਦੇ ਲਾਏ ਸਨਸਨੀਖੇਜ਼ ਦੋਸ਼ਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਨੀਲ ਗਰਗ ਨੇ ਕਿਹਾ ਕਿ ਇਹ ਦੋਸ਼ ਨਾ ਸਿਰਫ ਹੈਰਾਨ ਕਰਨ ਵਾਲੇ ਹਨ, ਬਲਕਿ ਪੰਜਾਬ ਦੀ ਰਾਜਨੀਤੀ ਅਤੇ ਲੋਕਤੰਤਰ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੇ ਹਨ। 

ਉਨ੍ਹਾਂ ਕਿਹਾ ਕਿ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਨ੍ਹਾਂ 'ਤੇ ਇਹ ਦੋਸ਼ ਲੱਗੇ ਹਨ, ਉਹ ਹੁਣ ਤੱਕ ਚੁੱਪ ਕਿਉਂ ਹਨ? ਗਰਗ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਜਨਤਕ ਤੌਰ 'ਤੇ ਦਾਅਵਾ ਕਰ ਚੁੱਕੇ ਹਨ ਕਿ ਚੰਨੀ ਨੇ ਮੁੱਖ ਮੰਤਰੀ ਬਣਨ ਲਈ 350 ਕਰੋੜ ਰੁਪਏ ਦਿੱਤੇ ਸਨ। 

ਜੇ ਇਹ ਸੱਚ ਹੈ, ਤਾਂ ਕੀ ਇਹ ਪੰਜਾਬ ਦੀ ਜਨਤਾ ਨਾਲ ਧੋਖਾ ਨਹੀਂ ਹੈ? ਅਤੇ ਜੇ ਦੋਸ਼ ਗਲਤ ਹਨ, ਤਾਂ ਚੰਨੀ ਸਾਹਿਬ ਸਾਹਮਣੇ ਆ ਕੇ ਕਿਉਂ ਨਹੀਂ ਕਹਿੰਦੇ? ਗਰਗ ਨੇ ਨਵਜੋਤ ਕੌਰ ਸਿੱਧੂ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਲਗਾਏ ਗਏ ਗੰਭੀਰ ਦੋਸ਼ਾਂ ਦਾ ਵੀ ਜ਼ਿਕਰ ਕੀਤਾ। 

ਉਨ੍ਹਾਂ ਕਿਹਾ ਕਿ ਬਾਜਵਾ ਵਰਗੇ ਵੱਡੇ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੀ ਚੁੱਪੀ ਜਨਤਾ ਵਿੱਚ ਕਈ ਸਵਾਲ ਖੜ੍ਹੇ ਕਰਦੀ ਹੈ। ਇੰਨੇ ਭਾਰੀ ਦੋਸ਼ਾਂ ਤੋਂ ਬਾਅਦ ਵੀ ਬਾਜਵਾ ਸਾਹਿਬ ਦੀ ਚੁੱਪੀ ਆਖ਼ਰ ਕੀ ਸੰਕੇਤ ਦਿੰਦੀ ਹੈ? ਗਰਗ ਨੇ ਸਪੱਸ਼ਟ ਕਿਹਾ ਕਿ ਪੰਜਾਬ ਨੂੰ ਧੋਖੇਬਾਜ਼ੀ ਜਾਂ ਕਿਸੇ ਵੀ ਤਰ੍ਹਾਂ ਦੀ 'ਡੀਲ' ਨਹੀਂ ਚਾਹੀਦੀ। 

ਪੰਜਾਬ ਦੀ ਜਨਤਾ ਨੂੰ ਪਾਰਦਰਸ਼ਤਾ ਚਾਹੀਦੀ ਹੈ। ਗਰਗ ਨੇ ਚਰਨਜੀਤ ਸਿੰਘ ਚੰਨੀ ਤੋਂ ਇਨ੍ਹਾਂ ਗੰਭੀਰ ਦੋਸ਼ਾਂ 'ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਅਤੇ ਪ੍ਰਤਾਪ ਸਿੰਘ ਬਾਜਵਾ ਤੋਂ 'ਡੀਲ' ਨਾਲ ਸਬੰਧਤ ਇਲਜ਼ਾਮਾਂ 'ਤੇ ਜਵਾਬ ਮੰਗਿਆ।

 

Tags: Neel Garg , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD