Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਰਪਿਤ ਸ਼ੁਕਲਾ ਨੇ ਮੱਲਾਂਪੁਰ ਸਟੇਡੀਅਮ ‘ਚ ਹੋਣ ਵਾਲੇ ਭਾਰਤ-ਦੱਖਣੀ ਅਫਰੀਕਾ ਟੀ-20 ਮੈਚ ਲਈ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ

Arpit Shukla, Special Director General of Police, Special DGP Law and Order, Police, Punjab Police, Harmandeep Singh Hans, Nanak Singh, SAS Nagar, SAS Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 Dec 2025

Last updated on: Dec 11, 2025, 13:28 IST

ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਸ਼੍ਰੀ ਅਰਪਿਤ ਸ਼ੁਕਲਾ ਨੇ ਅੱਜ ਮੀਡੀਆ ਨੂੰ ਮੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਕੱਲ੍ਹ ਹੋਣ ਵਾਲੇ ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਹੋਣ ਵਾਲੇ ਟੀ-20 ਕ੍ਰਿਕਟ ਮੈਚ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਟੇਡੀਅਮ ਦੀ ਲਗਭਗ 35 ਹਜ਼ਾਰ ਦਰਸ਼ਕ ਸਮਰੱਥਾ ਦੇ ਮੁਕਾਬਲੇ ਵੱਡੀ ਗਿਣਤੀ ਦੇ ਆਉਣ ਦੇ ਮੱਦੇਨਜ਼ਰ, ਮੈਚ ਦੇ ਸੁਚੱਜੇ ਆਯੋਜਨ ਲਈ ਪੂਰੀ ਤਰ੍ਹਾਂ ਮਜ਼ਬੂਤ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਕੀਤੇ ਗਏ ਹਨ। 

ਇਸ ਡਿਊਟੀ ਲਈ ਲਗਭਗ 3,000 ਪੁਲਿਸ ਕਰਮਚਾਰੀ, ਇੱਕ ਡਿਪਟੀ ਇੰਸਪੈਕਟਰ ਜਨਰਲ (ਡੀ. ਆਈ. ਜੀ.) ਅਤੇ ਦੋ ਅਸਿਸਟੈਂਟ ਇੰਸਪੈਕਟਰ ਜਨਰਲ (ਏ. ਆਈ. ਜੀ.) ਦੀ ਅਗਵਾਈ ਹੇਠ, 80 ਐੱਸ. ਪੀ., ਡੀ. ਐੱਸ. ਪੀ. ਅਤੇ ਹੋਰ ਗਜ਼ਟਿਡ ਅਧਿਕਾਰੀਆਂ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਡੀ. ਆਈ. ਜੀ. ਰੂਪਨਗਰ ਰੇਂਜ ਸ਼੍ਰੀ ਨਾਨਕ ਸਿੰਘ ਅਤੇ ਸੀਨੀਅਰ ਸੁਪਰਡਿੰਟ ਆਫ਼ ਪੁਲਿਸ, ਐੱਸ. ਏ. ਐੱਸ. ਨਗਰ ਸ਼੍ਰੀ ਹਰਮਨਦੀਪ ਸਿੰਘ ਹਾਂਸ ਵੱਲੋਂ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ। 

ਦਰਸ਼ਕਾਂ ਲਈ ਸੁਚੱਜੀ ਆਵਾਜਾਈ ਅਤੇ ਜਾਮ ਤੋਂ ਬਚਣ ਲਈ ਹੇਠ ਲਿਖੇ ਟ੍ਰੈਫਿਕ ਡਾਈਵਰਸ਼ਨ ਅਤੇ ਰਸਤੇ ਨਿਰਧਾਰਤ ਕੀਤੇ ਗਏ ਹਨ:

1. ਦੱਖਣ ਮਾਰਗ ਤੋਂ

ਮੱਲਾਂਪੁਰ-ਚੰਡੀਗੜ੍ਹ ਬੈਰੀਅਰ ਤੋਂ ਖੱਬੇ ਮੁੜਕੇ ਬੱਦੀ-ਕੁਰਾਲੀ ਰੋਡ ਵੱਲ ਜਾਇਆ ਜਾਵੇ। ਓਮੈਕਸ ਸ਼ਿਪ ਬਿਲਡਿੰਗ ਨੇੜੇ ਖੱਬੇ ਮੁੜਕੇ ਪੀ. ਆਰ.-7 (ਏਅਰਪੋਰਟ ਰੋਡ) ਲਿਆ ਜਾਵੇ ਅਤੇ ਉਥੋਂ ਖੱਬੇ ਮੁੜਕੇ ਸਟੇਡੀਅਮ ਰੋਡ ਵੱਲ ਜਾਇਆ ਜਾਵੇ। ਇਸ ਤੋਂ ਇਲਾਵਾ, ਬੱਦੀ-ਕੁਰਾਲੀ ਰੋਡ ‘ਤੇ ਅੱਗੇ ਵਧਦੇ ਹੋਏ ਈਕੋ ਸਿਟੀ-1 ਟਾਊਨਸ਼ਿਪ ਨੇੜੇ ਖੱਬੇ ਮੁੜਕੇ ਪੀ. ਆਰ.-6 ਰੋਡ ਰਾਹੀਂ ਸਟੇਡੀਅਮ ਰੋਡ ਤੱਕ ਪਹੁੰਚਿਆ ਜਾ ਸਕਦਾ ਹੈ।

2. ਏਅਰਪੋਰਟ ਰੋਡ ਤੋਂ

ਜੇਕਰ ਬੱਦੀ/ਕੁਰਾਲੀ ਵੱਲੋਂ ਆ ਰਹੇ ਹੋ ਤਾਂ ਪੀ. ਆਰ.-7 ਰੋਡ ‘ਤੇ ਸਿੱਧੇ ਚੱਲਦੇ ਹੋਏ ਸੱਜੇ ਮੁੜਕੇ ਸਟੇਡੀਅਮ ਰੋਡ ਵੱਲ ਜਾਇਆ ਜਾਵੇ। ਕੁਰਾਲੀ ਵੱਲੋਂ ਆਉਣ ਵਾਲੇ ਵੀ ਸੱਜੇ ਮੁੜਕੇ ਸਟੇਡੀਅਮ ਰੋਡ ਵੱਲ ਜਾ ਸਕਦੇ ਹਨ।

3. ਪੀ. ਜੀ. ਆਈ. ਮੱਧ ਮਾਰਗ ਤੋਂ

ਸਿੱਧਾ ਬੱਦੀ-ਕੁਰਾਲੀ ਰੋਡ ਵੱਲ ਜਾ ਕੇ ਖੱਬੇ ਮੁੜਕੇ ਪੀ. ਆਰ.-7 (ਏਅਰਪੋਰਟ ਰੋਡ) ‘ਤੇ ਜਾਇਆ ਜਾਵੇ ਅਤੇ ਉਥੋਂ ਖੱਬੇ ਮੁੜਕੇ ਸਟੇਡੀਅਮ ਰੋਡ ਵੱਲ। ਵਿਕਲਪ ਵਜੋਂ, ਮੱਲਾਂਪੁਰ-ਚੰਡੀਗੜ੍ਹ ਬੈਰੀਅਰ ਤੋਂ ਕੁਰਾਲੀ ਵੱਲ ਖੱਬੇ ਮੁੜਕੇ ਅਤੇ ਈਕੋ ਸਿਟੀ-1 ਟਾਊਨਸ਼ਿਪ ਨੇੜੇ ਖੱਬੇ ਮੁੜਕੇ ਪੀ. ਆਰ.-6 ਰੋਡ ਰਾਹੀਂ ਸਟੇਡੀਅਮ ਪਹੁੰਚਿਆ ਜਾ ਸਕਦਾ ਹੈ।

ਸਪੈਸ਼ਲ ਡੀ. ਜੀ. ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਸਲਾਹ ਦੀ ਪਾਲਣਾ ਕਰਨ, ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਸਮੇਂ ਤੋਂ ਪਹਿਲਾਂ ਸਟੇਡੀਅਮ ਪਹੁੰਚਣ। ਉਨ੍ਹਾਂ ਦੁਹਰਾਇਆ ਕਿ ਦਰਸ਼ਕਾਂ ਦੀ ਸੁਰੱਖਿਆ ਅਤੇ ਸੁਚੱਜੀ ਆਵਾਜਾਈ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ।

 

Tags: Arpit Shukla , Special Director General of Police , Special DGP Law and Order , Police , Punjab Police , Harmandeep Singh Hans , Nanak Singh , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD