Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਾਇਬ ਸਿੰਘ ਸੈਣੀ ਨੇ ਡਾਕਟਰਾਂ ਤੋਂ ਹੜਤਾਲ ਖਤਮ ਕਰ ਕਾਰਜ ਸਥਾਨ 'ਤੇ ਮੁੜ ਆਉਣ ਦੀ ਕੀਤੀ ਅਪੀਲ

ਡਾਕਟਰਾਂ ਦੀ ਲਗਭਗ ਸਾਰੀ ਮੰਗਾਂ ਸਰਕਾਰ ਨੇ ਮੰਨੀਆਂ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Shyam Singh Rana, Dr Sumita Misra

Web Admin

Web Admin

5 Dariya News

ਚੰਡੀਗੜ੍ਹ , 10 Dec 2025

Last updated on: Dec 11, 2025, 15:54 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡਾਕਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੜਤਾਲ ਖਤਮ ਕਰ ਤੁਰੰਤ ਆਪਣੇ-ਆਪਣੇ ਕਾਰਜ ਸਥਾਨਾਂ 'ਤੇ ਮੁੜ ਆਉਣ ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾ ਦੀ ਅਸਹੁਲਤ ਦਾ ਸਾਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਅੱਜ ਇੱਥੇ ਕਿਸਾਨਾਂ ਨੂੰ ਮੁਆਵਜਾ ਰਕਮ ਜਾਰੀ ਕਰਨ ਬਾਅਦ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ।

ਉਨ੍ਹਾਂ ਨੇ ਦਸਿਆ ਕਿ ਡਾਕਟਰਾਂ ਦੀ ਮੁੱਖ ਰੂਪ ਨਾਲ ਚਾਰ ਮੰਗਾਂ ਸਨ, ਜਿਨ੍ਹਾਂ ਵਿੱਚੋਂ ਤਿੰਨ ਮੰਗਾਂ ਸਰਕਾਰ ਵੱਲੋਂ ਸਵੀਕਾਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੇ ਸਪੈਸ਼ਲਾਇਜਡ ਕੈਡਰ ਦੇ ਗਠਨ ਦੀ ਮੰਗ 'ਤੇ ਵਿੱਤ ਵਿਭਾਗ 16 ਅਗਸਤ 2024 ਨੂੰ ਨੋਟੀਫਿਕੇਸ਼ਨ ਜਾਰੀ ਕਰ ਚੁੱਕਾ ਹੈ। 

ਇਸੀ ਤਰ੍ਹਾ, ਹੋਸਪਿਟਲ ਡਿਊਟੀ ਤੋਂ ਬਾਹਰ ਜਾਣ 'ਤੇ ਯਾਤਰਾ ਭੱਤਾ ਪ੍ਰਦਾਨ ਕਰਨ ਸਬੰਧੀ ਮੰਗ 'ਤੇ ਵੀ 25 ਅਕਤੂਬਰ 2024 ਨੂੰ ਨੋਟੀਫਿਕੇਸ਼ਨ ਜਾਰੀ ਹੋ ਚੁੱਕੀ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਐਸਐਮਓ ਦੀ ਸਿੱਧੀ ਭਰਤੀ ਨਾ ਕਰਨ ਦੀ ਮੰਗ 'ਤੇ ਫਿਲਹਾਲ ਸਰਕਾਰ ਨੇ ਰੋਕ ਲਗਾ ਦੱਤੀ ਹੈ। 

ਮੁੱਖ ਮੰਤਰੀ ਨੇ ਦਸਿਆ ਕਿ ਹੋਰ ਸੂਬਿਆਂ ਵਿੱਚ ਇਸ ਸਬੰਧ ਵਿੱਚ ਪ੍ਰਚਲਿਤ ਵਿਵਸਥਾਵਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੱਕ ਸੂਬੇ ਵਿੱਚ ਐਸਐਮਓ ਦੀ ਸਿੱਧੀ ਭਰਤੀ ਮੁਲਤਵੀ ਰਹੇਗੀ। ਉਨ੍ਹਾਂ ਦੀ ਚੌਥੀ ਮੰਗ, ਏਸੀਪੀ ਢਾਂਚੇ ਵਿੱਚ ਬਦਲਾਅ, ਫਿਲਹਾਲ ਸਵੀਕਾਰ ਨਹੀਂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਡਾਕਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਤੋਂ ਦੂਰ ਰਹਿਣ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲਗਾਤਾਰ ਸੁਧਾਰ ਹੋਇਆ ਹੈ ਅਤੇ ਸੂਬੇ ਦੇ ਲੋਕਾਂ ਦਾ ਰੁਝਾਨ ਵੀ ਸਰਕਾਰੀ ਸਿਹਤ ਸੇਵਾਵਾਂ ਦੇ ਵੱਲ ਵਧਿਆ ਹੈ।ਇਸ ਦੇ ਲਈ ਉਨ੍ਹਾਂ ਨੇ ਡਾਕਟਰਾਂ ਨੂੰ ਵਧਾਈ ਵੀ ਦਿੱਤੀ।

ਈ-ਸ਼ਤੀਪੂਰਤੀ ਪੋਰਟਲ 'ਤੇ ਤਸਦੀਕ ਦੇ ਬਾਅਦ ਰਕਬੇ ਵਿੱਚ ਕਮੀ ਆਉਣ ਸਬੰਧੀ ਸੁਆਲ 'ਤੇ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਪੋਰਟਲ ਖੋਲਣ ਦੇ ਸਮੇਂ ਕਈ ਜਿਲ੍ਹਿਆਂ ਵਿੱਚ ਲਗਾਤਾਰ ਬਰਸਾਤ ਅਤੇ ਜਲਭਰਾਵ ਸੀ। ਜਿਵੇਂ-ਜਿਵੇਂ ਪਾਣੀ ਨਿਕਲਿਆ, ਕਈ ਥਾਵਾਂ 'ਤੇ ਝੋਨੇ ਦੀ ਫਸਲ ਨੂੰ ਵਾਸਤਵਿਕ ਨੁਕਸਾਨ ਨਹੀਂ ਹੋਇਆ, ਜਦੋਂ ਕਿ ਕਿਸਾਨਾਂ ਨੇ ਸ਼ੁਰੂਆਤੀ ਚਿੰਤਾਂ ਆਧਾਰ 'ਤੇ ਪੋਰਟਲ 'ਤੇ ਖਰਾਬਾ ਦਰਜ ਕਰਾਇਆ ਸੀ।

ਈ-ਸ਼ਤੀਪੂਰਤੀ ਪੋਰਟਲ ਵਿੱਚ ਅਨਿਯਮਤਤਾਵਾਂ ਦੇ ਚਲਦੇ ਪਟਵਾਰੀ ਨਿਲੰਬਨ ਦੇ ਸਬੰਧ ਵਿੱਚ ਪੁੱਛੇ ਗਏ ਇੱਕ ਹੋਰ ਸੁਆਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਪਦਾ ਨਾਲ ਕਿਸਾਨਾਂ ਦੀ ਫਸਲਾਂ ਨੂੰ ਨੁਕਸਾਨ ਹੋਣ 'ਤੇ ਮੁਆਵਜਾ ਦੇਣਾ ਸਰਕਾਰ ਦੀ ਜਿਮੇਵਾਰੀ ਹੈ ਅਤੇ ਇਹ ਕੰਮ ਸਰਕਾਰ ਲਗਾਤਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਥਾਵਾਂ 'ਤੇ ਪਟਵਾਰੀ ਵੱਲੋਂ ਅਨਿਯਮਤਤਾਵਾਂ ਸਾਹਮਣੇ ਆਈਆਂ ਹਨ। 

ਇਹ ਢੰਗ ਕਾਂਗਰਸ ਸ਼ਾਸਨਕਾਲ ਦੀ ਸੋਚ ਸੀ, ਪਰ ਹੁਣ ਅਜਿਹੀ ਗੜਬੜੀਆਂ ਦੀ ਕੋਈ ਥਾਂ ਨਹੀਂ ਹੈ। ਇੱਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦਸਿਆ ਕਿ ਸਰਕਾਰ ਨੇ ਸਮੇਂ ਰਹਿੰਦੇ ਡ੍ਰੇਨਾਂ ਦੀ ਨਿਯਮਤ ਸਫਾਈ ਕਰਵਾਈ ਜਿਸ ਦੇ ਕਾਰਨ ਕਿਸਾਨਾਂ ਦੀ ਫਸਲਾਂ ਨੂੰ ਬਰਸਾਤ ਵਿੱਚ ਮੁਕਾਬਲਤਨ ਘੱਟ ਨੁਕਸਾਨ ਹੋਇਆ।

ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਮਾਲ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਟਾਊਨ ਐਂਡ ਕੰਟਰੀ ਪਲਾਨਿੰਗ ਦੇ ਵਧੀਕ ਮੁੱਖ ਸਕੱਤਰ ਏ ਕੇ ਸਿੰਘ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਿਸ਼ੇਸ਼ ਸਕੱਤਰ ਪ੍ਰਭਜੋਤ ਸਿੰਘ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਯਸ਼ਵਾਲ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਪਾਰਥ ਗੁਪਤਾ, ਵਧੀਕ ਨਿਦੇਸ਼ਕ (ਪ੍ਰਸਾਸ਼ਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਮੀਡੀਆ ਸਕੱਤਰ ਪ੍ਰਵੀਣ ਅੱਤਰੇ, ਖੇਤੀਬਾੜੀ ਵਿਭਾਗ ਦੇ ਨਿਦੇਸ਼ਕ ਰਾਜ ਨਰਾਇਣ ਕੌਸ਼ਿਕ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Shyam Singh Rana , Dr Sumita Misra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD