Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀਈਸੀ-ਸੀਜੀਸੀ ਲਾਂਡਰਾਂ ਵਿਖੇ ਐਸਆਈਐਚ-2025 ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਵਿੱਚ ਪੰਜ ਟੀਮਾਂ ਨੇ ਮਾਰੀ ਬਾਜੀ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Smart India Hackathon 2025, SIH 2025

Web Admin

Web Admin

5 Dariya News

ਲਾਂਡਰਾਂ , 10 Dec 2025

Last updated on: Dec 11, 2025, 15:54 IST

ਨੋਡਲ ਕੇਂਦਰ ਸੀਈਸੀ-ਸੀਜੀਸੀ ਲਾਂਡਰਾਂ ਵਿਖੇ ਸਮਾਰਟ ਇੰਡੀਆ ਹੈਕਾਥਨ (ਐਸਆਈਐਚ)-2025 ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਦੀ ਸਫਲਤਾਪੂਰਵਕ ਸਮਾਪਤੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਪੰਜ ਟੀਮਾਂ ਨੂੰ ਜੇਤੂ ਐਲਾਨਿਆ ਗਿਆ। ਇਨ੍ਹਾਂ ਟੀਮਾਂ ਨੂੰ ਸਖ਼ਤ ਮੁਲਾਂਕਣ ਪ੍ਰਕਿਰਿਆ ਤੋਂ ਬਾਅਦ 1,50,000 ਰੁਪਏ ਦੇ ਜੇਤੂ ਇਨਾਮ ਲਈ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਇਸ ਦੋ ਰੋਜ਼ਾ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਈਆਂ 25 ਟੀਮਾਂ ਨੇ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਪੇਸ਼ ਕੀਤੇ ਸਮੱਸਿਆ ਬਿਆਨਾਂ ’ਤੇ ਕੰਮ ਕੀਤਾ।

ਟੀਮ ਵਿਜ਼ਨ ਹੈਕਰਸ ਨੂੰ ਇੱਕ ਗੇਮੀਫਾਈਡ ਵਾਤਾਵਰਣ ਸਿੱਖਿਆ ਮੰਚ (ਇਨਵਾਏਰਨਮੇਂਟਲ ਐਜੂਕੇਸ਼ਨ ਪਲੇਟਫਾਰਮ) ਵਿਕਸਿਤ ਕਰਨ ਲਈ ਜੇਤੂ ਐਲਾਇਆ ਗਿਆ ਜੋ ਕਿ ਵਿਦਿਆਰਥੀਆਂ ਵਿੱਚ ਡਿਜ਼ਾਸਟਰ ਦੀ ਤਿਆਰੀ ਨੂੰ ਮਜ਼ਬੂਤ ਕਰਦਾ ਹੈ। ਟੀਮ ਟੈਕ ਪ੍ਰਵਾਹਾ ਨੇ ਇੱਕ ਇਮਰਸਿਵ ਡਿਜੀਟਲ ਲਰਨਿੰਗ ਈਕੋਸਿਸਟਮ ਤਿਆਰ ਕਰਨ ਲਈ ਜਿੱਤ ਹਾਸਲ ਕੀਤੀ ਜੋ ਵਾਤਾਵਰਣਿਕ ਸਿੱਖਿਆ ਨੂੰ ਵਧੇਰੇ ਦਿਲਚਸਪ ਬਣਾਉਂਦਾ ਹੈ।

ਇਸੇ ਤਰ੍ਹਾਂ ਟੀਮ ਐਨਈਐਕਸਏਯੂਆਰਏ 2.3 ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਇੱਕ ਏਆਈ ਆਧਾਰਿਤ, ਔਫਲਾਈਨ ਪਹਿਲਾ ਖੇਤੀਬਾੜੀ ਸਲਾਹਕਾਰ ਮੰਚ ਬਣਾਉਣ ਲਈ, ਟੀਮ ਫੈਂਟਮ ਟੈਕੀਜ਼ ਨੂੰ ਅਕਾਦਮਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਾਰਟ ਪਾਠਕ੍ਰਮ ਪ੍ਰਬੰਧਨ ਐਪਲੀਕੇਸ਼ਨ ਡਿਜ਼ਾਈਨ ਕਰਨ ਲਈ ਅਤੇ ਟੀਮ ਕੌਗਨੀਸਫੀਅਰ ਨੇ ਕਿਊਆਰ, ਆਰਐਫਆਈਡੀ ਜਾਂ ਬਾਇਓਮੈਟਰਿਕਸ ਦੀ ਵਰਤੋਂ ਕਰਦਿਆਂ ਪਿੰਡ ਦੇ ਸਕੂਲਾਂ ਲਈ ਟੈਕਨੋਲੋਜੀ ਅਧਾਰਤ ਹਾਜ਼ਰੀ ਪ੍ਰਣਾਲੀ ਪੇਸ਼ ਕਰਨ ਲਈ ਜਿੱਤ ਪ੍ਰਾਪਤ ਕੀਤੀ।

ਇਸ ਮੁਕਾਬਲੇ ਦੌਰਾਨ ਹਰੇਕ ਟੀਮ ਨੇ ਸਪੱਸ਼ਟ ਸਮੱਸਿਆ ਸਮਝ, ਵਿਹਾਰਕ ਹੱਲ ਡਿਜ਼ਾਈਨ, ਸਕੇਲੇਬਿਲਟੀ ਅਤੇ ਸਮਾਜਿਕ ਸਾਰਥਕਤਾ ’ਤੇ ਆਪਣਾ ਧਿਆਨ ਕੇਂਦਰਿਤ ਕੀਤਾ। ਸੀਈਸੀ-ਸੀਜੀਸੀ ਲਾਂਡਰਾਂ ਵਿਖੇ ਹੋਏ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਬ੍ਰਹਮ ਅਲਰੇਜਾ, ਵਾਈਸ ਪ੍ਰੈਜ਼ੀਡੈਂਟ, ਟੀਆਈਈ ਚੰਡੀਗੜ੍ਹ ਅਤੇ ਇਨੋਵੇਟਿਵ ਐਂਡ ਰਿਵਾਰਡਜ਼ ਪ੍ਰਾਈਵੇਟ ਲਿਮਟਿਡ ਦੇ ਸੰਸਥਾਪਕ ਅਤੇ ਸੀਈਓ ਨੇ ਸ਼ਿਰਕਤ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਗੈਸਟ ਆਫ ਆਨਰ ਵਜੋਂ ਡਿਕੋਨੀਆ ਦੇ ਸੰਸਥਾਪਕ ਸ਼੍ਰੀ ਸਜਲ ਗੁਪਤਾ ਅਤੇ ਸੌਫਟਵਿਜ਼ ਇਨਫੋਟੈਕ ਦੇ ਸਹਿਮਾਲਕ ਅਤੇ ਸੀਟੀਓ ਸ਼੍ਰੀ ਅਨਿਲ ਚੰਨਾ ਵੀ ਮੌਜੂਦ ਰਹੇ। ਇਸੇ ਤਰ੍ਹਾਂ ਡਾ.ਰਾਜਦੀਪ ਸਿੰਘ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ, ਸ਼੍ਰੀ ਅਜਿੰਕਿਆ ਚਵਾਨ  ਐਸਆਈਐਚ ਨੋਡਲ ਸੈਂਟਰ ਹੈੱਡ ਅਤੇ ਡਾ.ਸੁਸ਼ੀਲ ਕੰਬੋਜ਼, ਐਸਪੀਓਸੀ, ਨੋਡਲ ਸੈਂਟਰ, ਸੀਈਸੀ-ਸੀਜੀਸੀ ਲਾਂਡਰਾਂ ਨੇ ਵੀ ਹਾਜ਼ਰੀ ਲਗਾਈ। 

ਇਸ ਪ੍ਰੋਗਰਾਮ ਨੇ ਐਸਆਈਐਚ ਵਰਗੇ ਮੰਚ ਦੀ ਉਸ ਮਹੱਤਵਪੂਰਨ ਭੂਮਿਕਾ ਦੀ ਪੁਸ਼ਟੀ ਕੀਤੀ ਜੋ ਯੁਵਾ ਨਵੀਨਤਾਕਾਰਾਂ ਨੂੰ ਅਜਿਹੇ ਵਿਲੱਖਣ ਹੱਲ ਤਿਆਰ ਕਰਨ ਵੱਲ ਮਾਰਗਦਰਸ਼ਨ ਅਤੇ ਪ੍ਰੇਰਿਤ ਕਰਦੇ ਹਨ ਅਤੇ ਸੋਚ ਸਮਝ ਕੇ, ਸਹਿਯੋਗੀ ਭਾਵਨਾ ਨਾਲ ਅਤੇ ਅਰਥਪੂਰਨ ਤਕਨੀਕੀ ਤਰੱਕੀ ਜ਼ਰੀਏ ਸੰਚਾਲਿਤ ਇੱਕ ਸਵੈ ਨਿਰਭਰ ਅਤੇ ਵਿਕਸਿਤ ਭਾਰਤ ਦਾ ਨਿਰਮਾਣ ਕਰਨ ਵਿੱਚ ਯੋਗਦਾਨ ਪਾਉਂਦੇ ਹਨ। 

ਐਸਆਈਐਚ-2025 ਦਾ ਆਯੋਜਨ ਸਿੱਖਿਆ ਮੰਤਰਾਲੇ (ਐਮਓਈ) ਦੇ ਇਨੋਵੇਸ਼ਨ ਸੈੱਲ, ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਅਤੇ ਭਾਈਵਾਲ ਸੰਗਠਨਾਂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ ਸੀ। ਇਹ ਐਮਓਈ ਦੇ ਇਨੋਵੇਸ਼ਨ ਸੈੱਲ ਵੱਲੋਂ ਕੀਤੀ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ ਜੋ ਵਿਦਿਆਰਥੀਆਂ ਨੂੰ ਸਰਕਾਰ, ਮੰਤਰਾਲਿਆਂ, ਵਿਭਾਗਾਂ, ਉਦਯੋਗਾਂ ਅਤੇ ਹੋਰ ਸੰਗਠਨਾਂ ਦੀਆਂ ਪ੍ਰਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਲਈ ਇੱਕ ਮੰਚ ਪ੍ਰਦਾਨ ਕਰਦੀ ਹੈ। 

ਇਹ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਮੰਤਰਾਲਿਆਂ, ਵਿਭਾਗਾਂ ਅਤੇ ਉਦਯੋਗ ਭਾਈਵਾਲਾਂ ਦੁਆਰਾ ਪੇਸ਼ ਕੀਤੀਆਂ ਗਈਆਂ ਅਸਲ ਸੰਸਾਰ ਚੁਣੌਤੀਆਂ ਲਈ ਤਕਨਾਲੋਜੀ ਅਧਾਰਤ ਹੱਲ ਵਿਕਸਤ ਕਰਨ ਲਈ ਇਕੱਠੇ ਕਰਦੀ ਹੈ। ਇਸ ਦਾ ਉਦੇਸ਼ ਨਵੀਨਤਾ ਦੀ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨਾ, ਯੁਵਾ ਸਮੱਸਿਆ ਹੱਲ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨਾ ਅਤੇ ਰਾਸ਼ਟਰੀ ਵਿਕਾਸ ਨੂੰ ਮਜ਼ਬੂਤ ਕਰਨ ਵਾਲੇ ਹੱਲਾਂ ਨੂੰ ਪ੍ਰੋ਼ਤਸਾਹਿਤ ਕਰਨਾ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ 2017 ਤੋਂ ਹਰ ਸਾਲ ਦੋ ਫਾਰਮੈਟਾਂ ਜਿਵੇਂ ਕਿ ਉੱਚ ਸਿੱਖਿਆ ਦੇ ਵਿਦਿਆਰਥੀਆਂ ਲਈ ਐਸਆਈਐਚ ਸਾਫਟਵੇਅਰ ਅਤੇ ਐਸਆਈਐਚ ਹਾਰਡਵੇਅਰ ਐਡੀਸ਼ਨ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Smart India Hackathon 2025 , SIH 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD