Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀਆਂ ਧੂਰੀ ਹਲਕੇ ’ਚ ਚੋਣ ਰੈਲੀਆਂ ਨੇ ਆਪ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ

ਪਿੰਡਾਂ ਦਾ ਸਰਵਪੱਖੀ ਵਿਕਾਸ ਆਪ ਸਰਕਾਰ ਦੀ ਪਹਿਲੀ ਤਰਜੀਹ ਰਿਹਾ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sukhveer Singh, Dalvir Singh Dhillon, Rajwant Singh Ghulli, Dhuri, Sangrur

Web Admin

Web Admin

5 Dariya News

ਧੂਰੀ/ਸੰਗਰੂਰ , 11 Dec 2025

Last updated on: Dec 11, 2025, 16:39 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ, ਭਲਵਾਨ, ਲੱਡਾ, ਕਾਂਝਲਾ, ਬਾਲੀਆਂ, ਕਾਤਰੋਂ ਅਤੇ ਘਨੌਰੀ ਕਲਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਕੀਤੀਆਂ ਗਈਆਂ, ਜਿਸ ਵਿੱਚ ਵੱਡੀ ਗਿਣਤੀ ਆਪ ਮੁਹਾਰੇ ਪਿੰਡ ਵਾਸੀਆਂ ਨੇ ਸ਼ਾਮਲ ਹੋ ਕੇ ਆਪ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਮੌਜੂਦ ਸਨ।

ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿੰਡਾਂ ਦੇ ਵਿਕਾਸ ਨੂੰ ਆਪਣੀ ਸਰਕਾਰ ਵਿੱਚ ਪਹਿਲੀ ਤਰਜੀਹ ਰੱਖਿਆ ਹੈ, ਕਿਉਂਕਿ ਪਿੰਡ ਹੀ ਪੰਜਾਬ ਦੇ ਅਰਥਚਾਰੇ ਦੀ ਰੀਡ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਜੰਗੀ ਪੱਧਰ ਉੱਤੇ ਕੀਤਾ ਜਾ ਰਿਹਾ ਹੈ ਤਾਂ ਜੋ ਤਰੱਕੀ ਦੇ ਪਹੀਏ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। 

ਇਸ ਦੇ ਨਾਲ ਹੀ ਪਿੰਡਾਂ ਵਿੱਚ ਸ਼ਹਿਰਾਂ ਦੀ ਤਰਜ਼ ਉੱਤੇ ਖੇਡ ਸਟੇਡੀਅਮ ਤੇ ਲਾਇਬਰੇਰੀਆਂ ਵੀ ਬਣਾਈ ਗਈਆਂ ਹਨ ਤਾਂ ਜੋ ਸੂਬੇ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਲੋਕ ਇਨ੍ਹਾਂ ਚੋਣਾਂ ਦੌਰਾਨ ਆਪ ਉਮੀਦਵਾਰ ਨੂੰ ਵੋਟ ਪਾ ਕੇ ਪਿੰਡਾਂ ਦੇ ਵਿਕਾਸ ਦੀ ਸੇਵਾ ਪ੍ਰਦਾਨ ਕਰਨ।  

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਤੇ ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਨੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਉਪਲਬਧ ਕਰਵਾ ਦਿੱਤੀਆਂ ਹਨ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਿੰਡਾਂ ਦੇ ਸਰਵਪੱਖੀ ਵਿਕਾਸ ਕਰਵਾਉਣ ਦੀ ਤਰਜੀਹ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦੇ ਵਿਕਾਸ ਲਈ ਹੋਰ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਜੋ ਸੂਬੇ ਦੀ ਤਰੱਕੀ ਦੇ ਨਾਲ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਨਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦੀ ਹੈ ਇਸ ਲਈ ਲੋਕ ਇਨ੍ਹਾਂ ਚੋਣਾਂ ਵਿੱਚ ਵੱਧ ਚੜਕੇ ਹਿੱਸਾ ਲੈਣ ਤੇ ਆਪ ਦੇ ਹੱਥ ਹੋਰ ਮਜ਼ਬੂਤ ਕਰਨ। ਸ. ਹਰਪਾਲ ਸਿੰਘ ਚੀਮਾ ਅਤੇ ਸੁਖਵੀਰ ਸਿੰਘ ਨੇ ਧੂਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਖੜੇ ਬਾਲੀਆਂ ਜ਼ੋਨ ਤੋਂ ਹਰਜਿੰਦਰ ਸਿੰਘ ਕਾਂਝਲਾ, ਘਨੌਰੀ ਕਲਾਂ ਜ਼ੋਨ ਤੋਂ ਜਸਮੀਤ ਕੌਰ ਚਹਿਲ ਅਤੇ ਮੀਮਾਂਸਾ ਜ਼ੋਨ ਤੋਂ ਰਛਪਾਲ ਸਿੰਘ ਸਮੇਤ ਪੰਚਾਇਤ ਸੰਮਤੀ ਉਮੀਦਵਾਰਾਂ ਜਸਵਿੰਦਰ ਕੌਰ, ਸੁਖਮਨਵੀਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਰਾਨੋ, ਜਸਵੀਰ ਕੌਰ, ਰਣਜੋਧ ਸਿੰਘ, ਸਵਰਨਜੀਤ ਕੌਰ, ਹਰਜਿੰਦਰ ਕੌਰ, ਜਸਪਾਲ ਕੌਰ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਕੌਰ, ਕੁਰਸ਼ੈਦ, ਰਣਜੀਤ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਅਮ੍ਰਿਤਪਾਲ ਸਿੰਘ, ਹਰਪ੍ਰੀਤ ਕੌਰ, ਗੁਰਜੀਤ ਸਿੰਘ, ਗੁਰਚਰਨ ਸਿੰਘ, ਗੁਰਮੀਤ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਲਖਵੀਰ ਕੌਰ ਅਤੇ ਪਰਮਜੀਤ ਕੌਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਉਮੀਦਵਾਰ ਜਿੱਤ ਕੇ ਤੁਹਾਡੇ ਪਿੰਡ ਦੇ ਵਿਕਾਸ ਲਈ ਸਰਕਾਰ ਤੋਂ ਵੱਡੀਆਂ ਗਰਾਂਟਾਂ ਲਿਆ ਕੇ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣਗੇ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਚਾਰ ਸਾਲਾਂ ਤੋਂ ਪਿੰਡਾਂ ਵਿੱਚ ਜੋ ਵਿਕਾਸ ਹੋ ਰਿਹਾ ਹੈ, ਉਹ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਗਠਨ ਤੋਂ ਬਾਅਦ ਦੁੱਗਣੀ ਰਫ਼ਤਾਰ ਨਾਲ ਚੱਲੇਗਾ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਧੂਰੀ ਨਮੂਨੇ ਦੇ ਹਲਕੇ ਵੱਜੋਂ ਆਪਣੀ ਪਹਿਚਾਣ ਬਣਾਏਗਾ।

ਚੋਣ ਪ੍ਰਚਾਰ ਰੈਲੀਆਂ ਦੌਰਾਨ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਸਤਿੰਦਰ ਸਿੰਘ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿਘ ਭੁੱਲਰ, ਡਾਇਰੈਕਟਰ ਪੀਸੀਆਈਈਸੀ ਅਨਿਲ ਮਿੱਤਲ, ਸਰਪੰਚ ਦਵਿੰਦਰ ਸਿੰਘ ਧੂਰਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਆਪ ਵਲੰਟੀਅਰਜ਼ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sukhveer Singh , Dalvir Singh Dhillon , Rajwant Singh Ghulli , Dhuri , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD