Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ - ਡਾ. ਪ੍ਰੀਤੀ ਯਾਦਵ

ਕਿਹਾ, ਨਿਰਪੱਖ, ਸੁਤੰਤਰ, ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਕਰਵਾਈਆਂ ਜਾਣਗੀਆਂ ਚੋਣਾਂ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 11 Dec 2025

Last updated on: Dec 11, 2025, 17:11 IST

ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 14 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਸਾਰੇ ਰਿਟਰਨਿੰਗ ਅਧਿਕਾਰੀਆਂ ਤੇ ਡੀ.ਐਸ.ਪੀਜ ਨਾਲ ਇੱਕ ਅਹਿਮ ਕਰਕੇ ਪੁਰ-ਅਮਨ, ਨਿਰਪੱਖ, ਸੁਤੰਤਰ, ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਚੋਣਾਂ ਕਰਵਾਉਣ ਬਾਰੇ ਰਾਜ ਚੋਣ ਕਮਿਸ਼ਨ ਦੀਆਂ ਤਾਜ਼ਾ ਹਦਾਇਤਾਂ ਤੋਂ ਜਾਣੂ ਕਰਵਾਇਆ।

ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਸਮੁੱਚਾ ਚੋਣ ਅਮਲਾ ਨਿਰਪੱਖ ਰਹਿ ਕੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਏ ਅਤੇ ਲੋਕਾਂ ਦਾ ਚੋਣ ਕਮਿਸ਼ਨ ਵਿੱਚ ਬਣਿਆ ਭਰੋਸਾ ਕਿਸੇ ਵੀ ਕੀਮਤ 'ਤੇ ਨਹੀਂ ਟੁੱਟਣਾ ਚਾਹੀਦਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਯੋਜਨਾ ਬੱਧ ਢੰਗ ਨਾਲ ਡਿਊਟੀਆਂ ਨਿਭਾਉਣ ਤਾਂ ਕਿ ਇਹ ਚੋਣਾਂ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਈਆਂ ਜਾ ਸਕਣ ਅਤੇ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਨੂੰ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਤੇ ਸੁਤੰਤਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 1341 ਪੋਲਿੰਗ ਬੂਥਾਂ 'ਤੇ ਕਰੀਬ 9000 ਚੋਣ ਅਮਲੇ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ 13 ਦਸੰਬਰ ਨੂੰ ਸਾਰੀ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਜਾਵੇਗਾ ਅਤੇ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੁਆਈਆਂ ਜਾਣਗੀਆਂ। ਉਨ੍ਹਾਂ ਸਮੂਹ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਦੇ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ। 

ਉਨ੍ਹਾਂ ਨੇ ਦੱਸਿਆ ਕਿ ਨਿਰਪੱਖ ਤੇ ਸੁਤੰਤਰ ਚੋਣਾਂ ਕਰਵਾਉਣ ਲਈ ਸੀ.ਸੀ.ਟੀ.ਵੀ ਕੈਮਰੇ, ਵੀਡੀਓਗ੍ਰਾਫ਼ੀ ਸਮੇਤ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਾਂ ਪੁਆਉਣ ਲਈ ਚੋਣ ਅਮਲੇ ਨੂੰ ਰਵਾਨਾ ਕਰਨ ਤੇ ਵੋਟਾਂ ਪੈਣ ਮਗਰੋਂ ਵੋਟ ਬਕਸੇ ਤੇ ਹੋਰ ਸਮੱਗਰੀ ਪ੍ਰਾਪਤ ਕਰਨ ਦੇ ਸਥਾਨ, ਸਟਰਾਂਗ ਰੂਮਜ ਸਮੇਤ ਸਮੁੱਚੀ ਚੋਣ ਪ੍ਰਕ੍ਰਿਆ ਨੇਪਰੇ ਚੜ੍ਹਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ। 

ਉਨ੍ਹਾਂ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਆਪਸੀ ਤਾਲਮੇਲ ਬਣਾ ਕੇ ਆਪਣੀ ਜਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਆਨਲਾਈਨ ਵੀ.ਸੀ. ਦੌਰਾਨ ਸਮੂਹ ਰਿਟਰਨਿੰਗ ਅਧਿਕਾਰੀ, ਡੀ.ਐਸ.ਪੀਜ ਤੇ ਸਹਾਇਕ ਰਿਟਰਨਿੰਗ ਅਧਿਕਾਰੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD