Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਵੱਖ–ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਅਕਾਲੀ ਦਲ ਹੀ ਉਹ ਪਾਰਟੀ ਹੈ ਜਿਸ ਨੇ ਹਮੇਸ਼ਾਂ ਹਲਕੇ ਦੇ ਲੋਕਾਂ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਕੰਮ ਕੀਤਾ ਹੈ: ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

5 Dariya News

5 Dariya News

5 Dariya News

ਪਟਿਆਲਾ , 11 Dec 2025

Last updated on: Dec 11, 2025, 17:35 IST

ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਇੰਚਾਰਜ ਸ. ਸਰਬਜੀਤ ਸਿੰਘ ਝਿੰਜਰ ਅਤੇ ਚੋਣ ਇੰਚਾਰਜ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਵੱਲੋਂ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਵੱਖ–ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਉਹਨਾਂ ਨੇ ਕਬੂਲਪੁਰ, ਸਲੇਮਪੁਰ ਸੇਖਾ, ਖੈਰਪੁਰ ਨਰੜੂ, ਬਠੋਨੀਆ ਆਦਿ ਪਿੰਡਾਂ ਵਿੱਚ ਸਥਾਨਕ ਨਿਵਾਸੀਆਂ ਨਾਲ ਮੀਟਿੰਗਾਂ ਕਰ ਕੇ ਚੋਣਾਂ ਬਾਰੇ ਵਿਚਾਰ–ਵਟਾਂਦਰਾ ਕੀਤਾ।

ਇਨ੍ਹਾਂ ਮਿਲਣੀਆਂ ਦੌਰਾਨ ਪਿੰਡਾਂ ਦੇ ਲੋਕਾਂ ਨੇ ਨੇਤਾਵਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਆਪਣੀਆਂ ਸਥਾਨਕ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਚੋਣਾਂ ਬਾਰੇ ਸੁਝਾਅ ਸਾਂਝੇ ਕੀਤੇ। ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡਾਂ ਦੇ ਬਜ਼ੁਰਗਾਂ, ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਖ਼ਾਸ ਤੌਰ ’ਤੇ ਇਹ ਗੱਲ ਸਾਂਝੀ ਕੀਤੀ ਗਈ ਕਿ ਝੂਠੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕੇ ਦੇ ਮੁੱਦਿਆਂ ਨੂੰ ਅਣਡਿੱਠਾ ਕੀਤਾ, ਜਿਸ ਕਾਰਨ ਹਰ ਵਰਗ ਵਿੱਚ ਨਿਰਾਸ਼ਾ ਦਾ ਮਾਹੌਲ ਹੈ। 

ਲੋਕਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜਿਸ ਨੇ ਹਰ ਸਮੇਂ ਪਿੰਡਾਂ ਦੀ ਅਵਾਜ਼ ਨੂੰ ਤਰਜੀਹ ਦਿੱਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਹਲਕੇ ਦਾ ਮਾਣ ਵਧਾਇਆ। ਇਨ੍ਹਾਂ ਮਿਲਣੀਆਂ ਦੌਰਾਨ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਭਰਪੂਰ ਸਮਰਥਨ ਅਤੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਬਤ ਕਰ ਰਿਹਾ ਹੈ ਕਿ ਹਲਕੇ ਦੇ ਵਾਸੀ ਆਉਣ ਵਾਲੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਦੇ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹੀ ਜਿਤਾਉਣ ਦਾ ਪੱਕਾ ਫੈਸਲਾ ਕਰ ਚੁੱਕੇ ਹਨ।

ਪਿੰਡਾਂ ਦੇ ਨਿਵਾਸੀਆਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹਲਕੇ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਕੰਮ ਕੀਤਾ ਹੈ, ਜਦਕਿ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਨੀਤੀਆਂ ਅਤੇ ਝੂਠੇ ਲਾਰਿਆਂ ਦੀ ਸਚਾਈ ਲੋਕ ਅੱਜ ਪੂਰੀ ਤਰ੍ਹਾਂ ਜਾਣ ਚੁੱਕੇ ਹਨ। ਇਸ ਲਈ ਲੋਕਾਂ ਦਾ ਰੁਝਾਨ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ।

ਇਸ ਮੌਕੇ ‘ਤੇ ਖ਼ਾਸ ਕਰਕੇ ਨੌਜਵਾਨ ਵਰਗ ਵਿੱਚ ਕਾਫ਼ੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਮੀਟਿੰਗਾਂ ਵਿੱਚ ਹਿੱਸਾ ਲਿਆ ਅਤੇ ਪੂਰੇ ਜੋਸ਼ ਨਾਲ ਆਪਣੇ ਸਮਰਥਨ ਦਾ ਪ੍ਰਗਟਾਵਾ ਕੀਤਾ। ਮੀਟਿੰਗਾਂ ਦੌਰਾਨ ਸ. ਸਰਬਜੀਤ ਸਿੰਘ ਝਿੰਜਰ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਨੇ ਕਿਹਾ ਕਿ ਉਹ ਹਲਕੇ ਦੇ ਹਰੇਕ ਘਰ ਤੱਕ ਪਹੁੰਚ ਕੇ ਲੋਕਾਂ ਦੀਆਂ ਉਮੀਦਾਂ ਨੂੰ ਸਮਝਣਗੇ ਅਤੇ ਜਿੱਤ ਤੋਂ ਬਾਅਦ ਹਰ ਵਾਅਦੇ ’ਤੇ ਪੂਰਾ ਉਤਰਨਗੇ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD