Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਸਿੱਧੂ ਨੇ ਹਲਕੇ 'ਚ ਸਫਾਈ ਮੁਹਿੰਮ ਦੀ ਕੀਤੀ ਅਗਵਾਈ

ਕਿਹਾ! ਸਫਾਈ ਕਰਮਚਾਰੀਆਂ ਹਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 11 Dec 2025

Last updated on: Dec 12, 2025, 16:10 IST

ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਦੁਗਰੀ ਅਰਬਨ ਅਸਟੇਟ, ਐਮ ਆਈ ਜੀ ਫਲੈਟ, ਵਾਰਡ ਨੰਬਰ 49 ਵਿਖੇ ਸਫਾਈ ਮੁਹਿੰਮ ਦੀ ਅਗਵਾਈ ਕੀਤੀ। ਵਿਧਾਇਕ ਸਿੱਧੂ ਖੁਦ ਹੱਥ ਵਿੱਚ ਝਾੜੂ ਫੜਕੇ ਕਰਮਚਾਰੀਆਂ ਦੀ ਇੱਕ ਵੱਡੀ ਟੀਮ ਨਾਲ ਸਾਰੇ ਇਲਾਕੇ ਦੀ ਸਫਾਈ ਕਰ ਰਹੇ ਸਨ। 

ਉਹਨਾਂ ਸਫਾਈ ਕਰਮਚਾਰੀਆਂ ਨੂੰ ਥਾਪੜਾ ਦਿੰਦੇ ਹੋਏ ਸਮਾਜ ਦਾ ਇੱਕ ਅਹਿਮ ਅੰਗ ਦੱਸਿਆ। ਉਹਨਾਂ ਕਿਹਾ ਕਿ ਅਸਲ ਵਿੱਚ ਸਾਡੇ ਮੁਢਲੇ ਡਾਕਟਰ ਸਫਾਈ ਕਰਮਚਾਰੀ ਹੀ ਹੁੰਦੇ ਹਨ ਜੋ ਸਾਡੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖ ਕੇ ਸਾਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ।ਇਸ ਮੌਕੇ ਉਹਨਾਂ ਦੇ ਨਾਲ ਕੌਂਸਲਰ ਯੁਵਰਾਜ ਸਿੰਘ ਸਿੱਧੂ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਅਕਸਰ ਆਪਣੇ ਹਲਕੇ ਦੇ ਕਿਸੇ ਨਾ ਕਿਸੇ ਇਲਾਕੇ ਵਿੱਚ ਸਫਾਈ ਮੁਹਿੰਮ ਦੀ ਅਗਵਾਈ ਕਰਦਿਆਂ ਦੇਖਿਆ ਜਾ ਸਕਦਾ ਹੈ। ਪੱਤਰਕਾਰਾਂ ਵੱਲੋਂ ਜਦੋਂ ਵਿਧਾਇਕ ਸਿੱਧੂ ਨੂੰ ਇਸ ਨਿਮਰਤਾ ਅਤੇ ਆਪ ਮੋਹਰੀ ਹੋ ਕੇ ਸਫਾਈ ਦਾ ਕਾਰਨ ਪੁੱਛਿਆ ਤਾਂ ਉਹਨਾਂ ਦਾ ਕਹਿਣਾ ਸੀ ਕਿ  ''ਜਦੋਂ ਅਸੀਂ ਧਾਰਮਿਕ ਸਥਾਨਾਂ ਵਿੱਚ ਝਾੜੂ ਫੇਰਦੇ ਹਾਂ ਤਾਂ ਉਸ ਜਗ੍ਹਾ ਦੀ ਸਫਾਈ ਦੇ ਨਾਲ-ਨਾਲ ਸਾਡੇ ਅੰਦਰਲੇ ਵਿਕਾਰ ਅਤੇ ਹਉਮੈ ਦੀ ਸਫਾਈ ਵੀ ਹੋ ਜਾਂਦੀ ਹੈ ਅਤੇ ਇਨਸਾਨ ਹੌਲੀ ਹੌਲੀ ਪਰਮਾਤਮਾ ਦੇ ਨਜਦੀਕ ਹੁੰਦਾ ਹੋਇਆ ਸਾਰੀ ਦੁਨੀਆ ਨੂੰ ਹੀ ਪਰਮਾਤਮਾ ਦਾ ਘਰ ਸਮਝਣ ਲੱਗ ਜਾਂਦਾ ਹੈ।''

ਵਿਧਾਇਕ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਅਸੀਂ ਆਪਣੇ ਘਰਾਂ ਦੀ ਸਾਫ ਸਫਾਈ ਦਾ ਪੂਰਾ ਖਿਆਲ ਰੱਖ ਸਕਦੇ ਹਾਂ ਤਾਂ ਆਪਣੇ ਹਲਕੇ ਨੂੰ ਮੈਂ ਗੰਦਾ ਕਿਵੇਂ ਹੋਣ ਦੇ ਸਕਦਾ ਹਾਂ। ਉਹਨਾਂ ਕਿਹਾ ਕਿ ਇਲਾਕਾ ਨਿਵਾਸੀ ਮੇਰੇ ਆਪਣੇ ਪਰਿਵਾਰ ਦੇ ਮੈਂਬਰ ਹਨ,ਇਸ ਲਈ ਮੈਂ ਹਲਕੇ ਦੇ ਹਰ ਕੰਮ ਨੂੰ ਮੋਹਰੀ ਹੋ ਕੇ ਕਰਦਾ ਹਾਂ ਤਾਂ ਜੋ ਕੋਈ ਅਧਿਕਾਰੀ/ਕਰਮਚਾਰੀ ਕਿਸੇ ਪ੍ਰਕਾਰ ਦੀ ਕੋਈ ਅਣਗਹਿਲੀ ਨਾ ਕਰ ਸਕਣ।

ਵਿਧਾਇਕ ਕੁਲਵੰਤ ਸਿੰਧ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਲਈ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵੱਡੇ ਪੱਧਰ 'ਤੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD