Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਟੀ. ਬੈਨਿਥ ਵੱਲੋਂ ਪਿੰਡ ਠੁੱਲੇਵਾਲ ਵਿੱਚ ਡਰੈਗਨ ਫ਼ਰੂਟ ਫ਼ਾਰਮ ਦਾ ਦੌਰਾ

ਅਗਾਂਹਵਧੂ ਕਿਸਾਨ ਸਤਨਾਮ ਸਿੰਘ 4 ਏਕੜ ਚੋਂ 30 ਕੁਇੰਟਲ ਡਰੈਗਨ ਫ਼ਰੂਟ ਦਾ ਉਤਪਾਦਨ ਕਰਦਾ ਹੈ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 12 Dec 2025

Last updated on: Dec 12, 2025, 17:13 IST

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਨੇ ਪਿੰਡ ਠੁੱਲੇਵਾਲ ਵਿਖੇ ਸਥਿਤ ਅਗਾਂਹਵਧੂ ਕਿਸਾਨ ਸਤਨਾਮ ਸਿੰਘ ਦੇ ਡਰੈਗਨ ਫ਼ਰੂਟ ਫ਼ਾਰਮ ਦਾ ਦੌਰਾ ਕੀਤਾ। ਇਸ ਮੌਕੇ ਕਿਸਾਨ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਨੇ 2016 'ਚ 2 ਕਨਾਲਾਂ ਦੇ ਰਕਬੇ 'ਚ ਡਰੈਗਨ ਫ਼ਰੂਟ ਦੀ ਖੇਤੀ ਸ਼ੁਰੂ ਕੀਤੀ ਸੀ ਅਤੇ ਹੁਣ ਉਹ 4 ਏਕੜ ਰਕਬੇ 'ਚ ਡਰੈਗਨ ਫ਼ਰੂਟ ਦੀ ਕਾਸ਼ਤ ਕਰ ਰਿਹਾ ਹੈ। 

ਇਸ ਵਿੱਚ ਇੱਕ ਏਕੜ 'ਚ ਉਸਨੇ ਨੈੱਟ ਹਾਊਸ ਲਗਾਇਆ ਹੈ। ਸਤਨਾਮ ਸਿੰਘ ਅਨੁਸਾਰ, ਇੱਕ ਏਕੜ ਵਿੱਚ ਇੱਕ ਸੀਜ਼ਨ ਦਾ ਲਗਭਗ 30 ਕੁਇੰਟਲ ਉਤਪਾਦਨ ਹੁੰਦਾ ਹੈ, ਜਿਸਨੂੰ ਉਹ 150 ਤੋਂ 200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਾਰਕੀਟ ਵਿੱਚ ਉਹ ਵੇਚਦੇ ਹਨ। ਉਨ੍ਹਾਂ ਦੇ ਫ਼ਾਰਮ ‘ਡਰੈਗਨ ਔਲਖ ਠੁੱਲੇਵਾਲ’ ਦੀ ਕਾਸ਼ਤ ਅਮਰੀਕਨ ਬਿਊਟੀ (ਪੀਏਯੂ ਵੱਲੋਂ ਵਿਕਸਿਤ ਪੰਜਾਬ ਨੰਬਰ 1 ਵਰਾਇਟੀ) ਦੀ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਮੰਗ ਹੈ। 

ਉਹ ਪੀਏਯੂ ਵੱਲੋਂ ਸਨਮਾਨਿਤ ਵੀ ਕੀਤੇ ਜਾ ਚੁੱਕੇ ਹਨ। ਉਹ ਸਾਲ ਭਰ ਡਰੈਗਨ ਫ਼ਰੂਟ ਦੀ ਪਨੀਰੀ ਵੀ ਤਿਆਰ ਕਰਕੇ ਵੇਚਦੇ ਹਨ, ਜਿਸ ਤੋਂ ਉਨ੍ਹਾਂ ਨੂੰ ਵਧੀਆ ਆਮਦਨ ਹੁੰਦੀ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਡਰੈਗਨ ਦੀ ਖੇਤੀ ਇੱਕ ਵਾਰ ਲਗਾਉਣ ਵਾਲੀ ਫ਼ਸਲ ਹੈ ਅਤੇ ਪੌਦਿਆਂ ਦੇ ਦਰਮਿਆਨ ਲਗਭਗ ਅੱਧਾ ਕਿੱਲਾ ਖਾਲੀ ਰਹਿੰਦਾ ਹੈ ਜਿਸ ਵਿੱਚ ਉਹ ਸਬਜ਼ੀਆਂ, ਛੋਲੇ, ਸਰੋਂ, ਹਲਦੀ ਆਦਿ ਦੀ ਇੰਟਰ ਕਰਾਪਿੰਗ ਕਰਦੇ ਹਨ, ਜਿਸ ਨਾਲ ਵਾਧੂ ਮੁਨਾਫ਼ਾ ਮਿਲਦਾ ਹੈ। 

ਡਰੈਗਨ ਲਗਾਉਣ ਨਾਲ ਉਨ੍ਹਾਂ ਨੂੰ ਕਣਕ ਝੋਨੇ ਦੇ ਫ਼ਸਲ ਚੱਕਰ ਤੋਂ ਛੁਟਕਾਰਾ ਮਿਲਿਆ ਹੈ ਅਤੇ ਪਾਣੀ ਦੀ ਘੱਟ ਖ਼ਪਤ ਕਾਰਨ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਆਇਆ ਹੈ। ਸਤਨਾਮ ਨੇ ਲੰਬੇ ਸਮੇਂ ਦੀ ਕਮਾਈ ਲਈ ਲਗਭਗ ਅੱਧੇ ਏਕੜ ਵਿੱਚ ਚੰਦਨ ਦੇ ਰੁੱਖ ਲਗਾਏ ਹਨ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿੱਚ ਨਵੀਂਆਂ ਫ਼ਸਲਾਂ ਅਤੇ ਉੱਚ ਤਕਨੀਕਾਂ ਦੇ ਪ੍ਰਚਾਰ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਤਬਦੀਲੀ ਵਾਲੀ ਖੇਤੀਬਾੜੀ ਰਾਹੀਂ ਕਿਸਾਨ ਵਧੇਰੇ ਆਮਦਨ ਕਰ ਸਕਦੇ ਹਨ।

ਡਰੈਗਨ ਫ਼ਰੂਟ ਦੀ ਖੇਤੀ ਕਰ ਰਹੇ ਕਿਸਾਨ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਤਜ਼ੁਰਬੇ, ਖ਼ਰਚੇ, ਲਾਭ ਅਤੇ ਮਾਰਕੀਟਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਸਤਨਾਮ ਸਿੰਘ ਨੇ ਦੱਸਿਆ ਕਿ ਉਹ ਨੈੱਟ ਹਾਊਸ ਵਿੱਚ ਵੱਖ-ਵੱਖ ਤਜ਼ੁਰਬੇ ਕਰ ਰਹੇ ਹਨ ਜਿਵੇਂ ਕਿ ਟਮਾਟਰ, ਰੰਗਦਾਰ ਸ਼ਿਮਲਾ ਮਿਰਚ, ਹਰੀ ਮਿਰਚ ਅਤੇ ਹੋਰ ਸਬਜ਼ੀਆਂ ਜਿਸ ਤੋਂ ਕਾਫ਼ੀ ਮੁਨਾਫ਼ਾ ਹੋ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਕਿਸਾਨ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਹੋਰ ਕਿਸਾਨਾਂ ਨੂੰ ਵੀ ਇਸ ਫ਼ਸਲ ਦੀ ਖੇਤੀ ਵੱਲ ਪ੍ਰੇਰਿਤ ਕਰਨ ਲਈ ਕੈਂਪ ਅਤੇ ਫ਼ੀਲਡ ਡੈਮੋਨਸਟਰੇਸ਼ਨ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਤੋਂ ਪ੍ਰੇਰਿਤ ਹੋ ਕੇ ਬਰਨਾਲਾ ਦੇ ਹੋਰ ਕਿਸਾਨ ਵੀ ਡਰੈਗਨ ਫਰੂਟ ਦੀ ਖੇਤੀ ਕਰਕੇ ਵਧੀਆ ਫ਼ਾਇਦਾ ਕਮਾ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਭਰੋਸਾ ਦਵਾਇਆ ਕਿ ਪ੍ਰਸ਼ਾਸਨ ਵੱਲੋਂ ਨਵੀਂ ਤਕਨੀਕਾਂ, ਪਾਣੀ ਬਚਾਉਣ ਵਾਲੀਆਂ ਵਿਧੀਆਂ ਅਤੇ ਉੱਚ ਮੁੱਲ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਦੌਰੇ ਦੇ ਸਮੇਂ ਖੇਤੀਬਾੜੀ ਵਿਭਾਗ ਤੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮ੍ਰਿਤਪਾਲ ਸਿੰਘ ਅਤੇ ਸੁਨੀਤਾ ਸ਼ਰਮਾ ਵੀ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD