Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ

ਲੋਕ ਚਾਰ ਸਾਲ ਦੌਰਾਨ ਹੋਏ ਵਿਕਾਸ ਨੂੰ ਦੇਖ ਕੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ : ਮਾਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Sukhveer Singh, Dalvir Singh Dhillon, Rajwant Singh Ghulli, Dhuri, Sangrur

Web Admin

Web Admin

5 Dariya News

ਧੂਰੀ/ਸੰਗਰੂਰ , 12 Dec 2025

Last updated on: Dec 12, 2025, 17:24 IST

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਪਿੰਡ ਧੂਰਾ, ਢਢੋਗਲ, ਈਸੜਾ ਤੇ ਭਸੌੜ ਵਿੱਚ ਚੋਣ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਹਲਕਾ ਵਾਸੀਆਂ ਨੂੰ ਅਪੀਲ ਕੀਤੀ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਮੌਜੂਦ ਸਨ।

ਚੋਣ ਰੈਲੀਆਂ ਵਿੱਚ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਪਿੰਡਾਂ ਦੇ ਵਿਕਾਸ ਲਈ ਸਭ ਤੋਂ ਅਹਿਮ ਹੁੰਦੀਆਂ ਹਨ, ਕਿਉਂਕਿ ਸਰਕਾਰ ਦੀਆਂ ਸਕੀਮਾਂ ਨੂੰ ਪਿੰਡ ਪੱਧਰ ਉੱਤੇ ਲਾਗੂ ਕਰਨ ਅਤੇ ਵਿਕਾਸ ਲਈ ਫ਼ੰਡਾਂ ਨੂੰ ਲਿਆਉਣ ਲਈ ਤਜਵੀਜ਼ਾਂ ਬਣਾਉਣ ਲਈ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਮੁੱਖ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਇਨ੍ਹਾਂ ਚੋਣਾਂ ਦੀ ਅਹਿਮੀਅਤ ਸਭ ਤੋਂ ਜ਼ਿਆਦਾ ਹੈ ਕਿਉਂਕਿ ਇੱਥੋਂ ਚੁਣੇ ਗਏ ਨੁਮਾਇੰਦੇ ਪਿੰਡਾਂ ਦੇ ਲੋਕਾਂ ਦੀ ਆਵਾਜ਼ ਨੂੰ ਸਰਕਾਰਾਂ ਤੱਕ ਪਹੁੰਚਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹਨ।

ਸ੍ਰ. ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕ ਚਾਰ ਸਾਲ ਦੌਰਾਨ ਹੋਏ ਵਿਕਾਸ ਨੂੰ ਦੇਖਦੇ ਹੋਏ ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਰੀਬ ਪਿਛਲੇ ਚਾਰ ਸਾਲ ਵਿੱਚ ਪਿੰਡ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਹੈ, ਜਿਸ ਸਦਕਾ ਪਿੰਡਾਂ ਵਿੱਚ ਹੁਣ ਸ਼ਹਿਰਾਂ ਵਾਲੀਆਂ ਸਾਰੀਆਂ ਸਹੂਲਤਾਂ ਮਿਲਣ ਲੱਗੀਆਂ ਹਨ। 

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਜਿੱਤਾਂ ਕੇ ਲੋਕ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਵਿੱਚ ਜੋ ਪਿਛਲੇ ਚਾਰ ਸਾਲ ਦੌਰਾਨ ਵਿਕਾਸ ਹੋਇਆ ਹੈ, ਉਹ ਪਿਛਲੇ 70 ਸਾਲ ਦੌਰਾਨ ਨਹੀਂ ਹੋਇਆ ਸੀ। 

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਇਬਰੇਰੀਆਂ, ਜਿੰਮ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਨੇ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਚੁਣੇ ਜਾਣ ਵਾਲੇ ਉਮੀਦਵਾਰ ਪਿੰਡਾਂ ਦੇ ਵਿਕਾਸ ਨੂੰ ਇਕ ਨਵੀਂ ਰਫ਼ਤਾਰ ਦੇਣਗੇ ਇਸ ਲਈ ਪਿੰਡ ਵਾਸੀ ਆਪਣੇ ਵੋਟ ਦੀ ਵਰਤੋਂ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਇਨ੍ਹਾਂ ਚੋਣਾਂ ਦੌਰਾਨ ਆਪਣਾ ਫ਼ਤਵਾ ਜ਼ਰੂਰ ਦੇਣ।

ਸ. ਮਾਲਵਿੰਦਰ ਸਿੰਘ ਕੰਗ ਅਤੇ ਸੁਖਵੀਰ ਸਿੰਘ ਨੇ ਧੂਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਖੜੇ ਮੀਮਾਂਸਾ ਜ਼ੋਨ ਤੋਂ ਰਛਪਾਲ ਸਿੰਘ, ਬਾਲੀਆਂ ਜ਼ੋਨ ਤੋਂ ਹਰਜਿੰਦਰ ਸਿੰਘ ਕਾਂਝਲਾ, ਘਨੌਰੀ ਕਲਾਂ ਜ਼ੋਨ ਤੋਂ ਜਸਮੀਤ ਕੌਰ ਚਹਿਲ ਅਤੇ ਸਮੇਤ ਪੰਚਾਇਤ ਸੰਮਤੀ ਉਮੀਦਵਾਰਾਂ ਜਸਵਿੰਦਰ ਕੌਰ, ਸੁਖਮਨਵੀਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਰਾਨੋ, ਜਸਵੀਰ ਕੌਰ, ਰਣਜੋਧ ਸਿੰਘ, ਸਵਰਨਜੀਤ ਕੌਰ, ਹਰਜਿੰਦਰ ਕੌਰ, ਜਸਪਾਲ ਕੌਰ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਕੌਰ, ਕੁਰਸ਼ੈਦ, ਰਣਜੀਤ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਅਮ੍ਰਿਤਪਾਲ ਸਿੰਘ, ਹਰਪ੍ਰੀਤ ਕੌਰ, ਗੁਰਜੀਤ ਸਿੰਘ, ਗੁਰਚਰਨ ਸਿੰਘ, ਗੁਰਮੀਤ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਲਖਵੀਰ ਕੌਰ ਅਤੇ ਪਰਮਜੀਤ ਕੌਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਉਮੀਦਵਾਰ ਜਿੱਤ ਕੇ ਤੁਹਾਡੇ ਪਿੰਡ ਦੇ ਵਿਕਾਸ ਲਈ ਸਰਕਾਰ ਤੋਂ ਵੱਡੀਆਂ ਗਰਾਂਟਾਂ ਲਿਆ ਕੇ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣਗੇ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਗਠਨ ਤੋਂ ਬਾਅਦ ਪਿੰਡਾਂ ਵਿੱਚ ਵਿਕਾਸ ਦੁੱਗਣੀ ਰਫ਼ਤਾਰ ਨਾਲ ਚੱਲੇਗਾ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਧੂਰੀ ਨਮੂਨੇ ਦੇ ਹਲਕੇ ਵੱਜੋ ਆਪਣੀ ਪਹਿਚਾਣ ਬਣਾਏਗਾ।

ਚੋਣ ਪ੍ਰਚਾਰ ਰੈਲੀਆਂ ਦੌਰਾਨ ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਸਰਪੰਚ ਦਵਿੰਦਰ ਸਿੰਘ ਧੂਰਾ, ਕੌਂਸਲਰ ਵੀਰਭਾਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਆਪ ਵਲੰਟੀਅਰਜ਼ ਮੌਜੂਦ ਸਨ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Sukhveer Singh , Dalvir Singh Dhillon , Rajwant Singh Ghulli , Dhuri , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD