Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ; 1170 ਮੁਲਜ਼ਮ ਗ੍ਰਿਫਤਾਰ

ਦਰਜ ਕੇਸਾਂ ਵਿੱਚੋਂ 43 ਕੇਸ ਤੇ 82 ਮੁਲਜ਼ਮ ਨਸ਼ੇ ਦੀ ਵਪਾਰਕ ਮਿਕਦਾਰ ਨਾਲ ਸਬੰਧਤ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Sunam

Web Admin

Web Admin

5 Dariya News

ਸੁਨਾਮ , 12 Dec 2025

Last updated on: Dec 12, 2025, 17:28 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਪੀ.ਬੀ.ਆਈ) ਸ. ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਪ੍ਰਸ਼ਾਸਨ ਵੱਲੋਂ ਇੰਦਰਾ ਬਸਤੀ ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ, ਜਿਸ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਰਾਰ ਦਿੱਤਾ ਗਿਆ ਸੀ, ਨੂੰ ਢਾਹਿਆ ਗਿਆ, ਜਿਹੜੀ ਕਿ 32ਵੀਂ ਅਜਿਹੀ ਨਾਜਾਇਜ਼ ਉਸਾਰੀ ਹੈ, ਜਿਹੜੀ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਬਣੀ ਸੀ ਤੇ ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ਹੈ।

ਇਸ ਮੌਕੇ ਸ. ਵਿਰਕ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ ਕਰ ਕੇ 1170 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ ਤੇ ਦਰਜ ਕੇਸਾਂ ਵਿੱਚੋਂ 43 ਕੇਸ ਤੇ 82 ਮੁਲਜ਼ਮ ਨਸ਼ੇ ਦੀ ਵਪਾਰਕ ਮਿਕਦਾਰ ਨਾਲ ਸਬੰਧਤ ਹਨ। ਇਸੇ ਲੜੀ ਤਹਿਤ ਕਰੀਬ 03 ਕਰੋੜ 63 ਲੱਖ ਦੀਆਂ 09 ਜਾਇਦਾਦਾਂ ਜ਼ਬਤ ਵੀ ਕੀਤੀਆਂ ਗਈਆਂ ਹਨ।

ਇੰਦਰਾ ਬਸਤੀ, ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਜਿਹੜੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ ਹੈ, ਉਸ ਪਰਿਵਾਰ ਦੇ 03 ਮੈਬਰਾਂ ਖਿਲਾਫ 16 ਕੇਸ ਦਰਜ ਹਨ। ਮੁਲਜ਼ਮ ਕੁਲਬੀਰ ਸਿੰਘ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 03 ਕੇਸ, ਉਸ ਦੇ ਪਿਤਾ ਦੁੱਲਾ ਸਿੰਘ ਖਿਲਾਫ ਵੀ ਐਨ.ਡੀ.ਪੀ.ਐੱਸ. ਐਕਟ ਦੇ 03 ਕੇਸ ਅਤੇ ਕੁਲਬੀਰ ਸਿੰਘ ਦੀ ਪਤਨੀ ਬਲਜਿੰਦਰ ਕੌਰ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 07 ਅਤੇ ਆਬਕਾਰੀ ਐਕਟ ਦੇ 03 ਕੇਸ ਦਰਜ ਹਨ।

ਐੱਸ.ਪੀ. ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ।

ਐੱਸ.ਪੀ. ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਡੀ.ਐੱਸ.ਪੀ. ਹਰਵਿੰਦਰ ਸਿੰਘ ਖਹਿਰਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD