Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ: ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਦੇ ਕੇ ਕਾਮਯਾਬ ਬਣਾਓ: ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal

Web Admin

Web Admin

5 Dariya News

ਪਟਿਆਲਾ , 12 Dec 2025

Last updated on: Dec 13, 2025, 13:47 IST

ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਇੰਚਾਰਜ ਸ. ਸਰਬਜੀਤ ਸਿੰਘ ਝਿੰਜਰ ਅਤੇ ਚੋਣ ਇੰਚਾਰਜ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਵੱਲੋਂ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਨੂੰ ਅਹਿਮ ਗਤੀ ਦਿੱਤੀ ਗਈ। ਇਸ ਦੌਰਾਨ ਬੱਠਲੀ, ਭੇਡਵਾਲ, ਮੰਡਵਾਲ, ਖਾਨਪੁਰ ਭੋਗਲਾ, ਖਾਡੋਲੀ, ਸਰਾਲਾ, ਖੋਖਰ, ਡਾਰੀਆ, ਖਾਨਪੁਰ ਵਡਿੰਗ, ਅਰੋਰ, ਸਾਹਲ, ਬਡੋਲੀ ਗੁੱਜਰਾਂ ਤੇ ਪੰਡਤਾ ਖੇੜੀ ਆਦਿ ਪਿੰਡਾਂ ਵਿੱਚ ਸਥਾਨਕ ਨਿਵਾਸੀਆਂ ਨਾਲ ਮੀਟਿੰਗਾਂ ਕਰਕੇ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਸ. ਝਿੰਜਰ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ, ਜੋ ਕਿ ਪਾਰਟੀ ਦੀ ਲੋਕਪ੍ਰਿਯਤਾ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ। ਉਹਨਾਂ ਨੇ ਦੱਸਿਆ ਕਿ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ ਅਤੇ ਇਸ ਮੌਕੇ ’ਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ 14 ਦਸੰਬਰ ਨੂੰ ਆਪਣਾ ਕੀਮਤੀ ਵੋਟ ਅਧਿਕਾਰ ਜ਼ਰੂਰ ਵਰਤਣ। 

ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਦੇ ਕੇ ਕਾਮਯਾਬ ਬਣਾਓ, ਤਾਂ ਜੋ ਖੇਤਰ ਦਾ ਵਿਕਾਸ ਤੇ ਭਲਾਈ ਦਾ ਕੰਮ ਹੋਰ ਤੇਜ਼ੀ ਨਾਲ ਹੋ ਸਕੇ। ਸ. ਝਿੰਜਰ ਅਤੇ ਜਥੇਦਾਰ ਲਾਛੜੂ ਜੀ ਨੇ ਕਿਹਾ ਕਿ ਹੁਣ ਦਾ ਸਮਾਂ ਲੋਕਾਂ ਨਾਲ ਸਿੱਧੀ ਜੁੜਤ ਬਣਾਉਣ ਦਾ ਹੈ ਅਤੇ ਹਰ ਪਿੰਡ ਵਿੱਚ ਲੋਕ ਜੋ ਮੁੱਦੇ ਸਾਂਝੇ ਕਰ ਰਹੇ ਹਨ, ਉਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਪ੍ਰਾਥਮਿਕਤਾ ਅਨੁਸਾਰ ਹੱਲ ਕੀਤਾ ਜਾਵੇਗਾ। 

ਉਹਨਾਂ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਖੇਤਰ ਦੇ ਹਰੇਕ ਨਾਗਰਿਕ ਦੇ ਹੱਕਾਂ ਅਤੇ ਸੁੱਖ-ਸੁਵਿਧਾਵਾਂ ਲਈ ਵਚਨਬੱਧ ਹੈ ਅਤੇ ਚੋਣਾਂ ਤੋਂ ਬਾਅਦ ਵੀ ਲੋਕਾਂ ਦੇ ਦਰਵਾਜ਼ੇ ’ਤੇ ਨਿਰੰਤਰ ਹਾਜ਼ਿਰ ਰਹੇਗੀ। ਝਿੰਜਰ ਨੇ ਭਗਵੰਤ ਮਾਨ ਉੱਤੇ ਸਖਤ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਹਲਕਾ ਘਨੌਰ ਵਿੱਚ ਚੋਣਾਂ ਲਈ ਨਸ਼ੇ ਦੇ ਸੌਦਾਗਰਾਂ ਦੇ ਪਰਿਵਾਰਾਂ ਵਿੱਚੋਂ ਉਮੀਦਵਾਰ ਖੜੇ ਕੀਤੇ ਗਏ ਹਨ।

ਇਹ ਉਹ ਉਮੀਦਵਾਰ ਹਨ ਜਿਨ੍ਹਾਂ ਦੇ ਖਿਲਾਫ ਐਨਡੀਪੀਐਸ (ਨਸ਼ਿਆਂ ਨਾਲ ਸੰਬੰਧਿਤ ਦੋਸ਼) ਦੇ ਮਾਮਲੇ ਦਰਜ ਹਨ ਅਤੇ ਜੋ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਝਿੰਜਰ ਨੇ ਦਲੀਲ ਦਿਤੀ ਕਿ ਇਸ ਤਰ੍ਹਾਂ ਦੇ ਉਮੀਦਵਾਰਾਂ ਨੂੰ ਚੋਣੀ ਮੈਦਾਨ ‘ਚ ਲਿਆਉਣਾ ਲੋਕਾਂ ਦੀ ਭਰੋਸੇਮੰਦੀ ਅਤੇ ਇਲਾਕੇ ਦੀ ਸੁਰੱਖਿਆ ਲਈ ਖਤਰੇ ਦੀ ਘੰਟੀ ਹੈ।

ਇਸ ਦੌਰਾਨ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦੋਵਾਂ ਆਗੂਆਂ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਨਿੱਤ ਵਾਪਰ ਰਹੀਆਂ ਘਟਨਾਵਾਂ ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਗੋਲੀਆਂ ਚੱਲ ਰਹੀਆਂ ਨੇ, ਕਤਲ ਤੇ ਚੋਰੀ ਦੀਆਂ ਵਾਰਦਾਤਾਂ ਵੱਧ ਗਈਆਂ ਹਨ। ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਵਿੱਚ ਫ਼ੇਲ੍ਹ ਹੋ ਚੁੱਕੀ ਹੈ। 

ਇਨ੍ਹਾਂ ਦੇ ਆਪਣੇ ਆਗੂਆਂ ਦੇ ਘਰਾਂ ਉੱਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਜਦੋਂ ਇਨ੍ਹਾਂ ਦੇ ਆਪਣੇ ਆਗੂ ਤੇ ਵਰਕਰ ਹੀ ਸੁਰੱਖਿਅਤ ਨਹੀਂ ਤਾਂ ਇਹ ਲੋਕਾਂ ਦੀ ਸੁਰੱਖਿਆ ਕਿਵੇਂ ਕਰਨਗੇ? ਝਿੰਜਰ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਦ੍ਰਿਸ਼ਟੀਕੋਣ ਨੂੰ ਸਮਝ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਲੋਕ ਇਸ ਨੂੰ ਮੂੰਹ-ਤੋੜ ਜਵਾਬ ਦੇਣਗੇ। ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD