ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੀਸੀ ਹਾਲ ’ਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਆਬਜ਼ਰਵਰ ਦੀ ਮੌਜੂਦਗੀ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਸਟਾਫ਼ ਦੀ ਦੂਜੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਹ ਰੈਂਡੇਮਾਈਜ਼ੇਸ਼ਨ ਚੋਣ ਆਬਜ਼ਰਵਰ ਸ੍ਰੀ ਬਲਦੀਪ ਕੌਰ ਆਈ. ਏ. ਐੱਸ ਦੀ ਮੌਜੂਦਗੀ ਵਿੱਚ ਹੋਈ।
ਉਹਨਾਂ ਦੱਸਿਆ ਕਿ ਇਹ ਰੈਂਡੇਮਾਈਜ਼ੇਸ਼ਨ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਅਮਲੇ ਦੀ ਤਾਇਨਾਤੀ ਲਈ ਕੀਤੀ ਗਈ। ਇਸ ਮੌਕੇ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ, ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਜਿੰਦਰ ਸਿੰਘ, ਡੀ ਆਈ ਓ ਜੋਨੀ ਹਾਜ਼ਰ ਸਨ।