Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਭਿਜੀਤ ਕਪਲਿਸ਼ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Dec 2025

Last updated on: Dec 13, 2025, 16:07 IST

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਭਿਜੀਤ ਕਪਲਿਸ਼ ਨੇ ਵੀਰਵਾਰ ਦੇਰ ਸ਼ਾਮ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਚ ਮੀਟਿੰਗ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਗੇਤੇ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀਆਂ ਰਿਹਰਸਲਾਂ ਮੁਕੰਮਲ ਹੋ ਗਈਆਂ ਹਨ।

ਇਸ ਮੌਕੇ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ, ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਹਦਾਇਤ ਕਰਦਿਆਂ ਕਿਹਾ ਕਿ ਚੋਣ ਸਮੱਗਰੀ ਦੀ ਉਪਲਬਧਤਾ, ਸਟੋਰਜ ਤੇ ਵੰਡ ਸਬੰਧੀ ਖ਼ਾਸ ਯੋਜਨਾ ਉਲੀਕੀ ਜਾਵੇ, ਜਿਸ ਤਹਿਤ ਬੈਲਟ ਬਾਕਸ, ਬੈਲਟ ਪੇਪਰ, ਵੋਟਰ ਸੂਚੀਆਂ ਅਤੇ ਹੋਰ ਲੋੜੀਂਦੀ ਚੋਣ ਸਮੱਗਰੀ ਦੀ ਸੁਰੱਖਿਅਤ ਤਰੀਕੇ ਨਾਲ ਚੈੱਕਿੰਗ ਅਤੇ ਡਿਸਪੈਚ ਦੀ ਵਿਵਸਥਾ ਕਰਨੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਦਾ ਪੂਰਨ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਫੋਰਸ, ਪੈਟਰੋਲਿੰਗ ਅਤੇ ਨਿਗਰਾਨੀ ਦੀਆਂ ਵਿਵਸਥਾਵਾਂ ਕਰਨੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਵੋਟਰ ਬਿਨਾਂ ਕਿਸੇ ਦਬਾਅ ਅਤੇ ਡਰ-ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਕਣ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹਰ ਯੋਗ ਵੋਟਰ ਚੋਣਾਂ ਦੌਰਾਨ ਆਪਣੀ ਭੂਮਿਕਾ ਨਿਭਾਉਂਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ, ਤਾਂ ਜੋ ਲੋਕਤੰਤਰ ਮਜ਼ਬੂਤ ਹੋ ਸਕੇ। ਇਸ ਮੌਕੇ ਐਸ.ਐਸ.ਪੀ ਅਭਿਮੰਨਿਊ ਰਾਣਾ,  ਮੁੱਖ ਮੰਤਰੀ ਖੇਤਰੀ ਅਫਸਰ ਸ਼ਿਵਾਂਸ਼ ਅਸਥਾਨਾ ,  ਵਧੀਕ ਡਿਪਟੀ ਕਮਿਸ਼ਨਰ(ਜ) ਗੁਰਪ੍ਰੀਤ ਸਿੰਘ ਥਿੰਦ,  ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD