ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ 24 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਸ੍ਰੀ ਅਟਲ ਬਿਹਾਰੀ ਵਾਜਪੇਈ ਜੀ ਦੇ ਜਨਮਦਿਵਸ ਦੀ ਪੂਰਵ ਸੰਧਿਆ 'ਤੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪੰਚਕੂਲਾ ਦੇ ਐਮਡੀਸੀ ਸੈਕਟਰ-1 ਸਥਿਤ ਅਟਲ ਪਾਰਕ ਵਿੱਚ ਸ੍ਰੀ ਅਟਲ ਬਿਹਾਰੀ ਵਾਜਪੇਈ ਜੀ ਦੀ ਮੂਰਤੀ ਦਾ ਉਦਘਾਟਨ ਕਰਨਗੇ। ਇਸ ਦੇ ਇਲਾਵਾ ਉਹ ਪੰਚਕੂਲਾ ਵਿੱਚ ਆਯੋਜਿਤ ਹੋਰ ਪ੍ਰੋਗਰਾਮਾਂ ਵਿੱਚ ਵੀ ਸ਼ਿਰਕਤ ਕਰਨਗੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਅਟਲ ਪਾਰਕ ਵਿੱਚ ਪ੍ਰੋਗਰਾਮ ਦੀ ਵਿਵਸਥਾਵਾਂ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ 'ਤੇ ਭਾਜਪਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬੜੌਲੀ ਵੀ ਮੌਜ਼ੂਦ ਰਹੇ। ਉਨ੍ਹਾਂ ਨੇ ਦੱਸਿਆ ਕਿ ਅਟਲ ਜੀ ਦੀ ਧਾਤੁ ਨਾਲ ਬਣੀ 41 ਫੀਟ ਉੱਚੀ ਮੂਰਤੀ ਦਾ ਉਦਘਾਟਨ ਕਰਨ ਤੋਂ ਬਾਅਦ ਸ੍ਰੀ ਅਮਿਤ ਸ਼ਾਹ ਅਟਲ ਪਾਰਕ ਵਿੱਚ ਵੀ ਆਯੋਜਿਤ ਵਿਸ਼ਾਲ ਖੂਨਦਾਨ ਸ਼ਿਵਰ ਦਾ ਉਦਘਾਟਨ ਕਰਨਗੇ।
ਇਸ ਦੇ ਨਾਲ ਹੀ ਉਹ ਸੂਬਾ ਭਾਜਪਾ ਦਫ਼ਤਰ ਪੰਚਕਮਲ ਵਿੱਚ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਵੀ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤਾਊ ਦੇਵੀ ਲਾਲ ਸਟੇਡੀਅਮ, ਸੈਕਟਰ-3 ਵਿੱਚ ਆਯੋਜਿਤ 5 ਹਜ਼ਾਰ ਪੁਲਿਸ ਕਰਮਿਆਂ ਦੀ ਪਾਸਿੰਗ ਆਉਟ ਪਰੇਡ ਦੀ ਸਲਾਮੀ ਲੈਣਗੇ। ਸ੍ਰੀ ਅਮਿਤ ਸ਼ਾਹ ਇਸੇ ਦਿਨ ਆਯੋਜਿਤ ਹੋਣ ਵਾਲੇ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਵੀ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਣਗੇ।
ਸੰਸਦ ਵਿੱਚ ਕਾਂਗ੍ਰੇਸ ਪਾਰਟੀ ਵੱਲੋਂ ਚੁੱਕੇ ਗਏ ਵੋਟ ਚੋਰੀ ਦੇ ਮੁੱਦੇ ਨਾਲ ਸਬੰਧਿਤ ਇੱਕ ਸੁਆਲ ਦੇ ਉੱਤਰ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਪੱਖ ਮੁੱਦਿਆਂ ਤੋਂ ਬਿਨਾਂ ਹੋ ਚੁੱਕੇ ਹਨ ਅਤੇ ਕਾਂਗ੍ਰੇਸ ਪਾਰਟੀ ਝੂਠ ਬੋਲ ਕੇ ਦੇਸ਼ ਦੀ ਜਨਤਾ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੀ ਹੈ। ਪਰ ਹੁਣ ਜਨਤਾ ਉਨ੍ਹਾਂ ਦੇ ਗੱਲ੍ਹਾਂ ਵਿੱਚ ਆਉਣ ਵਾਲੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਵੈਧਾਨਿਕ ਸੰਸਥਾਵਾਂ ਨੂੰ ਕਮਜੋਰ ਕਰਨ ਵਾਲੀ ਗੱਲ੍ਹਾਂ ਕਰ ਰਹੇ ਹਨ।
ਆਉਣ ਵਾਲੇ 40-50 ਸਾਲਾਂ ਤੱਕ ਕਾਂਗ੍ਰੇਸ ਦਾ ਦੇਸ਼ ਵਿੱਚ ਕੋਈ ਭਵਿੱਖ ਨਹੀਂ ਹੈ। ਇੱਕ ਹੋਰ ਸੁਆਲ ਦੇ ਉੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਵਿਅਕਤੀ ਦੀ ਰੱਖਿਆ ਅਤੇ ਸੁਰੱਖਿਆ ਦੀ ਜਿੰਮੇਦਾਰੀ ਪੁਲਿਸ ਦੀ ਹੈ। ਇਸ ਸਬੰਧ ਵਿੱਚ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ।
ਕਿਸੇ ਵਿਅਕਤੀ ਨੂੰ ਸੁਰੱਖਿਆ ਪ੍ਰਦਾਨ ਕਰਨੀ ਹੈ ਜਾਂ ਨਹੀਂ, ਇਸ ਦਾ ਆਕਲਨ ਪੁਲਿਸ ਵਿਭਾਗ ਵੱਲੋਂ ਕੀਤਾ ਜਾਂਦਾ ਹੈ। ਇੱਕ ਹੋਰ ਸੁਆਲ ਦੇ ਉੱਤਰ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਸੁਲਭ ਮੈਡੀਕਲ ਸਹੂਲਤ ਉਪਲਬਧ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਇਸ ਕੰਮ ਵਿੱਚ ਡਾਕਟਰਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਹਾਲ ਹੀ ਵਿੱਚ ਹਰਿਆਣਾ ਵਿੱਚ ਆਯੁਸ਼ਮਾਨ/ ਚਿਰਾਯੁ ਯੋਜਨਾ ਤਹਿਤ ਵਿਸ਼ੇਸ਼ ਮੁਹਿੰਮ ਚਲਾ ਕੇ ਸਰਜਰੀ ਨਾਲ ਸਬੰਧਿਤ ਮਾਮਲਿਆਂ ਨੂੰ ਜੀਰੋ ਕਰ ਦਿੱਤਾ ਹੈ। ਡਾਕਟਰਾਂ ਨੂੰ ਵਧੀਕ ਇੰਸੇਂਟਿਵ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਡਾਕਟਰ ਅੱਜ ਤੋਂ ਦੁਬਾਰਾ ਪੂਰੀ ਤੱਤਪਰਤਾ ਨਾਲ ਲੋਕਾਂ ਦੀ ਸੇਵਾ ਵਿੱਚ ਉਪਲਬਧ ਰਹਿਣਗੇ।
ਇਸ ਮੌਕੇ 'ਤੇ ਵਿਧਾਨਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਨਗਰ ਅਤੇ ਗ੍ਰਾਮ ਆਯੋਜਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਡਿਪਟੀ ਕਮੀਸ਼ਨਰ ਸ੍ਰੀ ਸਤਪਾਲ ਸ਼ਰਮਾ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ਸ੍ਰੀਮਤੀ ਵਰਸ਼ਾ ਖਾਂਗਵਾਲ ਵੀ ਮੌਜ਼ੂਦ ਸਨ।