Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਿਤ ਸ਼ਾਹ 24 ਦਸੰਬਰ ਨੂੰ ਪੰਚਕੂਲਾ ਵਿੱਚ ਕਰਨਗੇ ਅਟਲ ਬਿਹਾਰੀ ਵਾਜਪੇਈ ਜੀ ਦੀ ਮੂਰਤੀ ਦਾ ਉਦਘਾਟਨ - ਨਾਇਬ ਸਿੰਘ ਸੈਣੀ

ਸ੍ਰੀ ਅਮਿਤ ਸ਼ਾਹ ਪੰਚਕੂਲਾ ਵਿੱਚ ਕਈ ਪ੍ਰੋਗਰਾਮਾਂ ਵਿੱਚ ਲੈਣਗੇ ਹਿੱਸਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Gian Chand Gupta, Anurag Rastogi

Web Admin

Web Admin

5 Dariya News

ਪੰਚਕੂਲਾ , 12 Dec 2025

Last updated on: Dec 13, 2025, 16:18 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ 24 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਸ੍ਰੀ ਅਟਲ ਬਿਹਾਰੀ ਵਾਜਪੇਈ ਜੀ ਦੇ ਜਨਮਦਿਵਸ ਦੀ ਪੂਰਵ ਸੰਧਿਆ 'ਤੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪੰਚਕੂਲਾ ਦੇ ਐਮਡੀਸੀ ਸੈਕਟਰ-1 ਸਥਿਤ ਅਟਲ ਪਾਰਕ ਵਿੱਚ ਸ੍ਰੀ ਅਟਲ ਬਿਹਾਰੀ ਵਾਜਪੇਈ ਜੀ ਦੀ ਮੂਰਤੀ ਦਾ  ਉਦਘਾਟਨ ਕਰਨਗੇ। ਇਸ ਦੇ ਇਲਾਵਾ ਉਹ ਪੰਚਕੂਲਾ ਵਿੱਚ ਆਯੋਜਿਤ ਹੋਰ ਪ੍ਰੋਗਰਾਮਾਂ ਵਿੱਚ ਵੀ ਸ਼ਿਰਕਤ ਕਰਨਗੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਅਟਲ ਪਾਰਕ ਵਿੱਚ ਪ੍ਰੋਗਰਾਮ ਦੀ ਵਿਵਸਥਾਵਾਂ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ 'ਤੇ ਭਾਜਪਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬੜੌਲੀ ਵੀ ਮੌਜ਼ੂਦ ਰਹੇ। ਉਨ੍ਹਾਂ ਨੇ ਦੱਸਿਆ ਕਿ ਅਟਲ ਜੀ ਦੀ ਧਾਤੁ ਨਾਲ ਬਣੀ 41 ਫੀਟ ਉੱਚੀ ਮੂਰਤੀ ਦਾ ਉਦਘਾਟਨ ਕਰਨ ਤੋਂ ਬਾਅਦ ਸ੍ਰੀ ਅਮਿਤ ਸ਼ਾਹ ਅਟਲ ਪਾਰਕ ਵਿੱਚ ਵੀ ਆਯੋਜਿਤ  ਵਿਸ਼ਾਲ ਖੂਨਦਾਨ ਸ਼ਿਵਰ ਦਾ ਉਦਘਾਟਨ ਕਰਨਗੇ। 

ਇਸ ਦੇ ਨਾਲ ਹੀ ਉਹ ਸੂਬਾ ਭਾਜਪਾ ਦਫ਼ਤਰ ਪੰਚਕਮਲ ਵਿੱਚ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਵੀ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤਾਊ ਦੇਵੀ ਲਾਲ ਸਟੇਡੀਅਮ, ਸੈਕਟਰ-3 ਵਿੱਚ ਆਯੋਜਿਤ 5 ਹਜ਼ਾਰ ਪੁਲਿਸ ਕਰਮਿਆਂ ਦੀ ਪਾਸਿੰਗ ਆਉਟ ਪਰੇਡ ਦੀ ਸਲਾਮੀ ਲੈਣਗੇ। ਸ੍ਰੀ ਅਮਿਤ ਸ਼ਾਹ ਇਸੇ ਦਿਨ ਆਯੋਜਿਤ ਹੋਣ ਵਾਲੇ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਵੀ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਣਗੇ।

ਸੰਸਦ ਵਿੱਚ ਕਾਂਗ੍ਰੇਸ ਪਾਰਟੀ ਵੱਲੋਂ ਚੁੱਕੇ ਗਏ ਵੋਟ ਚੋਰੀ ਦੇ ਮੁੱਦੇ ਨਾਲ ਸਬੰਧਿਤ ਇੱਕ ਸੁਆਲ ਦੇ ਉੱਤਰ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਪੱਖ ਮੁੱਦਿਆਂ ਤੋਂ ਬਿਨਾਂ ਹੋ ਚੁੱਕੇ ਹਨ ਅਤੇ ਕਾਂਗ੍ਰੇਸ ਪਾਰਟੀ ਝੂਠ ਬੋਲ ਕੇ ਦੇਸ਼ ਦੀ ਜਨਤਾ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੀ ਹੈ। ਪਰ ਹੁਣ ਜਨਤਾ ਉਨ੍ਹਾਂ ਦੇ ਗੱਲ੍ਹਾਂ ਵਿੱਚ ਆਉਣ ਵਾਲੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਵੈਧਾਨਿਕ ਸੰਸਥਾਵਾਂ ਨੂੰ ਕਮਜੋਰ ਕਰਨ ਵਾਲੀ ਗੱਲ੍ਹਾਂ ਕਰ ਰਹੇ ਹਨ। 

ਆਉਣ ਵਾਲੇ 40-50 ਸਾਲਾਂ ਤੱਕ ਕਾਂਗ੍ਰੇਸ ਦਾ ਦੇਸ਼ ਵਿੱਚ ਕੋਈ ਭਵਿੱਖ ਨਹੀਂ ਹੈ। ਇੱਕ ਹੋਰ ਸੁਆਲ  ਦੇ ਉੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਵਿਅਕਤੀ ਦੀ ਰੱਖਿਆ ਅਤੇ ਸੁਰੱਖਿਆ ਦੀ ਜਿੰਮੇਦਾਰੀ ਪੁਲਿਸ ਦੀ ਹੈ। ਇਸ ਸਬੰਧ ਵਿੱਚ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। 

ਕਿਸੇ ਵਿਅਕਤੀ ਨੂੰ ਸੁਰੱਖਿਆ ਪ੍ਰਦਾਨ ਕਰਨੀ ਹੈ ਜਾਂ ਨਹੀਂ, ਇਸ ਦਾ ਆਕਲਨ ਪੁਲਿਸ ਵਿਭਾਗ ਵੱਲੋਂ ਕੀਤਾ ਜਾਂਦਾ ਹੈ। ਇੱਕ ਹੋਰ ਸੁਆਲ ਦੇ ਉੱਤਰ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਸੁਲਭ ਮੈਡੀਕਲ ਸਹੂਲਤ ਉਪਲਬਧ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। 

ਇਸ ਕੰਮ ਵਿੱਚ ਡਾਕਟਰਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਹਾਲ ਹੀ ਵਿੱਚ ਹਰਿਆਣਾ ਵਿੱਚ ਆਯੁਸ਼ਮਾਨ/ ਚਿਰਾਯੁ ਯੋਜਨਾ ਤਹਿਤ ਵਿਸ਼ੇਸ਼ ਮੁਹਿੰਮ ਚਲਾ ਕੇ ਸਰਜਰੀ ਨਾਲ ਸਬੰਧਿਤ ਮਾਮਲਿਆਂ ਨੂੰ ਜੀਰੋ ਕਰ ਦਿੱਤਾ ਹੈ। ਡਾਕਟਰਾਂ ਨੂੰ ਵਧੀਕ ਇੰਸੇਂਟਿਵ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਡਾਕਟਰ ਅੱਜ ਤੋਂ ਦੁਬਾਰਾ ਪੂਰੀ ਤੱਤਪਰਤਾ ਨਾਲ ਲੋਕਾਂ ਦੀ ਸੇਵਾ ਵਿੱਚ ਉਪਲਬਧ ਰਹਿਣਗੇ।

ਇਸ ਮੌਕੇ 'ਤੇ ਵਿਧਾਨਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਮੁੱਖ ਸਕੱਤਰ ਸ੍ਰੀ  ਅਨੁਰਾਗ ਰਸਤੋਗੀ, ਨਗਰ ਅਤੇ ਗ੍ਰਾਮ ਆਯੋਜਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ,  ਡਿਪਟੀ ਕਮੀਸ਼ਨਰ ਸ੍ਰੀ ਸਤਪਾਲ ਸ਼ਰਮਾ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ਸ੍ਰੀਮਤੀ ਵਰਸ਼ਾ ਖਾਂਗਵਾਲ ਵੀ ਮੌਜ਼ੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Gian Chand Gupta , Anurag Rastogi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD