Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਿੰਨ ਸਾਲ 10 ਮਹੀਨੇ ਵਿੱਚ ਪਿੰਡਾਂ ਲਈ ਕੀ ਕੀਤਾ? ਹਿਸਾਬ ਕਿੱਥੇ : ਮਨੋਰੰਜਨ ਕਾਲੀਆ

ਆਪ ਦੀਆਂ ਪ੍ਰੈੱਸ ਕਾਨਫਰੰਸਾਂ ‘ਚ ਵਿਕਾਸ ਗਾਇਬ, ਸਿਰਫ਼ ਦੋਸ਼ਾਰੋਪਣ ਦੀ ਰਾਜਨੀਤੀ : ਮਨੋਰੰਜਨ ਕਾਲੀਆ

Vineet Joshi, Bharatiya Janata Party, BJP, BJP Punjab, Manoranjan Kalia

Web Admin

Web Admin

5 Dariya News

ਚੰਡੀਗੜ੍ਹ , 12 Dec 2025

Last updated on: Dec 13, 2025, 16:37 IST

ਪੰਜਾਬ ਭਾਜਪਾ ਦੇ ਸੀਨੀਅਰ ਨੇਤਾ, ਕੌਮੀ ਕਾਰਜਕਾਰਣੀ ਮੈਂਬਰ ਅਤੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਜਦੋਂ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਐਲਾਨ ਤੋਂ ਬਾਅਦ ਆਪ ਸਰਕਾਰ ਦੇ ਮੰਤਰੀ ਤੇ ਨੇਤਾ 10 ਤੋਂ ਵੱਧ ਪ੍ਰੈੱਸ ਕਾਨਫਰੰਸਾਂ ਕਰ ਚੁੱਕੇ ਹਨ, ਪਰ ਇੱਕ ਵੀ ਪ੍ਰੈੱਸ ਕਾਨਫਰੰਸ ਵਿੱਚ ਉਹਨਾਂ ਨੇ ਆਪਣੇ ਤਿੰਨ ਸਾਲ ਦੱਸ ਮਹੀਨੇ ਦੇ ਸ਼ਾਸਨ ਦੌਰਾਨ ਪਿੰਡਾਂ ਵਿੱਚ ਕੀਤੇ ਕੰਮਾਂ ਦਾ ਹਿਸਾਬ ਨਹੀਂ ਦਿੱਤਾ। 

ਕਾਲੀਆ ਨੇ ਕਿਹਾ ਕਿ ਵਿਕਾਸ ਦਿਖਾਉਣ ਦੀ ਬਜਾਏ ਆਪ ਨੇ ਵਿਰੋਧੀਆਂ ‘ਤੇ ਬੇਬੁਨਿਆਦ ਹਮਲੇ ਕਰਕੇ ਲੋਕਾਂ ਦਾ ਧਿਆਨ ਪਿੰਡਾਂ ਦੀਆਂ ਅਸਲ ਸਮੱਸਿਆਵਾਂ ਪਾਣੀ, ਸੜਕਾਂ, ਸਿਹਤ ਸਹੂਲਤਾਂ ਤੇ ਅਧੂਰੇ ਵਿਕਾਸ ਕਾਰਜਾਂ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਹੈ। ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਹਾਜ਼ਰੀ ਚ ਕਾਲੀਆ ਨੇ ਯਾਦ ਦਵਾਇਆ ਕਿ ਸ਼ਾਸਨ ਦਾ ਤਿੰਨ ਪੱਧਰੀ ਤੰਤਰ ਲੋਕਲ ਬਾਡੀ ਚੋਣਾਂ ਨੂੰ ਸਰਕਾਰਾਂ ਲਈ ਆਪਣੇ ਕੰਮ ਦਿਖਾਉਣ ਦਾ ਸਭ ਤੋਂ ਵੱਡਾ ਮੌਕਾ ਬਣਾਉਂਦਾ ਹੈ। 14 ਦਸੰਬਰ 2025 ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਤੋਂ ਪਹਿਲਾਂ ਆਪ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਤਿੰਨ ਸਾਲ 10 ਮਹੀਨਿਆਂ ਵਿੱਚ ਪਿੰਡਾਂ ਲਈ ਕੀ ਮਹੱਤਵਪੂਰਨ ਕੀਤਾ ਗਿਆ।

ਮੁੱਖ ਮੰਤਰੀ ਨੂੰ ਸਿੱਧਾ ਸਵਾਲ: “ਕੱਲ੍ਹ ਪ੍ਰਚਾਰ ਦਾ ਆਖਰੀ ਦਿਨ ਇੱਕ ਵੱਡਾ ਕੰਮ ਤਾਂ ਗਿਣਾਓ”

ਕਾਲੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜਦੋਂ ਬਦਲਾਅ ਦੇ ਨਾਂ ‘ਤੇ ਵੋਟਾਂ ਲਈਆਂ ਗਈਆਂ ਸਨ, ਤਾਂ ਹੁਣ ਲੋਕਾਂ ਨੂੰ ਹਿਸਾਬ ਦੇਣਾ ਵੀ ਫਰਜ਼ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਪ੍ਰਚਾਰ ਦਾ ਆਖਰੀ ਦਿਨ ਹੈ ਆਪ ਸਰਕਾਰ ਸਿਰਫ਼ ਇੱਕ ਢੰਗ ਦਾ ਕੰਮ ਦੱਸ ਦੇਵੇ ਜੋ ਪਿੰਡਾਂ ਦੇ ਹਿਤ ‘ਚ ਕੀਤਾ ਹੋਵੇ।

ਮੈਨੀਫੈਸਟੋ ਦੇ ਵਾਅਦੇ ਇੱਕ ਵੀ ਪੂਰਾ ਨਹੀਂ ਕੀਤਾ ਗਿਆ

ਕਾਲੀਆ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਪਿੰਡਾਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਹੀਂ ਕੀਤੇ। ਜਿਵੇਂ ਸਰ ਛੋਟੂ ਰਾਮ ਰੈਂਟ ਐਕਟ ਦੀ ਰੀ-ਐਕਟਮੈਂਟ ਦਾ ਵਾਦਾ ਪੂਰਾ ਨਹੀਂ ਕੀਤਾ । ਕਰਜ਼ੇ ਵਿੱਚ ਡੁੱਬੇ ਕਿਸਾਨਾਂ ਲਈ ਰਾਹਤ ਦੇਣ ਦਾ ਵਾਅਦਾ, ਫ਼ਸਲ ਨੁਕਸਾਨ ‘ਤੇ ਮਜ਼ਦੂਰਾਂ ਨੂੰ ₹10,000 ਮਹੀਨਾ ਮਦਦ ਦੇਣ ਦਾ ਵਾਦਾ,  ਕਿਸਾਨ ਦੀ ਧੀ ਦੇ ਜਨਮ ‘ਤੇ ₹21,000 ਜਮ੍ਹਾਂ ਕਰਨ ਦਾ ਐਲਾਨ, ਹਰ ਪਿੰਡ ਵਿੱਚ ਆਮ ਆਦਮੀ ਕਲਿਨਿਕ ਬਣਾਉਣ ਦਾ ਵਾਅਦਾ , ਕਿਸਾਨਾਂ ਦੇ ਬੱਚਿਆਂ ਲਈ ₹10 ਲੱਖ ਸਿੱਖਿਆ ਲੋਨ ਦੀ ਯੋਜਨਾ, ਪੰਚਾਇਤ ਉਮੀਦਵਾਰਾਂ ਤੋਂ ਨਸ਼ਾ-ਰਹਿਤ ਐਫਿਡੇਵਿਟ ਲੈਣ ਦੀ ਗੱਲ ਕੀਤੀ, ਆਦਿ ਕੋਈ ਪੂਰਾ ਨਹੀਂ ਕੀਤਾ । ਕਾਲੀਆ ਨੇ ਕਿਹਾ ਕਿ ਪਿੰਡਾਂ ਦੇ ਹੱਕਾਂ ਅਤੇ ਵਿਕਾਸ ਨੂੰ ਤਰਜੀਹ ਦੇਣ ਦੀ ਬਜਾਏ ਆਪ ਸਰਕਾਰ ਸਿਰਫ਼ ਦੋਸ਼-ਰਾਜਨੀਤੀ ਕਰ ਰਹੀ ਹੈ।

 

Tags: Vineet Joshi , Bharatiya Janata Party , BJP , BJP Punjab , Manoranjan Kalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD