Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ - ਡਾ. ਪ੍ਰੀਤੀ ਯਾਦਵ

ਪੋਲਿੰਗ ਪਾਰਟੀਆਂ ਬੈਲਟ ਬਕਸਿਆਂ ਤੇ ਹੋਰ ਚੋਣ ਸਮੱਗਰੀ ਸਮੇਤ ਦੇਰ ਸ਼ਾਮ ਪੋਲਿੰਗ ਸਟੇਸ਼ਨਾਂ 'ਤੇ ਪੁੱਜੀਆਂ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Dec 2025

Last updated on: Dec 15, 2025, 11:53 IST

ਪਟਿਆਲਾ ਜ਼ਿਲ੍ਹੇ ਦੀਆਂ 10 ਪੰਚਾਇਤ ਸੰਮਤੀਆਂ ਦੇ 184 ਜ਼ੋਨਾਂ ਅਤੇ ਜ਼ਿਲ੍ਹਾ ਪਰਿਸ਼ਦ ਦੇ 23 ਜ਼ੋਨਾਂ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਵੋਟਾਂ ਪੁਆਉਣ ਲਈ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਥਾਵਾਂ ਤੋਂ ਵੋਟ ਬਕਸਿਆਂ ਸਮੇਤ ਚੋਣ ਸਮੱਗਰੀ ਦੇ ਕੇ ਰਵਾਨਾ ਕੀਤੀਆਂ ਗਈਆਂ ਚੋਣ ਅਮਲੇ ਦੀਆਂ ਪੋਲਿੰਗ ਪਾਰਟੀਆਂ ਦੇਰ ਸ਼ਾਮ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜੀਆਂ। ਇਹ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ।

ਅੱਜ ਪੋਲਿੰਗ ਪਾਰਟੀਆਂ ਨੂੰ ਰਵਾਨਾਂ ਕਰਨ ਦੇ ਕਾਰਜ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਮਹਿੰਦਰਾ ਕਾਲਜ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਐਸ.ਐਸ.ਟੀ. ਨਗਰ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਇੱਥੇ ਵੋਟ ਬਕਸੇ ਰੱਖਣ ਲਈ ਸਥਾਪਤ ਕੀਤੇ ਗਏ ਸਟਰਾਂਗ ਰੂਮਜ ਤੇ ਗਿਣਤੀ ਕੇਂਦਰਾਂ ਦਾ ਵੀ ਨਿਰੀਖਣ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਚੋਣ ਅਮਲੇ ਨੂੰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤੇ ਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਸਾਰੇ ਇਹ ਚੋਣ ਅਮਲ ਪੁਰ ਅਮਨ, ਨਿਰਪੱਖਤਾ, ਪਾਰਦਰਸ਼ਤਾ, ਆਜ਼ਾਦਾਨਾ ਤੇ ਨਿਰਵਿਘਨ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜਨ ਸਮੇਤ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁਲ 8 ਲੱਖ 88 ਹਜ਼ਾਰ 610 ਵੋਟਰ ਦਰਜ ਹਨ, ਜ਼ਿਨ੍ਹਾਂ ਵਿੱਚੋਂ 4 ਲੱਖ 67 ਹਜ਼ਾਰ 774 ਮਰਦ, 4 ਲੱਖ 20 ਹਜ਼ਾਰ 822 ਔਰਤਾਂ ਅਤੇ 14 ਥਰਡ ਜੈਂਡਰ ਵੋਟਰ ਵੋਟਾਂ ਪਾਉਣਗੇ। 

ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਵੀ ਕੀਤੀ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਕੁਲ 946 ਪੋਲਿੰਗ ਸਟੇਸ਼ਨਾਂ ਵਿਖੇ ਸਥਾਪਤ 1341 ਪੋਲਿੰਗ ਬੂਥਾਂ 'ਤੇ 9000 ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। 

ਜਦਕਿ ਸਾਰੇ ਪੋਲਿੰਗ ਬੂਥਾਂ ਵਿਖੇ ਵੀਡੀਓਗ੍ਰਾਫ਼ੀ, ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਮਾਈਕਰੋ ਆਬਜ਼ਰਵਰਾਂ ਸਮੇਤ ਸੀਨੀਅਰ ਪੀ.ਸੀ.ਐਸ. ਅਧਿਕਾਰੀਆਂ ਨੂੰ ਵੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਬਿਨ੍ਹਾਂ 30 ਅਤਿਸੰਵੇਨਸ਼ੀਲ ਤੇ 164 ਸੰਵੇਨਸ਼ੀਲ ਪੋਲਿੰਗ ਸਟੇਸ਼ਨਾਂ ਵਿਖੇ ਹੋਰ ਵੀ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਉਮੀਦਵਾਰਾਂ ਤੇ ਵੋਟਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਅਮਨਦੀਪ ਕੌਰ ਦੀ ਅਗਵਾਈ ਹੇਠ ਇੱਕ ਸੈਲ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ ਫੋਨ ਨੰਬਰ 0175-2360055 ਅਤੇ ਈਮੇਲ [email protected] ਹੈ। ਚੋਣ ਜਾਬਤੇ ਸਬੰਧੀਂ ਸ਼ਿਕਾਇਤਾਂ ਸਬੰਧੀਂ ਚੋਣਾਂ ਵਾਲੇ ਪਿੰਡਾਂ ਦਾ ਕੋਈ ਵੀ ਵੋਟਰ ਜਾਂ ਉਮੀਦਵਾਰ ਉਕਤ ਨੰਬਰ 'ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਭੇਜ ਸਕਦਾ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬਲਾਕ ਸੰਮਤੀਆਂ ਦੇ 184 ਜੋਨਾਂ ਵਿੱਚੋਂ 15 ਜ਼ੋਨਾਂ ਵਿੱਚ ਉਮੀਦਵਾਰ ਨਿਰਵਿਰੋਧ ਵੀ ਚੁਣੇ ਗਏ ਹਨ। ਇਨ੍ਹਾਂ ਵਿੱਚ ਪਟਿਆਲਾ ਦਾ ਨਵਾਂ ਰੱਖੜਾ, ਸਨੌਰ ਦੇ ਅਲੀਪੁਰ ਜੱਟਾਂ ਤੇ ਘਲੋੜੀ, ਭੁੱਨਰਹੇੜੀ ਦੇ ਹਡਾਣਾ, ਭਾਂਖਰ, ਬਹਿਰੂ, ਤਾਜਲਪੁਰ, ਰੋਸਨਪੁਰ, ਬਰਕਤਪੁਰ, ਭੁਨਰਹੇੜੀ ਤੇ ਨੈਣ ਕਲਾਂ, ਘਨੌਰ ਦੇ ਊਂਟਸਰ, ਸ਼ੰਭੂ ਕਲਾਂ ਦੇ ਮਦਨਪੁਰ ਤੇ ਜਨਸੂਆ ਅਤੇ ਪਾਤੜਾਂ ਤੇ ਸਹਿਜਪੁਰ ਕਲਾਂ ਸ਼ਾਮਲ ਹਨ, ਇੱਥੇ ਕੇਵਲ ਜ਼ਿਲ੍ਹਾ ਪਰਸ਼ਿਦ ਦੇ ਸਬੰਧਤ ਜ਼ੋਨ ਦੇ ਉਮੀਦਵਾਰ ਦੀ ਹੀ ਚੋਣ ਹੋਵੇਗੀ।

ਇਸੇ ਦੌਰਾਨ ਜ਼ਿਲ੍ਹਾ ਪਟਿਆਲਾ ਦੀ ਨਿਗਰਾਨੀ ਕਰ ਰਹੇ ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਹਿਲ ਨੇ ਵੀ ਵੱਖ ਵੱਖ ਪੋਲਿੰਗ ਬੂਥਾਂ 'ਤੇ ਸੁਰੱਖਿਆ ਲਈ ਤਾਇਨਾਤ ਕੀਤੇ ਜਾ ਰਹੀਆਂ ਪੁਲਿਸ ਪਾਰਟੀਆਂ ਨੂੰ ਰਵਾਨਾਂ ਕਰਨ ਦੇ ਕਾਰਜ ਦਾ ਜਾਇਜ਼ਾ ਲਿਆ ਅਤੇ ਐਸ.ਪੀਜ ਤੇ ਡੀ.ਐਸ.ਪੀਜ ਸਮੇਤ ਐਸ.ਐਚ.ਓਜ ਨੂੰ ਜਰੂਰੀ ਹਦਾਇਤਾਂ ਦਿੱਤੀਆਂ। ਸ. ਚਹਿਲ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਲਈ ਪੁਲਿਸ ਵੱਲੋਂ ਫੋਰਸ ਦੀ ਲੋੜੀਂਦੀ ਨਫ਼ਰੀ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਹੁਲੜਬਾਜੀ ਜਾਂ ਕੋਈ ਗ਼ਲਤ ਹਰਕਤ ਨਹੀਂ ਕਰਨ ਦਿੱਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਅਤੇ ਏ.ਡੀ.ਸੀ. ਸ਼ਹਿਰੀ ਵਿਕਾਸ ਡਾ. ਇਸਮਤ ਵਿਜੇ ਸਿੰਘ ਨੇ ਵੀ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਪੋਲਿੰਗ ਪਾਰਟੀਆਂ ਨੂੰ ਰਵਾਨਾਂ ਕਰਨ ਦੇ ਕਾਰਜ ਦਾ ਜਾਇਜਾ ਲਿਆ ਅਤੇ ਜਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ। ਦਮਨਜੀਤ ਸਿੰਘ ਮਾਨ ਨੇ ਚੋਣ ਅਮਲੇ ਨੂੰ 14 ਦਸੰਬਰ ਨੂੰ ਸਫ਼ਲਤਾ ਪੂਰਵਕ ਵੋਟਾਂ ਪੁਆਉਣ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। 

ਉਨ੍ਹਾਂ ਨੇ ਸਮੂਹ ਵੋਟਰ ਵੀ ਅਪੀਲ ਕੀਤੀ ਕਿ ਉਹ ਇਹ ਚੋਣਾਂ ਪੁਰ ਅਮਨ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਣਾ ਸਹਿਯੋਗ ਦੇਣ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD