Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ

Military, Maharaja Ranjit Singh Armed Forces Preparatory Institute, MRSAFPI, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 13 Dec 2025

Last updated on: Dec 15, 2025, 12:02 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ ਪੰਜ ਸਾਬਕਾ ਵਿਦਿਆਰਥੀਆਂ ਨੂੰ ਅੱਜ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਧਿਕਾਰੀਆਂ ਵਜੋਂ ਸ਼ਾਮਲ ਕੀਤਾ ਗਿਆ ਹੈ। ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿਖੇ 157ਵੇਂ ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਜਿਸਦੀ ਸਮੀਖਿਆ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ, ਚੀਫ ਆਫ ਆਰਮੀ ਸਟਾਫ ਵੱਲੋਂ ਕੀਤੀ ਗਈ, ਦੌਰਾਨ ਚਾਰ ਕੈਡਿਟਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤੀ ਫੌਜ ਵਿੱਚ ਸ਼ਾਮਲ ਹੋਣ ਵਾਲੇ ਕੈਡਿਟਾਂ ਵਿੱਚ ਗੁਰਕੀਰਤ ਸਿੰਘ (ਅੰਮ੍ਰਿਤਸਰ), ਜਿਸ ਦੇ ਪਿਤਾ ਕਾਰਪਸ ਆਫ਼ ਇੰਜੀਨੀਅਰਜ਼ ਦੇ ਸਾਬਕਾ ਸੈਨਿਕ ਹਨ; ਬਰਜਿੰਦਰ ਸਿੰਘ (ਗੁਰਦਾਸਪੁਰ) ਜਿਸ ਦੇ ਪਿਤਾ ਸਕੂਲ ਪ੍ਰਿੰਸੀਪਲ ਅਤੇ ਮਾਤਾ ਪੀਐਸਪੀਸੀਐਲ ਸੁਪਰਡੈਂਟ ਹਨ; ਸੁਖਦੇਵ ਸਿੰਘ ਗਿੱਲ (ਗੁਰਦਾਸਪੁਰ) ਜਿਸ ਦੇ ਪਿਤਾ ਸੇਵਾਮੁਕਤ ਪੀਐਸਪੀਸੀਐਲ ਜੇਈ ਹਨ ਅਤੇ ਵਿਨਾਇਕ ਸ਼ਰਮਾ (ਪਠਾਨਕੋਟ) ਜਿਸ ਦੇ ਮਾਤਾ-ਪਿਤਾ ਪ੍ਰਾਇਵੇਟ ਸੈਕਟਰ ਵਿੱਚ ਸੇਵਾਵਾਂ ਨਿਭਾ ਰਹੇ ਹਨ, ਸ਼ਾਮਲ ਹਨ। ਇੱਕ ਹੋਰ ਕੈਡੇਟ, ਕੁਸ਼ ਪਾਂਡਿਆ (ਲੁਧਿਆਣਾ), ਨੂੰ ਹੈਦਰਾਬਾਦ ਦੇ ਡੰਡੀਗਲ ਸਥਿਤ ਏਅਰ ਫੋਰਸ ਅਕੈਡਮੀ (ਏਐਫਏ) ਵਿਖੇ 216ਵੇਂ ਕੋਰਸ ਤੋਂ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ। 

ਇਸ ਪਰੇਡ ਦਾ ਨਿਰੀਖਣ ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ, ਚੀਫ਼ ਆਫ਼ ਡਿਫੈਂਸ ਸਟਾਫ ਵੱਲੋਂ ਕੀਤਾ ਗਿਆ। ਕੁਸ਼ ਭਾਰਤੀ ਸੈਨਾਵਾਂ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਪਰਿਵਾਰ ਨਾਲ ਸਬੰਧਤ ਹੈ। ਉਸਦੇ ਪਿਤਾ ਇੱਕ ਸੇਵਾਮੁਕਤ ਆਈਏਐਫ ਗਰੁੱਪ ਕੈਪਟਨ ਹਨ ਅਤੇ ਉਸਦੀ ਮਾਂ ਆਰਮੀ ਮੈਡੀਕਲ ਕਾਰਪਸ ਵਿੱਚ ਇੱਕ ਸੇਵਾਮੁਕਤ ਲੈਫਟੀਨੈਂਟ ਕਰਨਲ ਹਨ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਮਆਰਐਸਏਐਫਪੀਆਈ ਦੇ ਸਾਬਕਾ ਕੈਡਿਟਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ 'ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕੈਡਿਟਾਂ ਨੂੰ ਅਧਿਕਾਰੀਆਂ ਵਜੋਂ ਆਪਣੇ ਕਰੀਅਰ ਵਿੱਚ ਹੋਰ ਵੀ ਸਖ਼ਤ ਮਿਹਨਤ ਕਰਨ ਅਤੇ ਪੰਜਾਬ ਦਾ ਸਿਰ ਹੋਰ ਉੱਚਾ ਕਰਨ ਲਈ ਕਿਹਾ। 

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਸਾਬਕਾ ਕੈਡਿਟਾਂ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਵਧਾਈ ਦਿੰਦਿਆਂ, ਉਨ੍ਹਾਂ ਨੂੰ ਭਾਰਤੀ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਖਰਾ ਉਤਰਨ ਅਤੇ ਦੇਸ਼, ਸੂਬੇ ਅਤੇ ਸੰਸਥਾ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪੰਜ ਕੈਡਿਟਾਂ ਦੀ ਨਿਯੁਕਤੀ ਨਾਲ, ਹੁਣ ਤੱਕ ਐਮਆਰਐਸਏਐਫਪੀਆਈ ਦੇ ਕੁੱਲ 186 ਕੈਡਿਟਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

 

Tags: Military , Maharaja Ranjit Singh Armed Forces Preparatory Institute , MRSAFPI , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD