Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਅਮਨ ਅਰੋੜਾ ਨੇ ਮਹਿਲਾ ਅਧਿਕਾਰੀਆਂ ਨੂੰ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਦਿੱਤੀ ਵਧਾਈ

Military, Mai Bhago Armed Forces Preparatory Institute, AFPI, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 13 Dec 2025

Last updated on: Dec 15, 2025, 12:09 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹਨਾਂ ਦੋਵਾਂ ਵਿਦਿਆਰਥਣਾਂ ਨੇ ਅੱਜ ਆਪਣੀ ਸੰਸਥਾ ਦਾ ਮਾਣ ਵਧਾਉਂਦਿਆਂ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ।

ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਫਲਾਇੰਗ ਅਫਸਰ ਚਰਨਪ੍ਰੀਤ ਕੌਰ ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇਕ ਡਰਾਈਵਰ ਹਨ ਅਤੇ ਕੁਰਾਲੀ, ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਇੱਕ ਸਰਕਾਰੀ ਅਧਿਆਪਕ ਹਨ ਅਤੇ ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ।

ਫਲਾਇੰਗ ਅਫਸਰ ਚਰਨਪ੍ਰੀਤ ਕੌਰ ਨੂੰ ਪ੍ਰਸ਼ਾਸਨਿਕ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਨੂੰ ਹਵਾਈ ਸੈਨਾ ਦੀ ਲੇਖਾ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਲੜਕੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਿਤ ਕੀਤਾ ਸੀ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਅਧੀਨ ਹੈ। ਇਹ ਵੀ ਦੱਸਣਯੋਗ ਹੈ ਕਿ ਇੱਕ ਨਵੇਂ ਬਲਾਕ, ਜਿਸਦਾ ਨਾਮ ਫੀਲਡ ਮਾਰਸ਼ਲ ਐਸਐਚਐਫਜੇ ਮਾਨੇਕਸ਼ਾ ਦੇ ਨਾਮ 'ਤੇ ਰੱਖਿਆ ਗਿਆ ਹੈ, ਦਾ ਉਦਘਾਟਨ ਨਵੰਬਰ 2025 ਵਿੱਚ ਕੀਤਾ ਗਿਆ ਸੀ।

ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਦੋਵੇਂ ਸਾਬਕਾ ਵਿਦਿਆਰਥਣਾਂ ਦੇ ਫਲਾਇੰਗ ਅਫਸਰਾਂ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਦੋਵਾਂ ਮਹਿਲਾ ਅਧਿਕਾਰੀਆਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Military , Mai Bhago Armed Forces Preparatory Institute , AFPI , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD