Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਾਸੋਂ ਪ੍ਰਾਪਤ ਕੀਤਾ ਪੁਰਸਕਾਰ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Droupadi Murmu, Manohar Lal Khattar, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 14 Dec 2025

Last updated on: Dec 15, 2025, 16:07 IST

ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ। 

ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਖੇਤੀਬਾੜ੍ਹੀ ਖੇਤਰ ਵਿਚ 18000 ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਮੁਸੱਲਸਲ ਯਤਨ ਜਾਰੀ ਹਨ। 

ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੂਬਾ ਸਰਕਾਰ ਨੇ ਸੂਬੇ ਦੀਆਂ ਸਰਕਾਰੀ ਇਮਾਰਤਾਂ ਵਿਚ ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਦੇ ਰੂਫਟਾਪ ਪ੍ਰਾਜੈਕਟ ਸਫਲਤਾਪੂਰਵਕ ਸਥਾਪਤ ਕੀਤੇ ਹਨ। 

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਮਾਰਤਾਂ ਵਿਚ ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਕਦਮ ਚੁੱਕਣੇ ਵਪਾਰਕ ਖੇਤਰ ਵਿਚ ਊਰਜਾ ਬਚਾਉਣ ਲਈ ਬਹੁਤ ਅਹਿਮੀਅਤ ਰੱਖਦਾ ਹੈ, ਜਿਸ ਖਾਤਰ ਊਰਜਾਕੁਸ਼ਲਤਾ ਵਾਲੇ ਡਿਜਾਇਨ, ਢੁੱਕਵੀਂ ਇਮਾਰਤੀ ਸਮੱਗਰੀ ਦੀ ਵਰਤੋ ਅਤੇ ਊਰਜਾ ਸੰਭਾਲ ਇਮਾਰਤੀ ਕੋਡ ਦੀ ਵਰਤੋ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਵਿਚ ਸੰਯੁਕਤ ਜਲਵਾਯੂ ਜ਼ੋਨ ਲਈ ਕੌਮੀ ਊਰਜਾ ਸੰਭਾਲ ਬਿਲਡਿੰਗ ਕੋਡ ਵਿਚ ਸੋਧ ਕਰਕੇ ਪੰਜਾਬ ਊਰਜਾ ਸੰਭਾਲ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਨੋਟੀਫਾਈ ਕਰਨ ਦੀ ਪਹਿਲਕਦਮੀ ਕੀਤੀ ਹੈ। 

ਭਵਿੱਖੀ ਜ਼ਰੂਰਤਾਂ ਨੂੰ ਵੇਖਦਿਆਂ ਹੋਇਆਂ ਇਮਾਰਤੀ ਨਿਯਮਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 850 ਇਮਾਰਤਾਂ ਨੂੰ ਈ.ਸੀ.ਬੀ.ਸੀ ਨਿਯਮ ਪਾਲਣਾ ਤਹਿਤ ਲਿਆਂਦਾ ਜਾ ਚੁੱਕਾ ਹੈ। ਊਰਜਾ ਸੰਭਾਲ ਤੇ ਸਮਰੱਥਾ ਵਾਧੇ ਦੇ ਖੇਤਰ ਵਿਚ ਪਹਿਲਕਦਮੀਆਂ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਮੁੱਚੇ ਯਤਨਾ ਦੇ ਸਦਕਾ ਹੀ ਹੁਣ ਤੱਕ 12000 ਮਿਲੀਅਨ ਯੂਨਿਟਾਂ ਦੀ ਬਚਤ ਸੰਭਵ ਹੋ ਚੁੱਕੀ ਹੈ। 

ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਉਤਪਾਦਨ ਲਈ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ਤੇ ਸੂਰਜੀ ਊਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ, ਜੋ ਊਰਜਾ ਸਮਰੱਥਾ ਅਤੇ ਸੰਭਾਲ ਦੇ ਨਾਲ -ਨਾਲ ਵਾਤਾਵਰਣ ਸੰਭਾਲ ਲਈ ਸਭ ਤੋਂ ਵਧੇਰੇ ਕਾਰਗਰ ਸਾਬਤ ਹੋਣਗੀਆਂ। 

 ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀ.ਈ.ਓ ਸ਼੍ਰੀਮਤੀ ਨੀਲਿਮਾ, ਪ੍ਰਸ਼ਾਸਕੀ ਸਕੱਤਰ, ਨਵੇਂ ਅਤੇ ਨਵਿਆਉਣਯੋਗ ਸਰੋਤ ਵਿਭਾਗ ਡਾ. ਬਸੰਤ ਗਰਗ, ਵਧੀਕ ਡਾਇਰੈਕਟਰ ਜਸਪਾਲ ਸਿੰਘ ਅਤੇ ਪ੍ਰਾਜੈਕਟ ਇੰਜੀਨੀਅਰ ਸ਼ਰਦ ਸ਼ਰਮਾ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Droupadi Murmu , Manohar Lal Khattar , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD