Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

ਲਗਾਤਾਰ ਸਮਰੱਥਾ-ਵਿਕਾਸ ਨਿਰਪੱਖ ਖੇਡ ਦੀ ਗਾਰੰਟੀ: ਕਲਸਾਨੀ

Gatka, Harjeet Singh Grewal, National Gatka Association of India, NGAI, World Gatka Federation, WGF

5 Dariya News

5 Dariya News

5 Dariya News

ਚੰਡੀਗੜ੍ਹ , 14 Dec 2025

Last updated on: Dec 15, 2025, 17:15 IST

ਇੱਥੇ ਗੁਰਦੁਆਰਾ ਬਾਬੇ ਕੇ ਸੈਕਟਰ 53 ਵਿੱਚ ਸ਼ੁਰੂ ਹੋਏ ਤੀਸਰੇ ਕੌਮੀ ਗੱਤਕਾ ਰਿਫਰੈਸ਼ਰ ਕੋਰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਤਕਨੀਕੀ ਅਧਿਕਾਰੀਆਂ ਸ਼ਾਮਲ ਹੋਏ। ਇਸ ਤਿੰਨ ਰੋਜ਼ਾ ਸਸ਼ਕਤੀਕਰਨ ਪ੍ਰੋਗਰਾਮ ਦਾ ਮਕਸਦ ਗੱਤਕਾ ਖੇਡ ਵਿੱਚ ਤਕਨੀਕੀ ਮਾਪਦੰਡਾਂ ਨੂੰ ਮਜ਼ਬੂਤ ਕਰਨਾ, ਨਿਯਮਾਂ ਦੀ ਇਕਸਾਰ ਪਾਲਣਾ ਯਕੀਨੀ ਬਣਾਉਣਾ ਅਤੇ ਮੁਕਾਬਲਿਆਂ ਦੇ ਸੁਚਾਰੂ ਤੇ ਪਾਰਦਰਸ਼ੀ ਸੰਚਾਲਨ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਸ ਕੋਰਸ ਵਿੱਚ ਮਾਹਿਰਾਂ ਨੇ ਸਕੋਰਿੰਗ ਪ੍ਰਣਾਲੀ, ਫਾਊਲ ਮੁਲਾਂਕਣ, ਮੁਕਾਬਲਾ ਯੋਜਨਾ, ਟੂਰਨਾਮੈਂਟ ਪ੍ਰਬੰਧਨ ਅਤੇ ਗੱਤਕਾ ਮੈਦਾਨ ਵਿੱਚ ਆਫੀਸ਼ੀਅਲਾਂ ਦੀ ਕਾਰਗੁਜ਼ਾਰੀ ਵਰਗੇ ਮਹੱਤਵਪੂਰਣ ਵਿਸ਼ਿਆਂ ‘ਤੇ ਲੈਕਚਰ ਦਿੱਤੇ। ਗੱਤਕਾ ਅਧਿਕਾਰੀਆਂ ਨੇ ਪ੍ਰੈਕਟੀਕਲ ਸੈਸ਼ਨਾਂ ਵਿੱਚ ਵੀ ਹਿੱਸਾ ਲਿਆ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਸਕੋਰਿੰਗ ਬਾਰੇ ਫ਼ੈਸਲਾ ਲੈਣ ਦੀ ਯੋਗਤਾ ਅਤੇ ਤਕਨੀਕੀ ਕੰਟਰੋਲ ਹੋਰ ਨਿਖਾਰਨ ਦਾ ਮੌਕਾ ਮਿਲਿਆ।

ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਉਦਘਾਟਨੀ ਸੈਸ਼ਨ ਦੌਰਾਨ ਗੱਤਕਾ ਖੇਡ ਵਿੱਚ ਅਨੁਸ਼ਾਸਨ ਕਾਇਮ ਰੱਖਣ ਬਾਰੇ ਇੱਕ ਮਹੱਤਵਪੂਰਣ ਐਲਾਨ ਕੀਤਾ। ਗੱਤਕਾ ਪ੍ਰਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਵੀ ਪ੍ਰਧਾਨ ਹਨ, ਨੇ ਦੱਸਿਆ ਕਿ ਫੈਡਰੇਸ਼ਨ ਦੀ ਅੰਤਰਰਾਸ਼ਟਰੀ ਗੱਤਕਾ ਨਿਯਮਾਵਲੀ ਵਿੱਚ ‘ਬਲੈਕ ਕਾਰਡ’ ਨੂੰ ਚੌਥੇ ਫਾਊਲ ਕਾਰਡ ਵਜੋਂ ਸ਼ਾਮਲ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਤਕਨੀਕੀ ਆਫੀਸ਼ੀਅਲਾਂ ਦੀ ਗਰਿਮਾ ਤੇ ਮਰਯਾਦਾ ਨੂੰ ਬਰਕਰਾਰ ਰੱਖਣਾ, ਮੁਕਾਬਲਿਆਂ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਉਣਾ ਅਤੇ ਬਾਊਟ ਦੌਰਾਨ ਖਿਡਾਰੀਆਂ ਵਿੱਚ ਢੁਕਵਾਂ ਅਨੁਸ਼ਾਸਨ ਕਾਇਮ ਰੱਖਣਾ ਹੈ। ਇਹ ਦੰਡ ਕਾਰਡ ਕਿਸੇ ਵੀ ਖਿਡਾਰੀ ਦੇ ਅਨੁਸ਼ਾਸਨਹੀਨ, ਅਸ਼ੋਭਨੀਕ, ਬੇਲਗਾਮ ਜਾਂ ਅਣਚਾਹੇ ਵਰਤਾਰੇ ਮੌਕੇ ਵਰਤਿਆ ਜਾਵੇਗਾ।

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਵਾਈਸ-ਚੇਅਰਮੈਨ ਸੁਖਚੈਨ ਸਿੰਘ ਕਲਸਾਨੀ ਨੇ ਕਿਹਾ ਕਿ ਲਗਾਤਾਰ ਸਿਖਲਾਈ ਅਤੇ ਸਮਰੱਥਾ-ਵਿਕਾਸ ਨਿਰਪੱਖ ਖੇਡ ਪ੍ਰਣਾਲੀ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਬੋਲਦਿਆਂ ਗੱਤਕਾ ਐਸੋਸੀਏਸ਼ਨ ਆਫ ਚੰਡੀਗੜ੍ਹ ਦੇ ਚੇਅਰਮੈਨ ਹਰਦੀਪ ਸਿੰਘ ਬੁਟਰੇਲਾ, ਮਿਊਂਸਿਪਲ ਕੌਂਸਲਰ ਨੇ ਦੱਸਿਆ ਕਿ ਅਜਿਹੇ ਰਿਫਰੈਸ਼ਰ ਕੋਰਸ ਆਫੀਸ਼ੀਅਲਾਂ ਦੀ ਯੋਗਤਾ ਅਤੇ ਤਜਰਬੇ ਵਿੱਚ ਵਾਧਾ ਕਰਦੇ ਹਨ ਅਤੇ ਗੱਤਕਾ ਖੇਡ ਦੀ ਅੰਤਰਰਾਸ਼ਟਰੀ ਭਰੋਸੇਯੋਗਤਾ ਨੂੰ ਵੀ ਮਜ਼ਬੂਤ ਕਰਦੇ ਹਨ।

ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲ ਰਾਜ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੀਆਂ ਭਵਿੱਖੀ ਯੋਜਨਾਵਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਦੌਰਾਨ ਵੱਖ-ਵੱਖ ਦੇਸ਼ਾਂ ਵਿੱਚ ਰਾਸ਼ਟਰੀ ਗੱਤਕਾ ਫੈਡਰੇਸ਼ਨਾਂ ਬਣਾਉਣ, ਤਕਨੀਕੀ ਆਫੀਸ਼ੀਅਲਾਂ ਲਈ ਉੱਚ-ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਉਣੇ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲੇ ਆਯੋਜਿਤ ਕਰਨ ਵਾਸਤੇ ਕਦਮ ਤੇਜ਼ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਹ ਯਤਨ ਗੱਤਕਾ ਖੇਡ ਨੂੰ ਵਿਸ਼ਵ ਖੇਡ ਮੰਚ ‘ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਇਸ ਰਿਫਰੈਸ਼ਰ ਕੋਰਸ ਦੌਰਾਨ ਸਿਖਲਾਈ ਵਰਕਸ਼ਾਪਾਂ, ਪ੍ਰੈਕਟੀਕਲ ਅਭਿਆਸ, ਮੁਲਾਂਕਣ ਅਤੇ ਮਸਨੂਈ ਮੁਕਾਬਲਿਆਂ ਰਾਹੀਂ ਸਰਟੀਫਾਈਡ ਆਫੀਸ਼ੀਅਲਾਂ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਿਆਰੀ ਅਤੇ ਯੋਗਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀ, ਨੈਸ਼ਨਲ ਕੋਆਰਡੀਨੇਟਰ ਹਰਸਿਮਰਨ ਸਿੰਘ ਤੇ ਸਟੇਟ ਕੋਆਰਡੀਨੇਟਰ ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ ਸੀਨੀਅਰ ਰੈਫਰੀ, ਨਰਿੰਦਰਪਾਲ ਸਿੰਘ ਸੰਯੁਕਤ ਸਕੱਤਰ ਹਰਿਆਣਵੀ ਗੱਤਕਾ ਐਸੋਸੀਏਸ਼ਨ ਅਤੇ ਸ਼ਿਵ ਕੁਮਾਰ ਵੀ ਹਾਜ਼ਰ ਸਨ।

 

Tags: Gatka , Harjeet Singh Grewal , National Gatka Association of India , NGAI , World Gatka Federation , WGF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD