Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਵੋਟਾਂ ਦਾ ਅਮਲ ਸਫ਼ਲਤਾ ਪੂਰਵਕ ਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ : ਡਾ. ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ, ਚੋਣ ਅਮਲੇ ਤੇ ਵੋਟਰਾਂ ਨਾਲ ਗੱਲਬਾਤ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 14 Dec 2025

Last updated on: Dec 15, 2025, 17:19 IST

ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ ਅੰਦਰ 941 ਪੋਲਿੰਗ ਸਟੇਸ਼ਨਾਂ ਵਿਖੇ ਬਣਾਏ 1341 ਪੋਲਿੰਗ ਬੂਥਾਂ ਵਿੱਚ ਜਾਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਡਾ. ਪ੍ਰੀਤੀ ਯਾਦਵ ਨੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਚੋਣ ਅਮਲ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹੇ ਦੇ ਵੋਟਰਾਂ, ਚੋਣ ਲੜ੍ਹ ਰਹੇ ਉਮੀਦਵਾਰਾਂ ਤੇ ਇਸ ਚੋਣ ਅਮਲ ਨੂੰ ਨੇਪਰੇ ਚਾੜ੍ਹਨ 'ਚ ਲੱਗੇ ਸਮੂਹ ਰਿਟਰਨਿੰਗ ਅਧਿਕਾਰੀਆਂ ਸਮੇਤ ਹੋਰ ਅਮਲੇ ਫੈਲੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੀ ਪਾਰਦਸ਼ਤਾ ਨਾਲ ਨਿਰਪੱਖ ਰਹਿਕੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਇਹ ਚੋਣਾਂ ਕਰਵਾਈਆਂ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਸੰਮਤੀਆਂ ਲਈ 606 ਅਤੇ ਜ਼ਿਲ੍ਹਾ ਪਰਿਸ਼ਦ ਲਈ 113 ਉਮੀਦਵਾਰ ਮੈਦਾਨ 'ਚ ਸਨ, ਜਿਨ੍ਹਾਂ ਨੂੰ ਬੈਲਟ ਪੇਪਰਾਂ ਰਾਹੀਂ ਪਈਆਂ ਵੋਟਾਂ ਬਕਸਿਆਂ 'ਚ ਸੀਲਬੰਦ ਕਰਕੇ ਹਰ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੇ ਨਿਰਧਾਰਤ ਸਟਰਾਂਗ ਰੂਮਜ਼ 'ਚ ਰਖਵਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਕਰਵਾਈ ਜਾਵੇਗੀ ਅਤੇ ਉਸੇ ਦਿਨ ਨਤੀਜਾ ਐਲਾਨਿਆ ਜਾਵੇਗਾ।

ਇਸ ਲਈ ਭੁਨਰਹੇੜੀ ਤੇ ਸਨੌਰ ਬਲਾਕਾਂ ਦੇ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਬਹੁਤਕਨੀਕੀ ਕਾਲਜ ਐਸ.ਐਸ.ਟੀ ਨਗਰ ਵਿਖੇ, ਪਟਿਆਲਾ ਬਲਾਕ ਸੰਮਤੀ ਲਈ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਮਹਿੰਦਰਾ ਕਾਲਜ ਵਿਖੇ, ਪਟਿਆਲਾ ਦਿਹਾਤੀ ਲਈ ਗਿਣਤੀ ਕੇਂਦਰ ਤੇ ਸਟਰਾਂਗ ਰੂਮ ਸਰਕਾਰੀ ਆਈ.ਟੀ.ਆਈ. ਨਾਭਾ ਰੋਡ ਵਿਖੇ, ਘਨੌਰ ਤੇ ਸ਼ੰਭੂ ਕਲਾਂ ਬਲਾਕਾਂ ਲਈ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਯੂਨੀਵਰਸਿਟੀ ਕਾਲਜ ਘਨੌਰ ਵਿਖੇ, ਨਾਭਾ ਬਲਾਕ ਲਈ ਰਿਪੁਦਮਨ ਕਾਲਜ ਨਾਭਾ, ਸਮਾਣਾ ਲਈ ਪਬਲਿਕ ਕਾਲਜ ਸਮਾਣਾ ਤੇ ਪਾਤੜਾਂ ਲਈ ਕਿਰਤੀ ਕਾਲਜ ਨਿਆਲ ਵਿਖੇ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਬਣਾਏ ਗਏ ਹਨ।

ਡਾ. ਪ੍ਰੀਤੀ ਯਾਦਵ ਨੇ ਹੋਰ ਦੱਸਿਆ ਕਿ ਭੁਨਰਹੇੜੀ ਬਲਾਕ 'ਚ 25 ਉਮੀਦਵਾਰ, ਸਨੌਰ ਬਲਾਕ 'ਚ 47 ਉਮੀਦਾਰ, ਨਾਭਾ ਬਲਾਕ 'ਚ 83, ਪਟਿਆਲਾ ਬਲਾਕ ਸੰਮਤੀ ਲਈ 52, ਪਟਿਆਲਾ ਦਿਹਾਤੀ ਬਲਾਕ 'ਚ 72, ਪਾਤੜਾਂ ਬਲਾਕ 'ਚ 99, ਰਾਜਪੁਰਾ ਬਲਾਕ 'ਚ 58, ਸਮਾਣਾ ਬਲਾਕ 'ਚ 52, ਘਨੌਰ ਬਲਾਕ 'ਚ 58 ਤੇ ਸ਼ੰਭੂ ਕਲਾਂ ਬਲਾਕ ਵਿਖੇ 60 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਉਨ੍ਹਾਂ ਦੱਸਿਆ ਕਿ ਬਲਾਕ ਸੰਮਤੀਆਂ ਦੇ 15 ਚੋਣ ਹਲਕਿਆਂ ਤੋਂ ਉਮੀਦਵਾਰਾਂ ਦੀ ਚੋਣ ਨਿਰਵਿਰੋਧ ਹੋ ਗਈ ਜਦੋਂਕਿ ਬਾਕੀ ਰਹਿੰਦੇ 169 ਚੋਣ ਹਲਕਿਆਂ ਲਈ ਅੱਜ ਪਈਆਂ ਵੋਟਾਂ 'ਚ ਜ਼ਿਲ੍ਹੇ ਦੇ ਵੋਟਰਾਂ ਨੇ ਸ਼ਾਂਤਮਈ ਢੰਗ ਨਾਲ ਆਪਣੀਆਂ ਵੋਟਾਂ ਪਾਈਆਂ। 

ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਵੋਟਾਂ ਪੈਣ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਵੋਟਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਚੋਣ ਅਮਲੇ ਨੇ ਅਜ਼ਾਦਾਨਾ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਨਿਰਪੱਖਤਾ ਨਾਲ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਹੈ। 

ਇਸ ਤੋਂ ਬਿਨ੍ਹਾਂ ਜ਼ਿਲ੍ਹਾ ਪਰਿਸ਼ਦ ਦੇ ਰਿਟਰਨਿੰਗ ਅਧਿਕਾਰੀ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ, ਬਲਾਕ ਸੰਮਤੀ ਨਾਭਾ ਦੇ ਰਿਟਰਨਿੰਗ ਅਧਿਕਾਰੀ ਐਸ.ਡੀ.ਐਮ ਨਾਭਾ ਕੰਨੂ ਗਰਗ, ਭੁਨਰਹੇੜੀ ਦੇ ਆਰ.ਓ. ਏ.ਐਮ.ਡੀ. ਪੀ.ਆਰ.ਟੀ.ਸੀ. ਨਵਦੀਪ ਕੁਮਾਰ, ਰਾਜਪੁਰਾ ਦੇ ਆਰ.ਓ. ਐਸ.ਡੀ.ਐਮ. ਨਮਨ ਮਾਰਕੰਨ, ਪਟਿਆਲਾ ਦੇ ਐਸ.ਡੀ.ਐਮ ਹਰਜੋਤ ਕੌਰ ਮਾਵੀ, ਸਮਾਣਾ ਦੇ ਐਸ.ਡੀ.ਐਮ. ਰਿਚਾ ਗੋਇਲ, ਪਾਤੜਾਂ ਦੇ ਐਸ.ਡੀ.ਐਮ. ਅਸ਼ੋਕ ਕੁਮਾਰ, ਦੂਧਨਸਾਧਾਂ ਦੇ ਐਸ.ਡੀ.ਐਮ ਤੇ ਸਨੌਰ ਦੇ ਆਰ.ਓ ਸੁਖਪਾਲ ਸਿੰਘ, ਪਟਿਆਲਾ ਦਿਹਾਤੀ ਸੰਮਤੀ ਦੇ ਆਰ.ਓ. ਲੋਕ ਨਿਰਮਾਣ ਦੇ ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ, ਘਨੌਰ ਦੇ ਆਰ.ਓ. ਬਿਜਲੀ ਨਿਗਮ ਦੇ ਵਧੀਕ ਐਸ.ਈ. ਧਰਮਵੀਰ ਕਮਲ ਅਤੇ ਸ਼ੰਭੂ ਕਲਾਂ ਦੇ ਆਰ.ਓ. ਬੀ.ਐਮ.ਐਲ. ਦੇ ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਨੇ ਵੀ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਪੋਲਿੰਗ ਪ੍ਰਕ੍ਰਿਆ ਦਾ ਜਾਇਜ਼ਾ ਲਿਆ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD