Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ : ਟੀ ਬੈਨਿਥ ਅਤੇ ਸਰਫਾਰਜ਼ ਆਲਮ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ 'ਤੇ ਲਿਆ ਗਿਆ ਜਾਇਜ਼ਾ

ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 14 Dec 2025

Last updated on: Dec 15, 2025, 17:31 IST

ਅੱਜ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਲਈ ਪਈਆਂ ਵੋਟਾਂ ਅਮਨ ਕਾਨੂੰਨ ਦੀ ਸਥਿਤੀ ਤੋਂ ਬਰਕਰਾਰ ਰੱਖਦੇ ਹੋਏ ਭਾਈਚਾਰਕ ਸਾਂਝ ਨਾਲ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਗਈਆਂ । ਜ਼ਿਲ੍ਹਾ ਪਰਿਸ਼ਦ ਬਰਨਾਲਾ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੀਆਂ 65 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। 

ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ 369 ਪੋਲਿੰਗ ਬੂਥਾਂ ਵਿੱਚ ਜਾਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜ਼ਿਲ੍ਹਾ ਚੋਣ ਅਫਸਰ - ਕਮ- ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਅਤੇ ਐੱਸ ਐੱਸ ਪੀ ਸ਼੍ਰੀ ਸਰਫਾਰਜ਼ ਆਲਮ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।

ਉਨ੍ਹਾਂ ਨੇ ਜ਼ਿਲ੍ਹੇ ਦੇ ਵੋਟਰਾਂ, ਚੋਣ ਲੜ੍ਹ ਰਹੇ ਉਮੀਦਵਾਰਾਂ ਅਤੇ ਇਸ ਚੋਣ ਅਮਲ ਨੂੰ ਨੇਪਰੇ ਚਾੜ੍ਹਨ 'ਚ ਲੱਗੇ ਸਮੂਹ ਰਿਟਰਨਿੰਗ ਅਧਿਕਾਰੀਆਂ ਸਮੇਤ ਹੋਰ ਅਮਲੇ ਫੈਲੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੀ ਪਾਰਦਸ਼ਤਾ ਨਾਲ ਨਿਰਪੱਖ ਰਹਿਕੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਇਹ ਚੋਣਾਂ ਕਰਵਾਈਆਂ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਪਿੰਡ ਰਾਏਸਰ ਪਟਿਆਲਾ,  ਮਹਿਲ ਕਲਾਂ ਵਿਖੇ ਪੰਚਾਇਤ ਸੰਮਤੀ ਜ਼ੋਨ ਦੀ ਚੋਣ ਲਈ ਬੂਥ ਨੰਬਰ 20 ਉੱਤੇ ਮਤਦਾਨ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਰਿਸ਼ਦ ਜ਼ੋਨ ਦਾ ਮਤਦਾਨ ਇਸ ਬੂਥ ‘ਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ। ਸ਼੍ਰੀ ਬੈਨਿਥ ਨੇ ਦੱਸਿਆ ਕਿ ਬੈਲਟ ਪੇਪਰਾਂ ਦੀ ਗਲਤ ਛਪਾਈ ਹੋਣ ਕਾਰਨ ਮਤਦਾਨ ਰੱਦ ਕੀਤਾ ਗਿਆ ਹੈ। 

ਪੰਚਾਇਤ ਸੰਮਤੀ (ਜ਼ੋਨ 4 ਚੰਨਣਵਾਲ) ਲਈ ਦੁਬਾਰਾ ਮਤਦਾਨ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਸੇ ਥਾਂ ‘ਤੇ ਕਰਵਾਇਆ ਜਾਵੇਗਾ । ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ ਨੂੰ ਕੀਤੀ ਜਾਵੇਗੀ । ਬਰਨਾਲਾ ਅਤੇ ਸਹਿਣਾ ਦਾ ਗਿਣਤੀ ਕੇਂਦਰ ਐੱਸ ਦੀ ਕਾਲਜ ਬਰਨਾਲਾ ਵਿਖੇ ਹੋਵੇਗਾ ਜਦਕਿ ਮਹਿਲ ਕਲਾਂ ਦਾ ਗਿਣਤੀ ਕੇਂਦਰ ਸੰਘੇੜਾ ਕਾਲਜ ਹੋਵੇਗਾ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD