Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਮੀਟਿੰਗ ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਹੋ ਰਹੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Lakhbir Singh Rai, Gurinder Singh Garry Birring, KAP Sinha, Chief Secretary of Punjab, Gaurav Yadav, DGP Punjab, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਚੰਡੀਗੜ੍ਹ , 15 Dec 2025

Last updated on: Dec 16, 2025, 10:57 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਲਗਪਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। 

ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਵੰਡ ਦੇਣਾ ਚਾਹੀਦਾ ਹੈ ਅਤੇ ਹਰੇਕ ਸੈਕਟਰ ਦੀ ਨਿਗਰਾਨੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਯਕੀਨੀ ਬਣਾਈ ਜਾਵੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 300 ਮੋਬਾਈਲ ਪਖਾਨੇ ਸਥਾਪਤ ਕੀਤੇ ਜਾਣ ਅਤੇ ਪ੍ਰਮੁੱਖ ਥਾਵਾਂ ’ਤੇ ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਜਾਣ ਤਾਂ ਕਿ ਲੋੜ ਪੈਣ ’ਤੇ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਆ ਰਹੇ ਸ਼ਰਧਾਲੂਆਂ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਤਾਇਨਾਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜੋ ਮੁਫਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੰਗਤ ਦੇ ਸਹਿਯੋਗ ਲਈ ਪਾਰਟੀ ਅਤੇ ਸਿਵਲ ਸੁਸਾਇਟੀ ਦੇ ਵਲੰਟੀਅਰਾਂ ਨੂੰ ਸੇਵਾ 'ਤੇ ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਕੋਨਿਆਂ ਵਿੱਚ 300 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਕਸਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਕੜੀ ਨਜ਼ਰ ਰੱਖੀ ਜਾ ਸਕੇ। 

ਇੱਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਵਿੱਚ 20 ਆਮ ਆਦਮੀ ਕਲੀਨਿਕ (ਏ.ਏ.ਸੀ.) ਸਥਾਪਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਲਈ ਲੋੜ ਪੈਣ 'ਤੇ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਆਲੇ-ਦੁਆਲੇ ਲੋੜੀਂਦੀ ਗਿਣਤੀ ਵਿੱਚ ਪਾਰਕਿੰਗ ਸਥਾਨ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋੜੀਂਦੀ ਗਿਣਤੀ ਵਿੱਚ ਸਫਾਈ ਮਸ਼ੀਨਾਂ, ਸੀਵਰੇਜ ਸਫਾਈ ਮਸ਼ੀਨਾਂ, ਸੁਪਰ ਸਕਸ਼ਨ ਮਸ਼ੀਨਾਂ ਦੇ ਨਾਲ ਨਾਲ ਲੋੜੀਂਦੀ ਗਿਣਤੀ ਵਿੱਚ ਕਾਮਿਆਂ ਨੂੰ ਤਾਇਨਾਤ ਕਰਨ ਲਈ ਵੀ ਕਿਹਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਦਾ ਸਾਂਝਾ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਸ ਵਿੱਚ ਇੱਕ ਟੋਲ ਫ੍ਰੀ ਨੰਬਰ ਹੋਵੇ ਤਾਂ ਜੋ ਲੋੜ ਪੈਣ 'ਤੇ ਲੋਕ ਉਨ੍ਹਾਂ ਨਾਲ ਸੰਪਰਕ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦੁਨੀਆਂ ਭਰ ਤੋਂ ਸੰਗਤਾਂ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਕੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ ਤਾਂ ਜੋ ਇਸ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਪਵਿੱਤਰ ਧਰਤੀ 'ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਜਬਰ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਮਹਾਨ ਕੁਰਬਾਨੀ ਦਿੱਤੀ ਜਿਸ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਇਤਿਹਾਸ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਇਸ ਸਥਾਨ 'ਤੇ ਆਉਂਦੀ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਸ਼ਹਿਰ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ 'ਤੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਢੁਕਵੀਂ ਵਿਧੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Lakhbir Singh Rai , Gurinder Singh Garry Birring , KAP Sinha , Chief Secretary of Punjab , Gaurav Yadav , DGP Punjab , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD