Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਨਵੀਂ ਪੀੜ੍ਹੀ ਨੂੰ ਜੋੜੇਗੀ ਪਹਿਲ

ਅਕਸ਼ੈ ਸ਼ਰਮਾ ਵੱਲੋਂ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ

Akshay Sharma, BJP, Bharatiya Janata Party, BJP Punjab, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 15 Dec 2025

Last updated on: Dec 16, 2025, 11:42 IST

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਵਜੋਂ ਹਲਕਾ ਉੱਤਰੀ ਦੇ ਭਾਜਪਾ ਨੇਤਾ ਅਕਸ਼ੈ ਸ਼ਰਮਾ ਵੱਲੋਂ ਵਿਸ਼ੇਸ਼ ਮੁਫ਼ਤ ਬੱਸ ਸੇਵਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸੇਵਾ 20 ਦਸੰਬਰ ਤੋਂ 27 ਦਸੰਬਰ ਤੱਕ ਹਰ ਰੋਜ਼ ਚਲਾਈ ਜਾਵੇਗੀ, ਜਿਸ ਤਹਿਤ ਸੰਗਤ ਨੂੰ ਅੰਮ੍ਰਿਤਸਰ ਤੋਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਵਾਪਸ ਅੰਮ੍ਰਿਤਸਰ ਲਿਆਂਦਾ ਜਾਵੇਗਾ।

ਇਸ ਪਵਿੱਤਰ ਯਾਤਰਾ ਦਾ ਮੁੱਖ ਉਦੇਸ਼ ਸੰਗਤ ਨੂੰ ਦਰਸ਼ਨਾਂ ਦਾ ਅਵਸਰ ਪ੍ਰਦਾਨ ਕਰਨ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਦੀ ਮਹਾਨ ਵਿਰਾਸਤ ਨਾਲ ਜੋੜਨਾ ਹੈ। ਅਕਸ਼ੈ ਸ਼ਰਮਾ ਨੇ ਕਿਹਾ ਕਿ ਜਿਸ ਉਮਰ ਵਿੱਚ ਬੱਚੇ ਆਪਣੇ ਮਾਤਾ-ਪਿਤਾ ਦੇ ਸਹਾਰੇ ਜੀਵਨ ਨੂੰ ਸਮਝਣਾ ਸ਼ੁਰੂ ਕਰਦੇ ਹਨ, ਉਸ ਨਿੱਕੀ ਉਮਰ ਵਿੱਚ ਚਾਰ ਸਾਹਿਬਜ਼ਾਦਿਆਂ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਓਛਾਵਰ ਕਰ ਦਿੱਤੇ। 

ਉਨ੍ਹਾਂ ਦੀ ਕੁਰਬਾਨੀ ਸਿਰਫ਼ ਸਿੱਖ ਇਤਿਹਾਸ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਸੇਵਾ ਦੌਰਾਨ ਯਾਤਰੀਆਂ ਨੂੰ ਕੇਵਲ ਯਾਤਰਾ ਹੀ ਨਹੀਂ ਕਰਵਾਈ ਜਾਵੇਗੀ, ਬਲਕਿ ਪੂਰੀ ਯਾਤਰਾ ਦੌਰਾਨ ਇਤਿਹਾਸ ਦੇ ਵਿਦਿਆਰਥੀਆਂ ਰਾਹੀਂ ਗੁਰੂ ਸਾਹਿਬ ਦੇ ਤਿਆਗ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਜੁੜੇ ਪ੍ਰਸੰਗਾਂ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ। 

ਇਸ ਦਾ ਮਕਸਦ ਨੌਜਵਾਨਾਂ ਨੂੰ ਧਰਮ, ਸੰਸਕਾਰ ਅਤੇ ਨੈਤਿਕ ਮੁੱਲਾਂ ਨਾਲ ਜੋੜਨਾ ਹੈ, ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਹੀ ਦਿਸ਼ਾ ਵੱਲ ਅੱਗੇ ਵਧ ਸਕਣ। ਅਕਸ਼ੈ ਸ਼ਰਮਾ ਨੇ ਕਿਹਾ ਕਿ ਇਹ ਸੇਵਾ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਇਸ ਵਿੱਚ ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਸਭ ਸ਼ਾਮਲ ਹੋ ਸਕਦੇ ਹਨ। 

ਸੰਗਤ ਲਈ ਇਹ ਇੱਕ ਸੁਨਹਿਰਾ ਮੌਕਾ ਹੈ ਕਿ ਉਹ ਸ਼੍ਰੀ ਫ਼ਤਹਿਗੜ੍ਹ ਸਾਹਿਬ ਜਾ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਆਪਣੇ ਜੀਵਨ ਵਿੱਚ ਗੁਰੂ ਇਤਿਹਾਸ ਤੋਂ ਪ੍ਰੇਰਣਾ ਲੈਣ। ਉਨ੍ਹਾਂ ਅੱਗੇ ਦੱਸਿਆ ਕਿ ਬੱਸ ਸੇਵਾ ਵਿੱਚ ਸ਼ਾਮਲ ਹੋਣ ਲਈ ਇੱਛੁਕ ਵਿਅਕਤੀ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ। 

ਇਸ ਤੋਂ ਇਲਾਵਾ ਨਜ਼ਦੀਕੀ ਗੁਰਦੁਆਰਾ ਸਾਹਿਬ ਤੋਂ ਰਜਿਸਟ੍ਰੇਸ਼ਨ ਫ਼ਾਰਮ ਪ੍ਰਾਪਤ ਕੀਤੇ ਜਾ ਸਕਦੇ ਹਨ। ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਬੈਨਰਾਂ ‘ਤੇ ਉਪਲਬਧ ਕਿਊਆਰ ਕੋਡ ਨੂੰ ਸਕੈਨ ਕਰਕੇ ਆਨਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਉਪਲਬਧ ਹੈ।

 

Tags: Akshay Sharma , BJP , Bharatiya Janata Party , BJP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD