Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਾਗਰਿਕ ਸੇਵਾ ਡਿਲੀਵਰੀ ਅਤੇ ਸੇਵਾ ਕੇਂਦਰ ਸੰਚਾਲਨ ਬਾਰੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Vishesh Sarangal

Web Admin

Web Admin

5 Dariya News

ਚੰਡੀਗੜ੍ਹ , 16 Dec 2025

Last updated on: Dec 17, 2025, 11:03 IST

ਦੇਸ਼ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੀ ਇਤਿਹਾਸਕ ਤੇ ਮਿਸਾਲੀ ਪ੍ਰਾਪਤੀ ਦਰਜ ਕਰਕੇ  ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ ਤਾਂ ਜੋ ਆਪਣੇ ਨਾਗਰਿਕ ਸੇਵਾ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ  ਕੀਤਾ ਜਾ ਸਕੇ। ਇਸ ਪੇਸ਼ਕਦਮੀ ਨਾਲ ਸੂਬੇ ਭਰ ਵਿੱਚ ਸੇਵਾ ਕੇਂਦਰਾਂ ਦੀ ਕੁੱਲ ਗਿਣਤੀ 598 ਹੋ ਜਾਵੇਗੀ।  

ਇਹ ਐਲਾਨ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ (ਜੀਜੀ ਅਤੇ ਆਈਟੀ) ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਕੀਤਾ। ਇਹ ਐਲਾਨ ਮਗਸੀਪਾ ਵਿਖੇ ਮੰਤਰੀ ਦੀ ਪ੍ਰਧਾਨਗੀ ਹੇਠ ਨਾਗਰਿਕ ਸੇਵਾ ਪ੍ਰਦਾਨ ਕਰਨ ਅਤੇ ਸੇਵਾ ਕੇਂਦਰ ਦੇ ਸੰਚਾਲਨ ਬਾਰੇ ਹੋਈ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆI ਇਸ ਮੀਟਿੰਗ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। 

ਇਸ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਅਤੇ ਡਾਇਰੈਕਟਰ (ਜੀਜੀ ਐਂਡ ਆਈਟੀ) ਵਿਸ਼ੇਸ਼ ਸਾਰੰਗਲ ਵੀ ਮੀਟਿੰਗ ਵਿੱਚ ਸ਼ਾਮਲ ਰਹੇ। ਮੀਟਿੰਗ ਵਿੱਚ ,ਪੰਜਾਬ ਭਰ ਦੇ ਮੌਜੂਦਾ 544 ਸੇਵਾ ਕੇਂਦਰਾਂ ਦੀ ਮਿਸਾਲੀ ਕਾਰਗੁਜ਼ਾਰੀ ’ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ 263 ਸ਼ਹਿਰੀ ਅਤੇ 281 ਪੇਂਡੂ ਕੇਂਦਰ ਸ਼ਾਮਲ ਹਨ। 

ਇਹ ਸਵੈ-ਨਿਰਭਰ ਕੇਂਦਰ  465 ਸਰਕਾਰ-ਤੋਂ-ਨਾਗਰਿਕ (ਜੀ2ਸੀ) ਅਤੇ 7 ਕਾਰੋਬਾਰ-ਤੋਂ-ਨਾਗਰਿਕ (ਬੀ2ਸੀ) ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਮੀਟਿੰਗ ਵਿੱਚ ਪੈਂਡੈਂਸੀ, ਸੇਵਾ-ਵਾਰ ਕਾਰਗੁਜ਼ਾਰੀ, ਅਧਿਕਾਰੀਆਂ ਵੱਲੋਂ ਚੁੱਕੇ ਗਏ ਇਤਰਾਜ਼ ਅਤੇ ਔਨਲਾਈਨ ਫੀਲਡ ਤਸਦੀਕ ਪ੍ਰਕਿਰਿਆ ’ਤੇ ਚਰਚਾ ਕੀਤੀ ਗਈ।

ਜ਼ਿਕਰਯੋਗ ਹੈ ਕਿ ਇਹ ਵੀ ਸਾਮ੍ਹਣੇ ਆਇਆ ਹੈ ਕਿ ਸੈਂਡ ਬੈਕ (ਵਾਪਸ ਭੇਜੇ)  ਕੇਸਾਂ ਦੀ ਗਿਣਤੀ ਵਿਚ ਗਿਰਵਟ ਆਈ ਹੈ ਜੋ  ਕਿ ਬੇਲੋੜੇ ਇਤਰਾਜ਼ਾਂ ਵਿੱਚ ਕਟੌਤੀ ਨੂੰ ਦਰਸਾਉਂਦੀ ਹੈ। ਸਰਕਾਰ ਦੀ ਜ਼ੀਰੋ ਪੈਂਡੈਂਸੀ ਪ੍ਰਤੀ ਵਚਨਬੱਧਤਾ ਦੁਹਰਾਉਂਦੇ ਹੋਏ, ਸ਼੍ਰੀ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਉਪਲਬਧ ਕਰਵਾਈਆਂ ਜਾਣ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਰਜ਼ੀ ਪ੍ਰਕਿਰਿਆ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲਿਆਂ ਨੂੰ  ਇਨਾਮ ਦਿੱਤਾ ਜਾਵੇਗਾ ਅਤੇ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਜੀਜੀ ਐਂਡ ਆਈਟੀ ਮੰਤਰੀ ਨੇ ਈ-ਸੇਵਾ, ਐਮ-ਸੇਵਾ ਅਤੇ ਵਟਸਐਪ ਰਾਹੀਂ ਔਨਲਾਈਨ ਤਸਦੀਕ ਲਈ 100ਫੀਸਦੀ ਫੀਲਡ ਤਸਦੀਕ ਅਥਾਰਟੀਆਂ ਪਟਵਾਰੀ/ਸਰਪੰਚ/ਨੰਬਰਦਾਰ/ਐਮ.ਸੀ. ਨੂੰ ਸ਼ਾਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। 

ਉਨ੍ਹਾਂ ਦੱਸਿਆ ਕਿ ਔਨਲਾਈਨ ਤਸਦੀਕ ਲਈ ਲਗਭਗ 4 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ ,ਜਿਨ੍ਹਾਂ ਵਿੱਚੋਂ 96.3 ਪ੍ਰਤੀਸ਼ਤ ਅਰਜ਼ੀਆਂ ’ਤੇ ਕਾਰਵਾਈ ਕੀਤੀ ਗਈ ਹੈ। ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਨਵੇਂ ਸੇਵਾ ਕੇਂਦਰਾਂ ਲਈ ਸਾਰੀਆਂ ਉਸਾਰੀ ਗਤੀਵਿਧੀਆਂ 15 ਜਨਵਰੀ, 2026 ਤੱਕ ਪੂਰੀਆਂ ਕਰ ਲਈਆਂ ਜਾਣ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਉਪਭੋਗਤਾ ਅਨੁਭਵ, ਕੁਸ਼ਲਤਾ ਅਤੇ ਪਹੁੰਚਯੋਗਤਾ ਨੂੰ ਵਧਾਉਣ ਲਈ ਸਰਕਾਰ ‘ਤੁਹਾਡੇ ਦੁਆਰ ਪ੍ਰੋਗਰਾਮ ਅਤੇ ਨਾਗਰਿਕ ਸੇਵਾ ਪ੍ਰਦਾਨ ਪੋਰਟਲ (connect.punjab.gov.in) ਵੀ ਸ਼ੁਰੂ ਕੀਤਾ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Vishesh Sarangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD