Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਆਸਫਵਾਲਾ ਵਾਰ ਮੈਮੋਰੀਅਲ ਵਿਖੇ ਵਿਜੈ ਦਿਵਸ ਮੌਕੇ ਦੇਸ਼ ਦੇ ਰਾਖਿਆਂ ਦੀ ਕੁਰਬਾਨੀ ਨੂੰ ਨਮਨ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 16 Dec 2025

Last updated on: Dec 17, 2025, 12:29 IST

1971 ਦੀ ਭਾਰਤ ਪਾਕਿ ਜੰਗ ਵਿਚ ਸ਼ਹੀਦੀਆਂ ਪਾ ਕੇ ਦੇਸ਼ ਦੀ ਰਾਖੀ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਅੱਜ ਇੱਥੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਦੇਸ਼ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਬ੍ਰਿਗੇਡੀਅਰ ਸ਼ੁਸੀਲ ਚੰਦਵਾਨੀ, ਕਰਨਲ ਰੋਬਿਨ ਕੁਮਾਰ, ਕਰਨਲ ਚੰਦਰਕਾਨਤ ਸ਼ਰਮਾ, ਕਰਨਲ ਸੌਮਿਆ ਰੰਜਨ ਪਤੀ, ਕਰਨਲ ਹਰਪ੍ਰੀਤ ਸਿੰਘ, ਕਰਨਲ ਐਮ.ਐਸ ਗਿਲ ਆਦਿ ਨੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾਂਜਲੀ ਭੇਂਟ ਕੀਤੀ। 

ਇਸ ਤੋਂ ਇਲਾਵਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਮਰਪ੍ਰੀਤ ਕੌਰ ਸੰਧੂ, ਨਵੀਨ ਗੁਪਤਾ, ਸਰਕਲ ਹੈਡ ਪੀਐਨਬੀ ਆਦਿ ਨੇ ਵੀ ਆਪਣੀ ਸ਼ਰਧਾ ਭੇਂਟ ਕੀਤੀ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਬ੍ਰਿਗੇਡੀਅਰ ਸ਼ੁਸੀਲ ਚੰਦਵਾਨੀ ਨੇ ਕਿਹਾ ਕਿ ਅੱਜ ਉਨਾਂ ਵੀਰ ਸਪੂਤਾਂ ਨੂੰ ਨਮਨ ਕਰਨ ਲਈ ਅਸੀਂ ਇੱਕਠੇ ਹੋਏ ਹਾਂ ਜਿੰਨਾਂ ਨੇ 1971 ਦੀ ਲੜਾਈ ਵਿਚ ਅਲੌਕਿਕ ਬਹਾਦਰੀ ਵਿਖਾਉਂਦਿਆਂ ਆਪਣੀਆਂ ਜਾਨਾਂ ਵਾਰ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਸੀ ਅਤੇ ਉਨਾਂ ਨੂੰ ਇਲਾਕੇ ਦੇ ਲੋਕ ਫਾਜ਼ਿਲਕਾ ਦੇ ਰਾਖੇ ਕਰਕੇ ਜਾਣਦੇ ਹਨ।

ਉਨਾਂ ਨੇ ਫਾਜ਼ਿਲਕਾ ਦੇ ਫੌਜ ਨਾਲ ਨਿੱਘੇ ਰਿਸਤੇ ਦਾ ਜਿਕਰ ਕਰਦਿਆਂ ਕਿਹਾ ਕਿ ਇੱਥੇ ਲੋਕ ਅਤੇ ਫੌਜ ਮੌਢੇ ਨਾਲ ਮੋਢਾ ਜੋੜ ਕੇ ਚਲਦੇ ਹਨ ਅਤੇ ਫੌਜ ਨੂੰ ਇਸ ਰਿਸਤੇ ਤੇ ਮਾਣ ਹੈ। ਉਨਾਂ ਨੇ 1971 ਦੀ ਜੰਗ ਵਿਚ ਸ਼ਹੀਦ ਹੋਵੇ ਜਵਾਨਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਦਿਆਂ ਉਨਾਂ ਪ੍ਰਤੀ ਵੀ ਸ਼ਰਧਾ ਪ੍ਰਗਟ ਕੀਤੀ ਜਿੰਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੇਸ਼ ਲਈ ਲੜਦਿਆਂ ਕੁਰਬਾਨੀ ਦਿੱਤੀ ਸੀ।

ਇਸ ਤੋਂ ਪਹਿਲਾਂ ਆਸਫਵਾਲਾ ਯੁੱਧ ਸਮਾਰਕ 'ਤੇ ਇੱਕ ਮਿੰਨੀ ਮੈਰਾਥਨ ਨਾਲ ਸ਼ੁਰੂ ਹੋਇਆ, ਜੋ ਧੀਰਜ ਅਤੇ ਯਾਦ ਦਾ ਪ੍ਰਤੀਕ ਹੈ। ਇਸ ਮੌਕੇ ਡਾ ਉਮਾ ਸ਼ਰਮਾ ਵੱਲੋਂ ਲਿੱਖੀ ਸਰਹੱਦ-ਏ-ਫਾਜਿਲਕਾ ਕਿਤਾਬ ਵੀ ਰਲੀਜ ਕੀਤੀ ਗਈ। ਸਕੂਲੀ ਵਿਦਿਆਰਥੀਆਂ ਦੁਆਰਾ ਇੱਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD