Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਰਾਜਿੰਦਰ ਗੁਪਤਾ ਨੇ ਨਿਰਮਲਾ ਸੀਤਾਰਮਣ ਨਾਲ ਕੀਤੀ ਮੁਲਾਕਾਤ

ਦੇਸ਼ ਦੀ ਆਰਥਿਕ ਤਰੱਕੀ ਅਤੇ ਉਦਯੋਗਿਕ ਵਿਕਾਸ ’ਤੇ ਹੋਈ ਚਰਚਾ

Rajinder Gupta, AAP, Aam Aadmi Party, Aam Aadmi Party Punjab, AAP Punjab, Nirmala Sitharaman

Web Admin

Web Admin

5 Dariya News

ਨਵੀਂ ਦਿੱਲੀ , 16 Dec 2025

Last updated on: Dec 17, 2025, 12:34 IST

ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮਹੱਤਵਪੂਰਨ ਮੁਲਾਕਾਤ ਦੌਰਾਨ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ, ਟੈਕਸਟਾਈਲ ਉਦਯੋਗ ਦੀਆਂ ਚੁਣੌਤੀਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਸਮੇਤ ਵੱਖ-ਵੱਖ ਨੀਤੀਗਤ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ।

ਮੀਟਿੰਗ ਦੌਰਾਨ ਰਾਜਿੰਦਰ ਗੁਪਤਾ ਨੇ ਵਿੱਤ ਮੰਤਰੀ ਨੂੰ ਦੇਸ਼ ਦੇ ਉਦਯੋਗਿਕ ਪਰਿਦ੍ਰਿਸ਼, ਖਾਸ ਕਰਕੇ ਪੰਜਾਬ ਅਤੇ ਉੱਤਰੀ ਭਾਰਤ ਦੇ ਵਪਾਰਕ ਮਾਹੌਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਵਿੱਚ ਕੀਤੇ ਗਏ ਆਰਥਿਕ ਸੁਧਾਰਾਂ ਅਤੇ ‘ਈਜ਼ ਆਫ ਡੂਇੰਗ ਬਿਜ਼ਨਸ’ (ਕਾਰੋਬਾਰ ਕਰਨ ਵਿੱਚ ਸੁਗਮਤਾ) ਦੀ ਦਿਸ਼ਾ ਵਿੱਚ ਚੁੱਕੇ ਗਏ ਕਦਮਾਂ ਦੀ ਸਰਾਹਨਾ ਕੀਤੀ। 

ਰਾਜਿੰਦਰ ਗੁਪਤਾ ਨੇ ਕਿਹਾ ਕਿ ਵਿੱਤ ਮੰਤਰੀ ਦੇ ਕੁਸ਼ਲ ਨੇਤ੍ਰਤਵ ਹੇਠ ਭਾਰਤੀ ਅਰਥਵਿਵਸਥਾ ਗਲੋਬਲ ਚੁਣੌਤੀਆਂ ਦੇ ਬਾਵਜੂਦ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ। ਇੱਕ ਤਜਰਬੇਕਾਰ ਉਦਯੋਗਪਤੀ ਹੋਣ ਦੇ ਨਾਤੇ, ਰਾਜਿੰਦਰ ਗੁਪਤਾ ਨੇ ਟੈਕਸਟਾਈਲ ਉਦਯੋਗ ਨੂੰ ਗਲੋਬਲ ਪੱਧਰ ’ਤੇ ਹੋਰ ਵਧੇਰੇ ਮੁਕਾਬਲੇਯੋਗ ਬਣਾਉਣ ਲਈ ਕੁਝ ਮਹੱਤਵਪੂਰਨ ਸੁਝਾਅ ਵੀ ਸਾਂਝੇ ਕੀਤੇ। 

ਉਨ੍ਹਾਂ ਨੇ ਕੱਚੇ ਮਾਲ ਦੀ ਉਪਲਬਧਤਾ, ਨਿਰਯਾਤ ਪ੍ਰੋਤਸਾਹਨ ਯੋਜਨਾਵਾਂ ਅਤੇ ਸੁਖ਼ਮ, ਲਘੂ ਅਤੇ ਦਰਮਿਆਨੇ ਉੱਦਮਾਂ (ਏਮ ਏਸ ਏਮ ਈ’ਸ) ਨੂੰ ਮਿਲ ਰਹੀ ਵਿੱਤੀ ਮਦਦ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸਰਕਾਰ ਦੀਆਂ ‘ਮੇਕ ਇਨ ਇੰਡੀਆ’ ਅਤੇ ‘ਆਤਮਨਿਰਭਰ ਭਾਰਤ’ ਵਰਗੀਆਂ ਪਹਲਾਂ ਦੇਸ਼ ਨੂੰ ਦੁਨੀਆ ਦਾ ਮੈਨੂਫੈਕਚਰਿੰਗ ਹੱਬ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੀਆਂ।

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਰਾਜਿੰਦਰ ਗੁਪਤਾ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਦਯੋਗਿਕ ਵਿਕਾਸ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਉਦਯੋਗਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਅਨੁਕੂਲ ਨੀਤੀਆਂ ਬਣਾਉਣ ਲਈ ਵਚਨਬੱਧ ਹੈ। 

ਮੁਲਾਕਾਤ ਦੌਰਾਨ ਦੇਸ਼ ਦੇ ਮੱਧ ਵਰਗ ਅਤੇ ਪਿੰਡਾਂ ਦੀ ਅਰਥਵਿਵਸਥਾ ਨੂੰ ਸਸ਼ਕਤ ਬਣਾਉਣ ਦੇ ਉਪਾਆਂ ’ਤੇ ਵੀ ਚਰਚਾ ਹੋਈ। ਮੁਲਾਕਾਤ ਦੌਰਾਨ ਰਾਜਿੰਦਰ ਗੁਪਤਾ ਨੇ ਟ੍ਰਾਈਡੈਂਟ ਗਰੁੱਪ ਅਤੇ ਆਪਣੀਆਂ ਸੰਸਥਾਵਾਂ ਰਾਹੀਂ ਚਲਾਏ ਜਾ ਰਹੇ ਵੱਖ-ਵੱਖ ਸਮਾਜਿਕ ਕਲਿਆਣ ਕਾਰਜਕ੍ਰਮਾਂ ਬਾਰੇ ਵੀ ਸੰਖੇਪ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਹੁਨਰ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਰਾਹੀਂ ਉਹ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਹ ਮੁਲਾਕਾਤ ਨਾ ਸਿਰਫ਼ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ, ਸਗੋਂ ਦੇਸ਼ ਦੇ ਉਦਯੋਗਿਕ ਭਵਿੱਖ ਦੇ ਹਵਾਲੇ ਨਾਲ ਵੀ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ। 

ਮੀਟਿੰਗ ਦੇ ਅੰਤ ਵਿੱਚ ਰਾਜਿੰਦਰ ਗੁਪਤਾ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

 

Tags: Rajinder Gupta , AAP , Aam Aadmi Party , Aam Aadmi Party Punjab , AAP Punjab , Nirmala Sitharaman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD