Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਾਂਸੀ ਨੂੰ ਨਾਇਬ ਸਿੰਘ ਸੈਣੀ ਨੇ ਦਿੱਤੀ ਸਿਹਤ, ਸੜਕ ਤੇ ਸਿੰਚਾਈ ਸਹੂਲਤਾਂ ਦੀ ਵੱਡੀ ਸੌਗਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਂਸੀ ਵਿਕਾਸ ਰੈਲੀ ਵਿੱਚ ਕੀਤਾ ਕਰੋੜਾਂ ਰੁਪਏ ਦੀ ਪਰਿਯੋਜਨਾਵਾਂ ਦਾ ਐਲਾਨ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Ranbir Gangwa, Mohan Lal Badoli, Dr Krishan Lal Middha, Hansi

Web Admin

Web Admin

5 Dariya News

ਹਾਂਸੀ , 16 Dec 2025

Last updated on: Dec 17, 2025, 16:18 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਹਾਂਸੀ ਖੇਤਰ ਦੇ ਸਮੂਚੇ ਵਿਕਾਸ ਨੁੰ ਨਵੀਂ ਗਤੀ ਦਿੰਦੇ ਹੋਏ ਜਨਤਾ ਨੂੰ ਬੁਨਿਆਦੀ ਢਾਂਚੇ, ਸਿਹਤ ਸੇਵਾਵਾਂ, ਮੁੱਢਲੀ ਸਹੂਲਤਾਂ, ਸੜਕਾਂ ਅਤੇ ਸਿੰਚਾਈ ਸਹੂਲਤਾਂ ਨਾਲ ਜੁੜੀ ਕਈ ਮਹਤੱਵਪੂਰਣ ਸੌਗਾਦ ਦਿੱਤੀਆਂ। ਹਾਂਸੀ ਵਿੱਚ ਆਯੋਜਿਤ ਵਿਕਾਸ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਹਾਂਸੀ ਵਿੱਚ 50 ਬੈਡ ਦੇ ਮੌਜੂਦਾ ਹਸਪਤਾਲ ਨੂੰ ਅਪਗ੍ਰੇਡ ਕਰ 100 ਬੈਡ ਦਾ ਕੀਤੇ ਜਾਣ ਦਾ ਐਲਾਨ ਕੀਤਾ। 

ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਹਾਂਸੀ ਦੇ ਵਿਕਾਸ ਲਈ ਵੱਖ ਤੋਂ 5 ਕਰੋੜ ਰੁਪਏ ਦੀ ਰਕਮ ਦੇਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਹਾਂਸੀ ਸ਼ਹਿਰ ਦੇ ਬੱਸ ਅੱਡੇ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਥਾਈ ਵਿਵਸਥਾ ਲਈ ਡੇ੍ਰਨੇਜ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਹਾਂਸੀ ਦੇ ਸੈਕਟਰ-5 ਵਿੱਚ ਐਸਟੀਪੀ ਅਤੇ ਡਬਲਿਯੂਟੀਪੀ ਬਣੇਗਾ। 

ਸੁਲਤਾਨਪੁਰ ਏਰਿਆ ਵਿੱਚ ਖੇਤੀਬਾੜੀ ਭੂਮੀ ਦੀ ਸਿੰਚਾਈ ਲਈ ਓਪੀ ਜਿੰਦਲ ਮਾਈਨਰ ਤੋਂ ਨਵਾਂ ਰਜਵਾਹਾ ਬਣਾਇਆ ਜਾਵੇਗਾ। ਕੁੰਭਾ-ਧੁਰਾਨਾ ਦੇ ਵਾਟਰ ਵਰਕਸ ਨੂੰ ਭਾਖੜਾ ਬ੍ਰਾਂਚ ਦੇ ਨਾਲ ਜੋੜਿਆ ਜਾਵੇਗਾ, ਤਾਂ ਜੋ ਪੀਣ ਦੇ ਪਾਣੀ ਦੀ ਕਿੱਲਤ ਨਾ ਹੋਵੇ। ਇਸ ਤੋਂ ਇਲਾਵਾ, ਹਾਂਸੀ ਦੇ ਢਾਣਾ ਕਲਾਂ ਤੇ ਢਾਂਣਾ ਖੁਰਦ ਵਿੱਚ ਹਾਂਸੀ ਭਿਵਾਨੀ ਸਰਵਿਸ ਲਾਇਨ ਲਈ ਐਨਐਚਏਆਈ ਨੁੰ ਅਪੀਲ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਹਾਂਸੀ ਵਿੱਚ ਪੁਲਿਸ ਕਰਮਚਾਰੀਆਂ, ਅਧਿਕਾਰੀਆਂ ਲਈ ਰਿਹਾਇਸ਼ੀ ਸਹੂਲਤ ਯੁਕਤ ਪੁਲਿਸ ਲਾਇਨ ਪੜਾਅਵਾਰ ਢੰਗ ਨਾਲ ਬਣਾਈ ਜਾਵੇਗੀ। ਇਸ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਉਨ੍ਹਾਂ ਨੇ ਭੁਮੀ ਉਪਲਬਧ ਹੋਣ 'ਤੇ ਖੇਡ ਸਟੇਡੀਅਮ, ਅਮਟੀ ਝੀਲ ਦੇ ਸੁੰਦਰੀਕਰਣ ਕੀਤੇ ਜਾਣ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਹਾਂਸੀ ਵਿੱਚ ਪੀਡਬਲਿਯੂਡੀ ਦੇ ਘੇਰੇ ਵਿੱਚ ਆਉਣ ਵਾਲੀ ਸੜਕਾਂ ਦੀ ਜਰੂਰਤ ਅਨੁਸਾਰ ਰਿਪੇਅਰਿੰਗ ਦਾ ਕੰਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 10.5 ਕਿਲੋਮੀਟਰ ਦੀ 4 ਸੜਕਾਂ ਦਾ ਕੰਮ 6 ਕਰੋੜ ਤੋ ਵੱਧ ਰਕਮ ਨਾਲ ਹੋਵੇਗਾ। ਉਨ੍ਹਾਂ ਨੇ ਮਾਰਕਟਿੰਗ ਬੋਰਡ ਦੀ 33 ਸੜਕਾਂ ਨੂੰ ਡੀਐਲਪੀ ਤਹਿਤ ਠੀਕ ਕਰਵਾਉਣ ਦਾ ਵੀ ਐਲਾਨ ਕੀਤਾ। 

ਉਨ੍ਹਾਂ ਨੇ ਕਿਹਾ ਕਿ ਹਾਂਸੀ ਖੇਤਰ ਵਿੱਚ ਖੇਤ ਖਲਿਆਨ ਦੇ ਕੱਚੇ ਰਸਤੇ 25 ਕਿਲੋਮੀਟਰ ਦੇ ਪੱਕੇ ਬਣਾਏ ਜਾਣਗੇ।

ਇੰਨ੍ਹਾਂ ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 77 ਕਰੋੜ 30 ਲੱਖ ਰੁਪਏ ਲਾਗਤ ਦੀ 3 ਵਿਕਾਸ ਪਰਿਯੋਜਨਾ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਹੈ। ਇੰਨ੍ਹਾਂ ਵਿੱਚ 61 ਕਰੋੜ 44 ਲੱਖ ਰੁਪਏ ਲਾਗਤ ਦੀ ਬਰਵਾਲਾ ਬ੍ਰਾਂਚ ਤੋਂ ਹਾਂਸੀ ਸ਼ਹਿਰ ਲਈ ਪਾਣੀ ਪ੍ਰਬੰਧਨ ਪਰਿਯੋਜਨਾ ਦਾ ਨੀਂਹ ਪੱਥਰ, ਢੰਡੇਰੀ ਪਿੰਡ ਵਿੱਚ 7 ਕਰੋੜ 42 ਲੱਖ ਰੁਪਏ ਨਵੇਂ ਨਿਰਮਾਣਤ 33 ਕੇਵੀ ਬਿਜਲੀ ਸਬ-ਸਟੇਸ਼ਨ ਤੇ ਲੋਹਾਰੀ ਰਾਘੋ ਪਿੰਡ ਵਿੱਚ 8 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਬਣੇ ਇੰਨ੍ਹੀ ਹੀ ਸਮਰੱਥਾ ਦੇ ਬਿਜਲੀ ਸਬ-ਸਟੇਸ਼ਨਾ ਦਾ ਉਦਘਾਟਨ ਸ਼ਾਮਿਲ ਹੈ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Ranbir Gangwa , Mohan Lal Badoli , Dr Krishan Lal Middha , Hansi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD