Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਰਕਾਰੀ ਪੱਧਰ 'ਤੇ ਮਨਾਈ ਜਾਵੇਗੀ ਗੁਰੂ ਬ੍ਰਹਮਾਨੰਦ ਜੈਯੰਤੀ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੋਣਗੇ ਮੁੱਖ ਮਹਿਮਾਨ

ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਤਿਆਰੀਆਂ ਨੂੰ ਲੈ ਕੇ ਕਰ ਰਹੇ ਲਗਾਤਾਰ ਮੀਟਿੰਗਾਂ

Harvinder Kalyan, Haryana, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 16 Dec 2025

Last updated on: Dec 17, 2025, 16:20 IST

ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਮਹਾਨ ਸੰਤ ਗੁਰੂ ਬ੍ਰਹਮਾਨੰਦ ਦੀ ਜੈਯੰਤੀ ਨੂੰ ਸ਼ਾਨਦਾਰ, ਗਰਿਮਾਮਈ ਅਤੇ ਜਨਭਾਗੀਦਾਰੀ ਨਾਲ ਪਰਿਪੂਰਣ ਬਨਾਉਣ ਲਈ ਵਿਆਪਕ ਪੱਧਰ 'ਤੇ ਤਿਆਰੀਆਂ ਵਿੱਚ ਜੁਟੇ ਹੋਏ ਹਨ। ਇਸੀ ਲੜੀ ਵਿੱਚ ਉਨ੍ਹਾਂ ਨੇ ਮੰਗਲਵਾਰ ਨੂੰ ਵਿਧਾਨਸਭਾ ਸਕੱਤਰੇਤ ਵਿੱਚ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਪਾਰਥ ਗੁਪਤਾ, ਵਿਭਾਗ ਦੀ ਵਧੀਕ ਨਿਦੇਸ਼ਕ ਸ੍ਰੀਮਤੀ ਵਰਸ਼ਾ ਖਾਂਗਵਾਲ ਅਤੇ ਕੈਥਲ ਦੀ ਡਿਪਟੀ ਕਮਿਸ਼ਨਰ ਅਪਰਾਜਿਤਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਆਯੋਜਨ ਨੂੰ ਲੈ ਕੇ ਵਿਸਤਾਰ ਰੂਪਰੇਖਾ ਤਿਆਰ ਕੀਤੀ।

ਇਸ ਤੋਂ ਪਹਿਲਾਂ ਵਿਧਾਨਸਭਾ ਸਪੀਕਰ ਕਰਨਾਲ, ਕੈਥਲ, ਪਾਣੀਪਤ, ਕੁਰੂਕਸ਼ੇਤਰ ਸਮੇਤ ਕਈ ਜਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਕਰ ਚੁੱਕੇ ਹਨ। ਗੁਰੂ ਬ੍ਰਹਮਾਨੰਦ ਜੈਯੰਤੀ ਸਮਾਰੋਹ ਵਿੱਚ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਣਗੇ।

ਗੁਰੂ ਬ੍ਰਹਮਾਨੰਦ ਜੈਯੰਤੀ ਇਸ ਸਾਲ 23 ਦਸੰਬਰ ਨੂੰ ਕੈਥਲ ਜਿਲ੍ਹਾ ਦੇ ਚੁਹਰ ਮਾਜਰਾ ਪਿੰਡ ਵਿੱਚ ਸਰਕਾਰੀ ਪੱਧਰ 'ਤੇ ਮਣਾਈ ਜਾਵੇਗੀ। ਇਹ ਆਯੋਜਨ ਸਮਾਜਿਕ ਸਮਰਸਤਾ, ਅਧਿਆਤਮਿਕ ਚੇਤਨਾ ਅਤੇ ਗਰੁੂ ਪਰੰਪਰਾ ਦੇ ਪ੍ਰਤੀ ਸਨਮਾਨ ਦਾ ਪ੍ਰਤੀਕ ਹੋਵੇਗਾ। ਇਸ ਸਿਲਸਿਲੇ ਵਿੱਚ 11 ਦਸੰਬਰ ਨੂੰ ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਦੀ ਅਗਵਾਈ ਹੇਠ ਸੰਤ-ਮਹਾਤਮਾਵਾਂ, ਵਿਧਾਇਕ , ਸਾਬਕਾ ਵਿਧਾਇਕਾਂ ਅਤੇ ਸਮਾਜ ਦੇ ਮਾਣਯੋਗ ਲੋਕਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਜੈਯੰਤੀ ਸਮਾਰੋਹ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। 

ਇਸ ਦੌਰਾਨ ਆਯੋ੧ਨ ਨੂੰ ਇਤਿਹਾਸਕ ਅਤੇ ਸਫਲ ਬਨਾਉਣ ਨੂੰ ਲੈ ਕੇ ਵੀ ਵਿਸਤਾਰ ਵਿਚਾਰ -ਵਟਾਂਦਰਾਂ ਕੀਤਾ ਗਿਆ। ਵਿਧਾਨਸਭਾ ਸਪੀਕਰ ਨੇ ਪਹਿਲਾਂ ਘਰੌਂਡਾ, ਇਸਰਾਨਾ, ਇੰਦਰੀ, ਨੀਨੋਖੇੜੀ, ਕੁਰੂਕਸ਼ੇਤਰ, ਕਰਨਾਲ, ਅਸੰਧ ਅਤੇ ਪੁੰਡਰੀ ਵਿੱਚ ਮੀਟਿੰਗਾਂ ਦੀ ਅਗਵਾਈ ਕਰ ਸਮਾਜਿਕ ਸੰਗਠਨਾ, ਜਨਪ੍ਰਤੀਨਿਧੀਆਂ ਅਤੇ ਸਥਾਨਕ ਕਾਰਜਕਰਤਾਵਾਂ ਤੋਂ ਸੁਝਾਅ ਪ੍ਰਾਪਤ ਕੀਤੇ, ਤਾਂ ਜੋ ਸਮਾਰੋਹ ਜਨਭਾਵਨਾਵਾਂ ਅਨੁਰੂਪ ਸਹੀ ਢੰਗ ਨਾਲ ਆਯੋਜਿਤ ਕੀਤਾ ਜਾ ਸਕੇ।

ਇੰਨ੍ਹਾਂ ਤਿਆਰੀਆਂ ਵਿੱਚ ਵਿਧਾਇਕ ਸਤਪਾਲ ਜਾਂਬਾ, ਦੇਵੀ ਦਰਸ਼ਨਾ ਜੀ, ਹਰਿਆਣਾ ਸਰਕਾਰ ਵਿੱਚ ਚੇਅਰਮੈਨ ਧਰਮਵੀਰ ਮਿਰਜਾਪੁਰ, ਸਾਬਕਾ ਮੁੱਖ ਸੰਸਦੀ ਸਕੱਤਰ ਸੁਲਤਾਨ ਜਡੌਲਾ, ਸਾਬਕਾ ਵਿਧਾਇਕ ਰਣਧੀਰ ਗੋਲਨ, ਮੱਖਣ ਸਿੰਘ, ਤੇਜਵੀਰ ਸਿੰਘ, ਕਲੀਰਾਮ ਪਟਵਾਰੀ, ਅਖਿਲ ਭਾਰਤੀ ਰੋਡ ਮਹਾਸਭਾ ਦੇ ਪ੍ਰਧਾਨ ਬਲਕਾਰ ਸਿੰਘ, ਜਿਲ੍ਹਾ ਪਰਿਸ਼ਦ ਚੇਅਰਮੈਨ ਕਰਮਵੀਰ ਕੌਲ, ਅਸ਼ੋਕ ਗੁੱਜਰ ਸਮੇਤ ਅਨੇਕ ਸਮਾਜਿਕ ਅਤੇ ਸਿਆਸਤਦਾਨ ਪ੍ਰਤੀਨਿਧੀਆਂ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ।

ਇਸ ਮੌਕੇ 'ਤੇ ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਕਿਹਾ ਕਿ ਗੁਰੂ ਬ੍ਰਹਮਾਨੰਦ ਸਿਰਫ ਇੱਕ ਸੰਤ ਹੀ ਨਹੀਂ ਸਨ, ਸਗੋ ਉਹ ਸਮਾਜਿਕ ਸਮਰਸਤਾ ਅਤੇ ਮਨੁੱਖਤਾ ਦੇ ਮਹਾਨ ਪੱਥ ਪ੍ਰਦਰਸ਼ਕ ਸਨ। ਉਨ੍ਹਾਂ ਨੇ ਨਾਰੀ ਸਿਖਿਆ, ਮਹਿਲਾ ਸਸ਼ਕਤੀਕਰਣ ਅਤੇ ਵਾਤਾਵਰਣ ਸਰੰਖਣ ਵਰਗੇ ਵਿਸ਼ਿਆਂ 'ਤੇ ਸਮਾਜ ਨੂੰ ਸਾਲਾਂ ਪਹਿਲਾਂ ਜਾਗਰੁਕ ਕੀਤਾ।

ਉਨ੍ਹਾਂ ਨੇ ਕਿਹਾ ਕਿ ਸੰਤ ਮਹਾਪੁਰਸ਼ ਕਿਸੇ ਇੱਕ ਜਾਤੀ ਜਾਂ ਧਰਮ ਤੱਕ ਸੀਮਤ ਨਹੀਂ ਹੁੰਦੇ, ਸਗੋ ਉਹ ਸੰਪੂਰਣ ਸਮਾਜ ਅਤੇ ਮਨੁੱਖਤਾ ਦੇ ਲਈ ਪੇ੍ਰਰਣਾ ਸਰੋਤ ਹੁੰਦੇ ਹਨ। ਉਨ੍ਹਾਂ ਦੀ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣਾ ਅੱਜ ਦੇ ਸਮੇਂ ਦੀ ਜਰੂਰਤ ਹੈ। ਰਾਜ ਸਰਕਾਰ ਵੱਲੋਂ ਮਹਾਪੁਰਸ਼ਾਂ ਦੀ ਜੈਯੰਤੀਆਂ ਨੂੰ ਸਰਕਾਰੀ ਪੱਧਰ 'ਤੇ ਮਨਾਉਣ ਦਾ ਉਦੇਸ਼ ਵੀ ਉਨ੍ਹਾਂ ਦੇ ਵਿਚਾਰਾਂ ਅਤੇ ਸੰਦੇਸ਼ਾਂ ਨੂੰ ਸਮਾਜ ਦੇ ਆਖੀਰੀ ਵਿਅਕਤੀ ਤੱਕ ਪਹੁੰਚਾਉਣਾ ਹੈ।

ਵਿਧਾਨਸਭਾ ਸਪੀਕਰ ਨੇ ਸੰਤ ਸਮਾਜ, ਸਮਾਜਿਕ ਸੰਗਠਨਾਂ ਅਤੇ ਸਰਵ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਮੌਕੇ 'ਤੇ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਅਤੇ ਗੁਰੂ ਬ੍ਰਹਮਾਨੰਦ ਦੀ ਸਿਖਿਆਵਾਂ ਨੂੰ ਆਪਣੇ ਜੀਵਨ ਵਿੱਚ ਆਤਮਸਾਤ ਕਰਨ।

 

Tags: Harvinder Kalyan , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD