Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਧੂਰੀ ਵਾਸੀਆਂ ਨੇ ਲਾਈ ਮੋਹਰ : ਸੁਖਵੀਰ ਸਿੰਘ

Sukhveer Singh, Dalvir Singh Dhillon, Rajwant Singh Ghulli, AAP, Aam Aadmi Party, Aam Aadmi Party Punjab, AAP Punjab, Dhuri, Sangrur

Web Admin

Web Admin

5 Dariya News

ਧੂਰੀ/ਸੰਗਰੂਰ , 17 Dec 2025

Last updated on: Dec 17, 2025, 18:02 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਤੇ ਜਿੱਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ ਤੇ ਅਨਿਲ ਮਿੱਤਲ ਵੀ ਮੌਜੂਦ ਸਨ।

ਓ.ਐਸ.ਡੀ. ਸੁਖਵੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਧੂਰੀ ਹਲਕੇ ਵਿੱਚ ਪਾਰਟੀ ਦੀ ਇਹ ਸ਼ਾਨਦਾਰ ਜਿੱਤ ਜਿਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ, ਉਥੇ ਹੀ ਇਹ ਜਿੱਤ ਆਪ ਵਲੰਟੀਅਰਾਂ ਵੱਲੋਂ ਕੀਤੀ ਗਈ ਮਿਹਨਤ ਦਾ ਵੀ ਸਿੱਟਾ ਹੈ। ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਗੂਆਂ ਤੇ ਵਲੰਟੀਅਰਾਂ ਸਮੇਤ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਧੂਰੀ ਹਲਕੇ ਨੂੰ ਵਿਕਾਸ ਦੀਆਂ ਨਵੀਂਆਂ ਉਚਾਈਆਂ ਉਤੇ ਲਿਜਾਉਣ ਲਈ ਨਵੇਂ ਚੁਣੇ ਗਏ ਮੈਂਬਰ ਮੋਹਰੀ ਭੂਮਿਕਾ ਨਿਭਾਉਣਗੇ।

ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਮਾਨ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਹਰੇਕ ਵਲੰਟੀਅਰ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਵੇ। ਉਨ੍ਹਾਂ ਕਿਹਾ ਕਿ ਇਹ ਜਿੱਤ ਇਕਲੇ ਉਮੀਦਵਾਰ ਦੀ ਨਹੀਂ ਸਗੋਂ ਹਰੇਕ ਉਸ ਵਲੰਟੀਅਰ ਦੀ ਜਿੱਤ ਹੈ, ਜਿਸ ਨੇ ਇਨ੍ਹਾਂ ਚੋਣਾਂ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਈ ਹੈ।

ਇਸ ਮੌਕੇ ਰਛਪਾਲ ਸਿੰਘ, ਹਰਜਿੰਦਰ ਸਿੰਘ ਕਾਂਝਲਾ, ਜਸਮੀਤ ਕੌਰ ਚਹਿਲ, ਜਸਵਿੰਦਰ ਕੌਰ, ਸੁਖਮਨਵੀਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਰਾਨੋ, ਜਸਵੀਰ ਕੌਰ, ਰਣਜੋਧ ਸਿੰਘ, ਸਵਰਨਜੀਤ ਕੌਰ, ਹਰਜਿੰਦਰ ਕੌਰ, ਜਸਪਾਲ ਕੌਰ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਕੌਰ, ਕੁਰਸ਼ੈਦ, ਰਣਜੀਤ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਅਮ੍ਰਿਤਪਾਲ ਸਿੰਘ, ਹਰਪ੍ਰੀਤ ਕੌਰ, ਗੁਰਜੀਤ ਸਿੰਘ, ਗੁਰਚਰਨ ਸਿੰਘ, ਗੁਰਮੀਤ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਲਖਵੀਰ ਕੌਰ ਅਤੇ ਪਰਮਜੀਤ ਕੌਰ ਵੀ ਮੌਜੂਦ ਸਨ।

 

Tags: Sukhveer Singh , Dalvir Singh Dhillon , Rajwant Singh Ghulli , AAP , Aam Aadmi Party , Aam Aadmi Party Punjab , AAP Punjab , Dhuri , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD