Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੱਤੀ

Military, Maharaja Ranjit Singh Armed Forces Preparatory Institute, MRSAFPI, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 17 Dec 2025

Last updated on: Dec 17, 2025, 18:21 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ। ਅਚੀਵਰ ਅਵਾਰਡ ਸਮਾਰੋਹ ਦੌਰਾਨ ਇਸ ਵੱਕਾਰੀ ਸੰਸਥਾ ਵੱਲੋਂ 2025 ਵਿੱਚ ਰੱਖਿਆ ਸੇਵਾਵਾਂ 'ਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਅੱਠ ਕੈਡਿਟਾਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿੱਚੋਂ ਸੱਤ ਕੈਡਿਟਾਂ ਨੇ ਨਵੰਬਰ/ਦਸੰਬਰ 2025 ਵਿੱਚ ਅਤੇ ਇੱਕ ਕੈਡਿਟ ਨੇ ਮਾਰਚ 2025 ਵਿੱਚ ਕਮਿਸ਼ਨ ਹਾਸਲ ਕੀਤਾ ਸੀ। 

ਇਨ੍ਹਾਂ ਨੌਜਵਾਨ ਅਫਸਰਾਂ ਨੇ ਸਿਖਲਾਈ ਅਧੀਨ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਪ੍ਰੀ-ਕਮਿਸ਼ਨਿੰਗ ਅਕੈਡਮੀਆਂ ਤੋਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੈਡਿਟਾਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਅੱਠ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਸੇਵਾ ਨਿਭਾਉਣ ਅਤੇ ਆਪਣੇ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕਰੇਗੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਨੌਜਵਾਨ ਅਧਿਕਾਰੀਆਂ ਨੂੰ ਉਨ੍ਹਾਂ ਦੇ ਕਮਿਸ਼ਨ ਅਫ਼ਸਰ ਲੱਗਣ 'ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਐਮ.ਆਰ.ਐਸ.ਏਐਫਪੀਆਈ ਵਿਖੇ ਪ੍ਰਾਪਤ ਕੀਤੀ ਸਿਖਲਾਈ ਉਨ੍ਹਾਂ ਨੂੰ ਆਪਣੇ ਕਰੀਅਰ ਵਿੱਚ ਉੱਤਮਤਾ ਹਾਸਲ ਕਰਨ ਲਈ ਇੱਕ ਲਾਂਚ ਪੈਡ ਵਜੋਂ ਕੰਮ ਕਰਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਵੱਕਰੀ ਸੰਸਥਾ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਢੁਕਵੇਂ ਮੌਕੇ ਪ੍ਰਦਾਨ ਕਰ ਰਹੀ ਹੈ, ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 2011 ਵਿੱਚ ਸ਼ੁਰੂ ਹੋਈ ਇਹ ਸੰਸਥਾ  ਰੱਖਿਆ ਬਲਾਂ ਲਈ ਪ੍ਰਮੁੱਖ ਫੀਡਰ ਦੀ ਭੂਮਿਕਾ ਨਿਭਾ ਰਹੀ ਹੈ। ਹੁਣ ਤੱਕ ਇਸ ਸੰਸਥਾ ਦੇ 278 ਕੈਡਿਟ ਐਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 186 ਨੇ ਕਮਿਸ਼ਨ ਵੀ ਹਾਸਲ ਕਰ ਲਿਆ ਹੈ। 

ਇਥੇ ਹੀ ਵੀ ਦੱਸਿਆ ਗਿਆ ਕਿ ਇਸ ਸੰਸਥਾ ਦੇ 10 ਹੋਰ ਕੈਡਿਟਾਂ ਨੂੰ ਐਨਡੀਏ/ਹੋਰ ਅਕੈਡਮੀਆਂ ਦੇ ਜੁਆਇਨਿੰਗ ਲੈਟਰ ਪ੍ਰਾਪਤ ਹੋ ਚੁੱਕੇ ਹਨ ਅਤੇ 47 ਕੈਡਿਟ ਆਪਣੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਲਈ ਤਿਆਰੀ ਕਰ ਰਹੇ ਹਨ।

 

Tags: Military , Maharaja Ranjit Singh Armed Forces Preparatory Institute , MRSAFPI , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD