Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ

ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

Crime News Punjab, Punjab Police, Police, Crime News, Mohali Police

5 Dariya News

5 Dariya News

5 Dariya News

ਐਸ ਏ ਐਸ ਨਗਰ , 17 Dec 2025

Last updated on: Dec 18, 2025, 11:29 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ ਗਿਆ।  ਬੁੱਧਵਾਰ ਨੂੰ  ਲਾਲੜੂ ਵਿੱਚ ਹੋਈ ਇਸ  ਮੁੱਠਭੇੜ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ।

ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸਏਐਸ ਨਗਰ ਹਰਮਨਦੀਪ ਹੰਸ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁਲਜ਼ਮ ਦੀ ਪਛਾਣ ਹਰਪਿੰਦਰ ਉਰਫ ਮਿੱਢੀ ਵਜੋਂ ਕੀਤੀ, ਜੋ ਕਿ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੌਰਾਨ ਉਕਤ ਦੋਸ਼ੀ ਨੂੰ ਗੋਲੀਆਂ ਲੱਗੀਆਂ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਦਮ ਤੋੜ ਗਿਆ।

ਜਾਣਕਾਰੀ ਅਨੁਸਾਰ, ਕਬੱਡੀ ਖਿਡਾਰੀ-ਕਮ-ਪ੍ਰਮੋਟਰ ਕੰਵਰ ਦਿਗਵਿਜੇ ਸਿੰਘ, ਉਰਫ਼ ਰਾਣਾ ਬਲਾਚੌਰੀਆ ਦੀ 15 ਦਸੰਬਰ ਨੂੰ ਮੋਹਾਲੀ ਵਿੱਚ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਟੀਮਾਂ ਨੇ ਇਸ ਮਾਮਲੇ ਦੇ ਮਾਸਟਰਮਾਈਂਡ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ, ਜਿਸਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਐਸ਼ਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਇਸ ਸਮੇਂ ਰੂਸ ਵਿੱਚ ਰਹਿ ਰਿਹਾ ਸੀ। 

ਐਸ਼ਦੀਪ, ਜੋ ਡੋਨੀ ਬਲ ਦੇ ਨਿਰਦੇਸ਼ਾਂ ’ਤੇ ਇਸ ਕਤਲ ਨੂੰ ਅੰਜਾਮ ਦੇਣ ਲਈ 25 ਨਵੰਬਰ ਨੂੰ ਭਾਰਤ ਆਇਆ ਸੀ, ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਮਸਕਟ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਐਸ.ਐਸ.ਪੀ. ਨੇ ਕਿਹਾ ਕਿ ਦੋਸ਼ੀ ਐਸ਼ਦੀਪ ਸਿੰਘ ਵੱਲੋਂ ਉਸਦੇ ਸਾਥੀ ਹਰਪਿੰਦਰ ਮਿੱਢੀ, ਜਿਸਨੇ ਗੋਲੀਬਾਰੀ ਕਰਨ ਵਾਲਿਆਂ ਦੀ ਸਹਾਇਤਾ ਕੀਤੀ  ਸੀ ਅਤੇ ਜੋ ਉਸਦੇ ਨਾਲ ਫਰਾਰ ਹੋਣ ਦੀ ਫਿਰਾਕ ਵਿੱਚ ਸੀ, ਬਾਰੇ ਦਿੱਤੀ ਗਈ ਜਾਣਕਾਰੀ ਉੱਤੇ ਸਰਗਰਮੀ ਨਾਲ ਕਾਰਵਾਈ ਕਰਦੇ ਹੋਏ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ  ਇੰਸਪੈਕਟਰ ਸੁਮਿਤ ਮੋਰ, ਇੰਸਪੈਕਟਰ ਪੁਸ਼ਵਿੰਦਰ ਸਿੰਘ ਅਤੇ ਇੰਸਪੈਕਟਰ ਮਲਕੀਅਤ ਸਿੰਘ ਦੀਆਂ ਪੁਲਿਸ ਪਾਰਟੀਆਂ ਨੇ ਲਾਲੜੂ ਵਿਖੇ ਝਰਮਲ ਨਦੀ ਦੇ ਨੇੜੇ ਅੰਬਾਲਾ-ਲਾਲੜੂ ਹਾਈਵੇਅ ’ਤੇ ਉਕਤ ਵੱਲੋਂ ਦੱਸੇ ਟਿਕਾਣੇ ’ਤੇ ਛਾਪੇਮਾਰੀ ਕੀਤੀ।

ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਨੂੰ ਦੇਖ ਕੇ, ਸ਼ੱਕੀ ਹਰਪਿੰਦਰ ਮਿੱਢੀ ਨੇ ਪੁਲਿਸ ਪਾਰਟੀ ’ਤੇ ਗੋਲੀਬਾਰੀ ਕੀਤੀ ,ਜਿਸ ਕਾਰਨ ਦੋ ਪੁਲਿਸ ਮੁਲਾਜ਼ਮ - ਹੈੱਡ ਕਾਂਸਟੇਬਲ ਗੁਲਾਬ ਸਿੰਘ ਅਤੇ ਕੁਮਾਰ ਸ਼ਰਮਾ ਗੰਭੀਰ ਜ਼ਖਮੀ ਹੋ ਗਏ। ਸਵੈ-ਰੱਖਿਆ ਵਿੱਚ, ਜਦੋਂ ਪੁਲਿਸ ਪਾਰਟੀ ਨੇ ਜਵਾਬੀ ਗੋਲੀਬਾਰੀ ਕੀਤੀ ਤਾਂ ਸ਼ੱਕੀ ਜ਼ਖਮੀ ਹੋ ਗਿਆ ਅਤੇ ਉਸਨੂੰ ਸਿਵਲ ਹਸਪਤਾਲ ਡੇਰਾਬੱਸੀ ਲਿਜਾਇਆ ਗਿਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।

ਐਸ.ਐਸ.ਪੀ. ਹਰਮਨਦੀਪ ਹੰਸ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਮੂਲੀਅਤ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਮਦਦ ਨਾਲ ਇੱਕ ਹੋਰ ਦੋਸ਼ੀ, ਜਿਸਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD