Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਵੱਲੋਂ ਯੁਵਕ ਭਲਾਈ ਵਿਭਾਗ ਅਤੇ ਉਹਨਾਂ ਦੀ ਟੀਮ ਦਾ ਵਿਸ਼ੇਸ਼ ਸਨਮਾਨ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 17 Dec 2025

Last updated on: Dec 18, 2025, 11:59 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਯੂਥ ਵੈਲਫੇਅਰ ਵਿਭਾਗ ਦੀ ਪੂਰੀ ਟੀਮ ਨੂੰ ਵਿਸ਼ੇਸ਼ ਸਨਮਾਨ ਪ੍ਰਦਾਨ ਕਰਕੇ ਇੱਕ ਵਾਰ ਫਿਰ ਆਪਣੀ ਉਦਾਰ, ਪ੍ਰੇਰਨਾਦਾਇਕ ਤੇ ਨੌਜਵਾਨਾਂ ਪ੍ਰਤੀ ਸੰਵੇਦਨਸ਼ੀਲ ਲੀਡਰਸ਼ਿਪ ਦਾ ਪ੍ਰਗਟਾਵਾ ਕੀਤਾ ਹੈ। ਪਿਛਲੇ ਦਿਨੀਂ ਹੋਏ ਜ਼ੋਨਲ, ਅੰਤਰ-ਜ਼ੋਨਲ ਤੇ ਪੰਜਾਬ ਸਟੇਟ ਅੰਤਰ-ਯੂਨੀਵਰਸਿਟੀ ਯੂਥ ਫੈਸਟੀਵਲਾਂ ਦੇ ਸਫਲ ਆਯੋਜਨ ਲਈ ਯੂਥ ਵੈਲਫੇਅਰ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਤੇ ਉਨ੍ਹਾਂ ਦੀ ਟੀਮ ਨੂੰ ਵਿਸ਼ੇਸ਼ ਸਮਾਗਮ ਵਿੱਚ ਬੁਲਾ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਨੇ ਟੀਮ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ, “ਤੁਸੀਂ ਸਾਰਿਆਂ ਨੇ ਜੋ ਮਿਹਨਤ ਕੀਤੀ ਹੈ, ਉਹ ਸਿਰਫ਼ ਇੱਕ ਯੂਥ ਫੈਸਟੀਵਲ ਨਹੀਂ, ਸਗੋਂ ਨੌਜਵਾਨਾਂ ਦੀਆਂ ਲੁਕਵੀਆਂ ਪ੍ਰਤਿਭਾਵਾਂ ਨੂੰ ਮੰਚ ਦੇਣ ਦਾ ਮਹਾਨ ਕਾਰਜ ਹੈ। ਮੈਂ ਤੁਹਾਡੀ ਹਰ ਛੋਟੀ-ਵੱਡੀ ਮਿਹਨਤ ਨੂੰ ਨੇੜੇ ਤੋਂ ਵੇਖਿਆ ਹੈ। ਤੁਹਾਡੇ ਤਨ-ਮਨ ਨਾਲ ਕੀਤੇ ਪ੍ਰਬੰਧਾਂ ਕਾਰਨ ਹੀ ਇਹ ਮੇਲੇ ਇੰਨੇ ਸਫਲ ਹੋਏ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਕਾਰੀਆਂ ਤੇ ਵਿਦਿਆਰਥੀਆਂ ਨੇ ਸਾਡੇ ਪ੍ਰਬੰਧਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। 

ਇਹ ਸਨਮਾਨ  ਤੁਹਾਡੀ ਮਿਹਨਤ ਦੇ ਸਤਿਕਾਰ ਵਜੋਂ ਹੈ। ਮੈਂ ਖ਼ੁਦ ਇਸ ਗੱਲ ਤੇ ਮਾਣ ਮਹਿਸੂਸ ਕਰ ਰਿਹਾ ਹਾਂ ਕਿ ਸਾਡੀ ਯੂਨੀਵਰਸਿਟੀ ਵਿੱਚ ਅਜਿਹੀ ਸਮਰਪਿਤ ਟੀਮ ਹੈ।” ਵਾਈਸ ਚਾਂਸਲਰ ਨੇ ਅੱਗੇ ਕਿਹਾ, “ਯੂਥ ਫੈਸਟੀਵਲ ਸਿਰਫ਼ ਮੁਕਾਬਲੇ ਨਹੀਂ ਹੁੰਦੇ, ਇਹ ਨੌਜਵਾਨਾਂ ਨੂੰ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਮਾਧਿਅਮ ਵੀ ਹਨ। 

ਤੁਹਾਡੇ ਪ੍ਰਬੰਧਾਂ ਨੇ ਨਾ ਸਿਰਫ਼ ਪੰਜਾਬ ਦੀਆਂ ਹੋਰ ਯੂਨੀਵਰਸਿਟੀਆਂ ਨੂੰ ਪ੍ਰੇਰਿਤ ਕੀਤਾ ਹੈ, ਸਗੋਂ ਸਾਡੀ ਯੂਨੀਵਰਸਿਟੀ ਨੂੰ ਇੱਕ ਨਵਾਂ ਮਾਪਦੰਡ ਦਿੱਤਾ ਹੈ।ਸਮਾਗਮ ਦੀ ਸ਼ੁਰੂਆਤ ਵਿੱਚ ਯੂਥ ਵੈਲਫੇਅਰ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਯੂਥ ਮੇਲਿਆਂ ਦੇ ਆਯੋਜਨ ਬਾਰੇ ਵਿਸਥਾਰ ਨਾਲ ਰਿਪੋਰਟ ਪੇਸ਼ ਕੀਤੀ। 

ਉਨ੍ਹਾਂ ਨੇ ਕਿਹਾ ਕਿ ਇਹ ਸਾਰੀ ਸਫਲਤਾ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਦੇ ਨਿੱਜੀ ਦਿਲਚਸਪੀ, ਸਮੇਂ-ਸਮੇਂ ਦੇ ਮਾਰਗਦਰਸ਼ਨ ਤੇ ਪੂਰਨ ਸਹਿਯੋਗ ਕਾਰਨ ਹੀ ਸੰਭਵ ਹੋਈ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕੇ.ਐੱਸ. ਚਾਹਲ ਨੇ ਵੀ ਟੀਮ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਪ੍ਰਬੰਧਾਂ ਵਿੱਚ ਸਪੱਸ਼ਟ ਨਜ਼ਰ ਆ ਰਹੀ ਸੀ। ਡੀਨ ਵਿਦਿਆਰਥੀ ਭਲਾਈ ਡਾ. ਐੱਚ.ਐੱਸ. ਸੈਣੀ ਨੇ ਸਮਾਗਮ ਦੇ ਅੰਤ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ। 

ਮੰਚ ਸੰਚਾਲਨ ਐਗਰੀਕਲਚਰ ਵਿਭਾਗ ਤੋਂ ਡਾ. ਸਿਮਰਨ ਕੌਰ ਨੇ ਬੜੇ ਹੁਨਰ ਨਾਲ ਨਿਭਾਇਆ। ਇਸ ਮੌਕੇ ਡਾਇਰੈਕਟਰ ਰਿਸਰਚ ਡਾ. ਵੰਦਨਾ ਭੱਲਾ, ਪ੍ਰੋਫੈਸਰ ਇੰਚਾਰਜ ਐਗਜ਼ਾਮੀਨੇਸ਼ਨ ਡਾ. ਸ਼ਾਲਨੀ ਬਹਿਲ, ਡਾਇਰੈਕਟਰ ਆਈ.ਕਿਊ.ਏ.ਸੀ. ਡਾ. ਜਤਿੰਦਰ ਕੌਰ ਤੋਂ ਇਲਾਵਾ ਟੀਮ ਮੈਂਬਰਾਂ ਵਿੱਚ ਡਾ. ਰਵਿੰਦਰ ਕੁਮਾਰ, ਡਾ. ਬਲਬੀਰ ਸਿੰਘ, ਡਾ. ਸੁਨੀਲ,    ਡਾ. ਰਾਵਲ ਸਿੰਘ ਔਲਖ, ਡਾ. ਸਚਿਨ ਕੁਮਾਰ, ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮਲ੍ਹੀ, ਡਾ. ਅਨੁਪਿੰਦਰ ਸਿੰਘ, ਡਾ. ਵਿਸ਼ਾਲ ਭਾਰਦਵਾਜ,  ਡਾ. ਬਲਜਿੰਦਰ ਸਿੰਘ ਬਲ,  ਡਾ. ਹਰਿੰਦਰ ਕੌਰ ਸੋਹਲ, ਡਾ. ਅਮਨਪ੍ਰੀਤ ਕੌਰ, ਡਾ. ਪ੍ਰਭਸਿਰਨ ਸਿੰਘ, ਡਾ. ਮੁਨੀਸ਼ ਸੈਣੀ, ਡਾ. ਹਰਕਿਰਨਦੀਪ ਕੌਰ, ਡਾ. ਰਾਜੇਸ਼, ਮਿਸ. ਅਸ਼ਵਿੰਦ, ਡਾ. ਨਿਰਮਲ ਸਿੰਘ, ਡਾ. ਪਲਵਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਮਨਿੰਦਰ ਪਾਲ ਸਿੰਘ ਧੂਲਕਾ, ਡਾ. ਸਿਮਰਨ, ਡਾ. ਰਜਵਿੰਦਰ ਕੌਰ, ਡਾ. ਸੁਨੈਨਾ, ਡਾ. ਰਾਜਨਦੀਪ ਸਿੰਘ, ਡਾ. ਕੁਲਦੀਪ ਸਿੰਘ, ਡਾ. ਮਨਜੀਤ ਸਿੰਘ, ਡਾ. ਸਤਿੰਦਰ ਕੌਰ, ਡਾ. ਉਜਲਜੀਤ ਕੌਰ, ਡਾ. ਸਪਨਾ, ਡਾ. ਗੁਰਪ੍ਰੀਤ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਦਲਜੀਤ ਕੌਰ, ਡਾ. ਮਨਪ੍ਰੀਤ ਸਿੰਘ, ਡਾ. ਪਰਨਵ, ਡਾ. ਅਲੀਸ਼ਾ,  ਤੇ ਨਾਨ-ਟੀਚਿੰਗ ਸਟਾਫ਼ ਮੈਂਬਰ ਰੁਪਿੰਦਰ ਕੌਰ, ਚਿਰੰਜੀਵ ਕੌਰ, ਹਰਜੋਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

ਲਗਭਗ 80 ਵਿਦਿਆਰਥੀਆਂ ਨੇ ਵਾਲੰਟੀਅਰ ਤੇ ਐਂਕਰ ਵਜੋਂ ਯੂਥ ਮੇਲਿਆਂ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਵਾਈਸ ਚਾਂਸਲਰ ਵੱਲੋਂ ਟੀਮ ਨੂੰ ਨਿੱਜੀ ਤੌਰ ਤੇ ਸਨਮਾਨਿਤ ਕਰਨਾ ਯੂਨੀਵਰਸਿਟੀ ਵਿੱਚ ਨੌਜਵਾਨਾਂ ਪ੍ਰਤੀ ਉਨ੍ਹਾਂ ਦੀ ਸਕਾਰਾਤਮਕ ਸੋਚ ਤੇ ਸਮਰਪਣ ਨੂੰ ਦਰਸਾਉਂਦਾ ਹੈ। ਇਸ ਨਾਲ ਨਾ ਸਿਰਫ਼ ਟੀਮ ਵਿੱਚ ਨਵੀਂ ਊਰਜਾ ਆਵੇਗੀ, ਸਗੋਂ ਪੂਰੀ ਯੂਨੀਵਰਸਿਟੀ ਵਿੱਚ ਵੀ ਇੱਕ ਸੰਦੇਸ਼ ਜਾਵੇਗਾ ਕਿ ਮਿਹਨਤ ਕਰਨ ਵਾਲਿਆਂ ਨੂੰ ਹਮੇਸ਼ਾ ਸਤਿਕਾਰ ਮਿਲਦਾ ਹੈ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD