Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰੀਸ਼ਦ ਬਾਲੀਆਂ ਤੇ ਘਨੌਰੀ ਤੋਂ ਜੇਤੂ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਪਾਸੋਂ ਲਏ ਜੇਤੂ ਸਰਟੀਫਿਕੇਟ

Dalvir Singh Dhillon, Aam Aadmi Party, Aam Aadmi Party Punjab, AAP Punjab, Sangrur

Web Admin

Web Admin

5 Dariya News

ਸੰਗਰੂਰ , 18 Dec 2025

Last updated on: Dec 18, 2025, 16:58 IST

ਸੰਗਰੂਰ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਬਾਲੀਆਂ ਜ਼ੋਨ ਤੋਂ ਜੇਤੂ ਰਹੇ ਹਰਜਿੰਦਰ ਸਿੰਘ ਅਤੇ ਘਨੌਰੀ ਕਲਾਂ ਜ਼ੋਨ ਤੋਂ ਜੇਤੂ ਜਸਮੀਤ ਕੌਰ ਚਹਿਲ ਨੇ ਆਪਣੇ ਜੇਤੂ ਸਰਟੀਫਿਕੇਟ ਅੱਜ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆਂ ਤੋਂ ਪ੍ਰਾਪਤ ਕੀਤੇ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਡਾਇਰੈਕਟਰ ਅਨਿਲ ਮਿੱਤਲ ਸਮੇਤ ਆਪ ਵਲੰਟੀਅਰਜ਼ ਮੌਜੂਦ ਸਨ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਧੂਰੀ ਵਾਸੀਆਂ ਨੇ ਜੋ ਫ਼ਤਵਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਦਿੱਤਾ ਹੈ, ਉਹ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਆਮ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਪਿੰਡਾਂ ਵਿੱਚ ਲਾਇਬਰੇਰੀਆਂ, ਖੇਡ ਮੈਦਾਨਾਂ ਸਮੇਤ ਦਿੱਤੀਆਂ ਜਾ ਰਹੀਆਂ ਅਤਿ ਆਧੁਨਿਕ ਸਹੂਲਤਾਂ ਸਦਕਾ ਲੋਕਾਂ ਨੇ ਇਕ ਵਾਰ ਫੇਰ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। 

ਉਨ੍ਹਾਂ ਕਿਹਾ ਕਿ ਹੁਣ ਪਾਰਟੀ ਹੋਰ ਵੀ ਮਜ਼ਬੂਤ ਹੋ ਗਈ ਹੈ, ਕਿਉਂਕਿ ਸਰਕਾਰੀ ਸਕੀਮਾਂ ਨੂੰ ਪਿੰਡਾਂ ਵਿੱਚ ਲਾਗੂ ਕਰਵਾਉਣ ਲਈ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਕੰਮ ਕਰਨਗੇ। ਜੇਤੂ ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਹਰਜਿੰਦਰ ਸਿੰਘ ਅਤੇ ਜਸਮੀਤ ਕੌਰ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਜਿਸ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ, ਉਹ ਉਨ੍ਹਾਂ ਉਮੀਦਾਂ ਉਤੇ ਪੂਰੇ ਖਰੇ ਉਤਰਨਗੇ। 

ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਲੋਕ ਪੱਖੀ ਕੰਮਾਂ ਸਦਕਾ ਹੀ ਆਪ ਉਮੀਦਵਾਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਹੋਈ ਹੈ।

 

Tags: Dalvir Singh Dhillon , Aam Aadmi Party , Aam Aadmi Party Punjab , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD