Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 18 Dec 2025

Last updated on: Dec 19, 2025, 11:20 IST

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਗਈ ਸੀ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਚਿੰਤਪੁਰਨੀ ਰੋਡ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਉਸ ਵੱਲੋਂ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਪਿੰਡ ਬਡਾਲਾ, ਤਹਿਸੀਲ ਦਸੂਹਾ ਵਿਖੇ ਸਥਿਤ ਜੱਦੀ ਜਾਇਦਾਦ ਦੇ ਇੰਤਕਾਲ ਸਬੰਧੀ ਅਰਜ਼ੀ ਸੇਵਾ ਕੇਂਦਰ, ਦਸੂਹਾ ਵਿਖੇ ਜਮ੍ਹਾਂ ਕਰਵਾਈ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਸਰਕਾਰੀ ਫੀਸ 1,200/- ਰੁਪਏ ਹੈ, ਜਿਸਦੇ ਬਾਵਜੂਦ ਵੀ ਉਸਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਇੰਤਕਾਲ ਕਰਨ ਲਈ 8,000 ਰੁਪਏ ਦੀ ਗੈਰ-ਕਾਨੂੰਨੀ ਰਿਸ਼ਵਤ ਮੰਗੀ, ਜਿਸਦੀ ਸਾਰੀ  ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਅਤੇ ਦੋਸ਼ਾਂ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD