Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਨਸ਼ਿਆਂ ਵਰਗੀ ਭੈੜੀ ਅਲਾਮਤ ਨਾਲ ਨਜਿੱਠਣ ਲਈ ਸਮੂਹਿਕ ਸਹਿਯੋਗ ਬੇਹੱਦ ਜ਼ਰੂਰੀ : ਗੁਲਾਬ ਚੰਦ ਕਟਾਰੀਆ

ਭਾਰਤੀ ਰੈੱਡ ਕਰਾਸ ਸੁਸਾਇਟੀ ਅਤੇ ਕਰਨ ਗਿਲਹੋਤਰਾ ਫਾਉਂਡੇਸ਼ਨ ਵੱਲੋਂ ਸੰਜੀਵ ਪੈਲੇਸ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

Gulab Chand Kataria, Governor of Punjab, Punjab Governor, Punjab Raj Bhavan, Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 18 Dec 2025

Last updated on: Dec 19, 2025, 15:44 IST

ਨਸ਼ਿਆਂ ਦੇ ਖਾਤਮੇ ਲਈ  ਭਾਰਤੀ ਰੈੱਡ ਕਰਾਸ ਸੁਸਾਇਟੀ ਅਤੇ ਕਰਨ ਗਿਲਹੋਤਰਾ ਫਾਉਂਡੇਸ਼ਨ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਸ਼੍ਰੀ. ਗੁਲਾਬ ਚੰਦ ਕਟਾਰੀਆ ਨੇ ਆਨਲਾਈਨ ਸ਼ਿਰਕਤ ਕੀਤੀ ਅਤੇ ਸਮਾਗਮ ਵਿੱਚ ਸ਼ਾਮਲ ਬੱਚਿਆਂ ਨੂੰ ਨਸ਼ਿਆਂ ਦੇ ਖਿਲਾਫ ਮੁਹਿੰਮ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ. ਸ਼ਿਵਦੁਲਾਰ ਸਿੰਘ ਢਿੱਲੋ (ਆਈਐਸ ਸੇਵਾਮੁਕਤ) ਸਕੱਤਰ ਰੈੱਡ ਕਰਾਸ ਸੋਸਾਇਟੀ, ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਤੇ ਕਰਨ ਗਿਲਹੋਤਰਾ ਫਾਊਂਡੇਸ਼ਨ ਤੋਂ ਸ੍ਰੀ ਕਰਨ ਗਿਲਹੋਤਰਾ ਨੇ ਮਾਣਯੋਗ ਰਾਜਪਾਲ ਜੀ ਵੱਲੋਂ ਫਾਜ਼ਿਲਕਾ ਵਾਸੀਆਂ ਨੂੰ ਨਸ਼ਿਆਂ ਖਿਲਾਫ ਸੰਬੋਧਨ ਕਰਨ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਮੌਸਮ ਦੀ ਖਰਾਬੀ ਅਤੇ ਕੁਝ ਤਕਨੀਕੀ ਕਾਰਨਾਂ ਕਰਕੇ ਹੈਲੀਕਾਪਟਰ ਦੀ ਉਡਾਨ ਨਾ ਹੋਣ ਕਰਕੇ ਉਹ ਇਸ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕੇ ਇਸ ਲਈ ਉਹ ਆਨਲਾਈਨ ਸਮਾਗਮ ਵਿੱਚ ਸਾਮਲ ਹੋ ਰਹੇ ਹਨ ਅਤੇ ਉਨ੍ਹਾਂ ਨੇ ਅਗਲੇ ਮਹੀਨਿਆਂ ਦੌਰਾਨ ਦੁਬਾਰਾ ਫਾਜ਼ਿਲਕਾ ਦਾ ਦੌਰਾ ਕਰਨ ਦੀ ਇੱਛਾ ਜਤਾਈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾਂ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਉਨਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਵੀ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਆਪਣੇ ਦੇਸ਼ ਨੂੰ ਬਚਾਈਏ! ਉਨ੍ਹਾਂ ਨੇ ਕਿਹਾ ਕਿ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਦਾ ਸਮੂਹਿਕ ਸਹਿਯੋਗ ਜ਼ਰੂਰੀ ਹੈ ਤਾਂ ਹੀ ਇਸ ਨਸਿਆਂ ਵਰਗੀ ਭੈੜੀ ਅਲਾਮਤ ਨਾਲ ਨਜਿੱਠਿਆ ਜਾ ਸਕਦਾ ਹੈ! 

ਉਨ੍ਹਾਂ ਕਿਹਾ ਕਿ ਆਓ ਅਸੀਂ ਆਪਣੇ ਮਹਾਨ ਦੇਸ਼ ਭਗਤਾਂ ਵੱਲੋਂ ਲਏ ਗਏ ਸੁਪਨੇ ਨੂੰ ਪੂਰਾ ਕਰੀਏ ਤੇ ਆਪਣੇ ਦੇਸ਼ ਨੂੰ ਨਸ਼ਾ ਮੁਕਤ ਤੇ ਰੰਗਲਾ ਬਣਾਈਏ! ! ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਨਸ਼ਿਆਂ ਖਿਲਾਫ ਸ਼ਾਨਦਾਰ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਤੋਂ ਬਾਅਦ ਸੰਜੀਵ ਪੈਲੇਸ ਫਾਜ਼ਿਲਕਾ ਤੋਂ ਘੰਟਾ ਘਰ ਚੌਂਕ ਤੱਕ ਨਸ਼ਿਆਂ ਖਿਲਾਫ ਪੈਦਲ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਤੇ ਸਮਾਜ ਸੇਵੀ ਕਰਨ ਗਿਲਹੋਤਰਾ ਵੱਲੋਂ ਕੀਤੀ ਗਈ। 

ਇਸ ਪੈਦਲ ਯਾਤਰਾ ਦੌਰਾਨ ਉਹਨਾਂ ਧਾਰਮਿਕ ਸਥਾਨਾਂ ਤੇ ਪਹੁੰਚ ਕੇ ਮੱਥਾ ਟੇਕਿਆ ਤੇ ਗਊਸ਼ਾਲਾ ਵਿਖੇ ਗਊਮਾਤਾ ਦਾ ਵੀ ਆਸ਼ੀਰਵਾਦ ਲਿਆ! ਇਸ ਦੌਰਾਨ ਸਮਾਜ ਸੇਵੀ ਕਰਨ ਗਿਲਹੋਤਰਾ ਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਅਤੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਵਿੱਚ ਹਰ ਇੱਕ ਵਰਗ ਨੂੰ ਆਪਣਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਬਾਅਦ ਉਨ੍ਹਾਂ ਸ਼ਹੀਦੀ ਸਮਾਰਕ ਆਸਫ਼ਵਾਲਾ ਵਿਖ਼ੇ ਦੇਸ਼ ਤੋਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ ਗਈ! ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨ. ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐੱਸਡੀਐਮ ਫਾਜ਼ਿਲਕਾ ਸ.ਅਮਨਦੀਪ ਸਿੰਘ ਮਾਵੀ, ਐਸਡੀਐਮ ਅਬੋਹਰ ਕ੍ਰਿਸ਼ਨਾਪਾਲ ਰਾਜਪੂਤ ਤੇ ਕਰਨ ਗਿਲਹੋਤਰਾ  ਫਾਊਂਡੇਸ਼ਨ ਦੇ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD