Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਖਾਣ-ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਫੂਡ ਸੇਫਟੀ ਲਾਇਸੰਸ ਜ਼ਰੂਰ ਬਣਵਾਉਣ : ਡਾ. ਰਣਜੀਤ ਸਿੰਘ ਰਾਏ

ਫੂਡ ਸੇਫਟੀ ਅਫ਼ਸਰ ਵੱਲੋਂ ਫੂਡ ਵਿਕਰੇਤਾਵਾਂ ਲਈ ਜਾਗਰੂਕਤਾ ਸੈਮੀਨਾਰ

Dr Ranjit Singh Rai, Health, Civil Surgeon

Web Admin

Web Admin

5 Dariya News

ਬਰੇਟਾ/ਮਾਨਸਾ , 18 Dec 2025

Last updated on: Dec 19, 2025, 16:07 IST

ਡੈਜ਼ੀਗਨੇਟਿਡ ਅਫ਼ਸਰ (ਫੂਡ ਸੇਫਟੀ) ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਬਰੇਟਾ ਸ਼ਹਿਰ ਦੇ ਸ਼੍ਰੀ ਸੰਤੋਸ਼ੀ ਮਾਤਾ ਮੰਦਰ ਵਿਖੇ ਸਬੰਧਿਤ ਖਾਣ-ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਕਰਿਆਣਾ, ਹਲਵਾਈ, ਡੇਅਰੀ, ਰੇਹੜੀ ਅਤੇ ਦੋਧੀ ਯੂਨੀਅਨ ਲਈ ਜਾਗਰੂਕਤਾ ਸੈਮੀਨਾਰ ਲਾਇਆ ਗਿਆ ਅਤੇ ਸਮਾਨ ਵੇਚਣ ਸਮੇਂ ਸਫ਼ਾਈ ਨੂੰ ਧਿਆਨ ਵਿਚ ਰੱਖਣ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਗਈ।

ਡਾ. ਰਾਏ ਨੇ ਕਰਿਆਣਾ, ਹਲਵਾਈਆਂ, ਡੇਅਰੀ, ਰੇਹੜੀ ਅਤੇ ਦੋਧੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਖੋਆ, ਪਨੀਰ ਅਤੇ ਹੋਰ ਮਠਿਆਈਆਂ ਆਦਿ ਆਪਣੇ ਅਦਾਰੇ ਦੇ ਅੰਦਰ ਹੀ ਬਣਾਉਣ, ਦੁਕਾਨਾਂ 'ਤੇ ਮਿਆਦ ਲੰਘੀਆਂ ਵਸਤਾਂ ਨਾ ਵੇਚਣ, ਰੇਹੜ੍ਹੀਆਂ 'ਤੇ ਸਾਫ ਸਫਾਈ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਗਿਆ ਕਿ ਖਾਣ-ਪੀਣ ਵਾਲੀਆਂ ਵਸਤਾਂ ਬਣਾਉਣ ਲਈ ਮਿਆਰੀ ਖਾਧ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ ਅਤੇ ਜੇਕਰ ਲੋੜ ਪੈਦੀ ਹੈ ਤਾਂ ਸਿਰਫ ਫੂਡ ਕਲਰ ਦੀ ਵਰਤੋਂ ਹੀ ਸੀਮਤ ਮਾਤਰਾ ਵਿੱਚ ਕੀਤੀ ਜਾਵੇ। 

ਉਨਾਂ ਕਿਹਾ ਕਿ ਮੌਕੇ 'ਤੇ ਪਰੋਸੀਆਂ ਜਾਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਨੂੰ ਵੇਚਣ ਵਾਲੇ ਰੇਹੜ੍ਹੀ, ਢਾਬੇ ਅਤੇ ਦੁਕਾਨਾਂ 'ਤੇ ਕੰਮ ਕਰਦੇ ਵਿਅਕਤੀ ਹੱਥਾਂ ਵਿਚ ਦਸਤਾਨੇ, ਮੂੰਹ 'ਤੇ ਮਾਸਕ, ਸਿਰ 'ਤੇ ਟੋਪੀ, ਹੈਟ ਜਾਂ ਪੱਗ ਬੰਨ੍ਹ ਕੇ ਰੱਖਣ। ਕੱਪੜੇ ਸਾਫ਼ ਸੁਥਰੇ ਅਤੇ ਨਹੁੰ ਕੱਟੇ ਹੋਣੇ ਚਾਹੀਦੇ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਰੇਹੜੀਆਂ ਅਤੇ ਹੋਟਲਾਂ ਤੋਂ ਹੀ ਖਾਣ ਪੀਣ ਦੀ ਵਸਤਾਂ ਖਰੀਦੀਆਂ ਜਾਣ ਜੋ ਫੂਡ ਸੇਫਟੀ ਦੇ ਇਨ੍ਹਾਂ ਨਿਯਮਾਂ ਦਾ ਪਾਲਣਾ ਕਰਦੇ ਹਨ। 

ਉਨ੍ਹਾਂ ਖਾਣ-ਪੀਣ ਵਾਲੀਆਂ ਵਸਤਾਂ ਦੀ ਸਾਫ-ਸਫਾਈ, ਅਦਾਰਿਆਂ ਦੇ ਲਾਇਸੰਸ/ਰਜਿਸਟ੍ਰੇਸ਼ਨ, ਆਦਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤ ਜਾਰੀ ਕੀਤੀ। ਉਨਾਂ ਸਮੂਹ ਖੁਰਾਕ ਵਿਕਰੇਤਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਸ਼ੁੱਧ ਤੇ ਮਿਲਾਵਟ ਰਹਿਤ ਖੁਰਾਕ ਪਦਾਰਥ ਆਮ ਲੋਕਾਂ ਨੂੰ ਮੁਹੱਈਆ ਕਰਵਾਏ ਜਾ ਸਕਣ। ਇਸ ਮੌਕੇ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਕੁਮਾਰ, ਨਰਾਇਣ ਦਾਸ, ਭੀਮ ਸੈਨ ਗਰਗ, ਮਨਿੰਦਰ ਕੁਮਾਰ, ਪ੍ਰਿੰਸ ਕੁਮਾਰ, ਦੋਧੀ ਯੂਨੀਅਨ ਦੇ ਪ੍ਰੀਤ ਸਿੰਘ ਅਤੇ ਹਲਵਾਈ ਯੂਨੀਅਨ ਦੇ ਮੀਨੂ ਰਾਣੀ ਹਾਜ਼ਰ ਸਨ।

 

Tags: Dr Ranjit Singh Rai , Health , Civil Surgeon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD