Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਬਲਬੀਰ ਸਿੰਘ ਵੱਲੋਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਬਾਰੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਆਰੰਭਿਆ ਜਾਵੇਗਾ : ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 18 Dec 2025

Last updated on: Dec 19, 2025, 16:19 IST

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ, ਜੋ ਕਿ 25, 26 ਅਤੇ 27 ਦਸੰਬਰ ਨੂੰ, ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ, ਦੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੇ ਜਾ ਰਹੇ ਵੱਖ- ਵੱਖ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ, ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ। 

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲਗਭਗ 50 ਲੱਖ ਸ਼ਰਧਾਲੂਆਂ ਦੇ ਨਤਮਸਤਕ ਹੋਣ ਲਈ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਠੰਡ ਦਾ ਮੌਸਮ ਹੋਣ ਕਾਰਨ ਸੰਗਤਾਂ ਲਈ ਸਰਵੋਤਮ ਮੈਡੀਕਲ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਤਹਿਤ ਜਿੱਥੇ ਮਹਿਜ਼ 500 ਮੀਟਰ ਦੀ ਦੂਰੀ ਉੱਤੇ ਆਰਜ਼ੀ ਆਮ ਆਦਮੀ ਕਲੀਨਿਕ ਸੇਵਾਵਾਂ ਪ੍ਰਦਾਨ ਕਰਨਗੇ ਉਥੇ ਹੀ 24 ਘੰਟੇ ਐਮਰਜੈਂਸੀ ਸੇਵਾਵਾਂ ਅਤੇ ਡਿਸਪੈਂਸਰੀਆਂ ਵਿੱਚ ਮਾਹਿਰ ਡਾਕਟਰ ਤੈਨਾਤ ਰਹਿਣਗੇ। 

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 20 ਆਰਜ਼ੀ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ। ਉਹਨਾਂ ਦੱਸਿਆ ਕਿ ਇਸ ਦੌਰਾਨ 60 ਦੇ ਕਰੀਬ ਐਬੂਲੈਂਸਾਂ, ਲੋੜਵੰਦਾਂ ਨੂੰ ਫੌਰੀ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਰਹਿਣਗੀਆਂ। ਉਹਨਾਂ ਇਹ ਵੀ ਦੱਸਿਆ ਕਿ ਕ੍ਰਿਟੀਕਲ ਕੇਅਰ ਬਲਾਕ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਤਰਾਂ ਦੀ ਜੀਵਨ ਰੱਖਿਅਕ ਸਿਹਤ ਸੁਵਿਧਾ ਦਾ ਪ੍ਰਬੰਧ ਹੋਵੇਗਾ। 

ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 25 ਅਤੇ 26 ਦਸੰਬਰ ਨੂੰ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸ਼ਰਧਾਲੂ ਸਵੈ ਇੱਛਾ ਨਾਲ ਖੂਨਦਾਨ ਕਰ ਸਕਣਗੇ। ਉਹਨਾਂ ਇਹ ਵੀ ਦੱਸਿਆ ਕਿ ਕੈਂਪ ਦੌਰਾਨ ਲੋੜ ਅਨੁਸਾਰ ਹੀ ਖੂਨ ਇਕੱਤਰ ਕੀਤਾ ਜਾਵੇਗਾ ਅਤੇ ਖੂਨਦਾਨੀਆਂ ਦੀ ਗਿਣਤੀ ਵਧਣ ਤੇ ਉਹਨਾਂ ਦਾ ਨਾਮ ਰਜਿਸਟਰ ਕਰ ਲਿਆ ਜਾਵੇਗਾ ਤਾਂ ਜੋ ਭਵਿੱਖੀ ਲੋੜ ਅਨੁਸਾਰ ਖੂਨਦਾਨ ਕਰਵਾਇਆ ਜਾ ਸਕੇ। 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦੇ ਹੋਏ ਇਸ ਪਵਿੱਤਰ ਧਰਤੀ ਤੋਂ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਵਿਕਸਿਤ ਕਰਦੇ ਹੋਏ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਹ ਪ੍ਰਣ ਦਿਵਾਇਆ ਜਾਵੇਗਾ ਕਿ ਉਹ ਮਰਨ ਉਪਰੰਤ ਅੰਗ ਦਾਨ ਕਰਕੇ ਹੋਰ ਨਾਲ ਲੋੜਵੰਦਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਉਣਗੇ। 

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਤੋਂ ਲੀਵਰ ਟਰਾਂਸਪਲਾਂਟ ਸੁਵਿਧਾ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਹੁਤ ਜਲਦੀ ਕਿਡਨੀ ਟਰਾਂਸਪਲਾਂਟ ਸੁਵਿਧਾ ਵੀ ਆਰੰਭ ਕੀਤੀ ਜਾਵੇਗੀ।  ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਚੰਗੇ ਕਾਰਜਾਂ ਵਿੱਚ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ।  ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਮੁੱਚਾ ਪ੍ਰਸ਼ਾਸਨ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਜੁਟਿਆ ਹੋਇਆ ਹੈ ਅਤੇ ਕਿਸੇ ਵੀ ਪੱਖੋਂ ਕੋਈ ਕਮੀ ਬਾਕੀ ਨਹੀਂ ਰਹੇਗੀ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਨੇ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਏਡੀਸੀ ਪੂਜਾ ਸਿਆਲ ਗਰੇਵਾਲ, ਐਸਡੀਐਮ ਸੂਬਾ ਸਿੰਘ, ਐਸਡੀਐਮ ਹਰਵੀਰ ਕੌਰ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਮਾਲ ਅਫਸਰ ਕਰੁਨ ਗੁਪਤਾ, ਐਸਪੀ ਰਾਕੇਸ਼ ਯਾਦਵ, ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD