Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਧੁਨਿਕ ਟੈਕਨਾਲੋਜੀ ਤੇ ਏਆਈ ਨਾਲ ਜੁੜੀ ਵੱਡੀ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ

ਟੈਕਨੋਲੋਜੀ ਦੀ ਨੈਤਿਕ ਤੌਰ ਤੇ ਵਰਤੋਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਚਨਬੱਧ : ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 18 Dec 2025

Last updated on: Dec 19, 2025, 16:28 IST

ਗੁਰੂ ਨਾਨਕ ਦੇਵ ਯੂਨੀਵਰਸਿਟੀ, ਜੋ ਕਿ ਟੈਕਨਾਲੋਜੀ ਅਤੇ ਖੋਜ ਦੇ ਖੇਤਰ ਵਿੱਚ ਪੰਜਾਬ ਦੀ ਉੱਤਮ ਯੂਨੀਵਰਸਿਟੀ ਵਜੋਂ ਜਾਣੀ ਜਾਂਦੀ ਹੈ, ਵਿਖੇ ਅੱਜ ਤਿੰਨ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਹੋਈ। 'ਡਿਜੀਟਲ ਇਨੋਵੇਸ਼ਨ ਇਨ ਇਲੈਕਟ੍ਰਾਨਿਕਸ, ਕਮਿਊਨੀਕੇਸ਼ਨ ਐਂਡ ਆਰਟੀਫਿਸ਼ੀਅਲ ਇੰਟੈਲੀਜੈਂਸ' (ਡਾਈਈਸੀਏਆਈ-2025) ਸਿਰਲੇਖ ਹੇਠ ਕਰਵਾਈ ਜਾ ਰਹੀ ਇਸ ਕਾਨਫਰੰਸ ਵਿੱਚ ਦੁਨੀਆ ਭਰ ਦੇ ਮਾਹਿਰ ਆ ਕੇ ਭਵਿੱਖ ਦੀ ਟੈਕਨਾਲੋਜੀ ਬਾਰੇ ਚਰਚਾ ਕਰ ਰਹੇ ਹਨ। 

ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਟੈਕਨਾਲੋਜੀ ਵਿਭਾਗ ਨੇ ਇਸ ਨੂੰ ਭਾਰਤ ਸਰਕਾਰ ਦੀ ਰੂਸਾ 2.0 ਸਕੀਮ ਨਾਲ ਮਿਲ ਕੇ ਆਯੋਜਿਤ ਕੀਤਾ ਹੈ, ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੈਕਨੀਕੀ ਉੱਤਮਤਾ ਨੂੰ ਹੋਰ ਵਧਾਉਣ ਵਾਲੀ ਵੱਡੀ ਪਹਿਲਕਦਮੀ ਹੈ। ਇਸ ਕਾਨਫਰੰਸ ਦਾ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਉਦਘਾਟਨ ਕੀਤਾ, ਜੋ ਕਿ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾ ਰਹੇ ਹਨ। 

ਉਨ੍ਹਾਂ ਨਾਲ ਮੁੱਖ ਮਹਿਮਾਨ ਅਮਰੀਕਾ ਦੀ ਮਾਈਕ੍ਰੋਨ ਟੈਕਨਾਲੋਜੀ ਕੰਪਨੀ ਦੇ ਵਾਈਸ ਪ੍ਰੈਜ਼ੀਡੈਂਟ ਡਾ. ਗੁਰਤੇਜ ਸਿੰਘ ਸੰਧੂ, ਮੋਹਾਲੀ ਦੇ ਸੈਮੀਕੰਡਕਟਰ ਲੈਬਾਰਟਰੀ ਦੇ ਡਾਇਰੈਕਟਰ ਜਨਰਲ ਡਾ. ਕਮਲਜੀਤ ਸਿੰਘ ਅਤੇ ਨੋਇਡਾ ਦੀ ਐਨਐਕਸਪੀ ਸੈਮੀਕੰਡਕਟਰਜ਼ ਦੇ ਹੈੱਡ ਸ੍ਰੀ ਪ੍ਰੀਤ ਯਾਦਵ ਨੇ ਮਿਲ ਕੇ ਦੀਪ ਜਗਾ ਕੇ ਸ਼ੁਰੂਆਤ ਕੀਤੀ। ਪ੍ਰੋ. ਕਰਮਜੀਤ ਸਿੰਘ, ਜਿਨ੍ਹਾਂ ਨੇ ਯੂਨੀਵਰਸਿਟੀ ਨੂੰ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ, ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੈਕਨਾਲੋਜੀ ਨੂੰ ਨੈਤਿਕ ਤਰੀਕੇ ਨਾਲ ਵਿਕਸਿਤ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਨੇ ਜ਼ੋਰ ਦਿੱਤਾ ਕਿ ਅਜਿਹੀਆਂ ਕਾਨਫਰੰਸਾਂ ਨਾਲ ਅਸੀਂ ਨਵੀਂ ਖੋਜ ਨੂੰ ਆਮ ਲੋਕਾਂ ਦੀਆਂ ਲੋੜਾਂ ਅਤੇ ਰਾਸ਼ਟਰ ਦੇ ਵਿਕਾਸ ਟੀਚਿਆਂ ਨਾਲ ਜੋੜ ਸਕਦੇ ਹਾਂ। ਡਾ. ਗੁਰਤੇਜ ਸਿੰਘ ਸੰਧੂ ਨੇ ਆਪਣੇ ਭਾਸ਼ਣ ਵਿੱਚ ਚਿੱਪ ਅਤੇ ਮੈਮੋਰੀ ਟੈਕਨਾਲੋਜੀ ਦੇ ਭਵਿੱਖ ਬਾਰੇ ਦੱਸਿਆ ਅਤੇ ਨੌਜਵਾਨਾਂ ਨੂੰ ਨਵੀਂ ਖੋਜ ਕਰਨ ਲਈ ਉਤਸ਼ਾਹਿਤ ਕੀਤਾ। ਡਾ. ਕਮਲਜੀਤ ਸਿੰਘ ਨੇ ਭਾਰਤ ਵਿੱਚ ਚਿੱਪ ਬਣਾਉਣ ਦੇ ਵਧ ਰਹੇ ਕੰਮ ਅਤੇ 'ਆਤਮਨਿਰਭਰ ਭਾਰਤ' ਯੋਜਨਾ ਬਾਰੇ ਗੱਲ ਕੀਤੀ, ਜਦਕਿ ਸ੍ਰੀ ਪ੍ਰੀਤ ਯਾਦਵ ਨੇ ਕੰਪਨੀਆਂ ਅਤੇ ਯੂਨੀਵਰਸਿਟੀਆਂ ਵਿਚਕਾਰ ਸਹਿਯੋਗ ਨੂੰ ਵਧਾਉਣ ਬਾਰੇ ਚਾਨਣਾ ਪਾਇਆ।

ਕਾਨਫਰੰਸ ਦੇ ਕਨਵੀਨਰ ਪ੍ਰੋ. ਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਵਿੱਚ 238 ਖੋਜ ਪੇਪਰ ਆਏ, ਜਿਨ੍ਹਾਂ ਵਿੱਚੋਂ 108 ਨੂੰ ਚੁਣਿਆ ਗਿਆ ਅਤੇ 95 ਲੇਖਕ ਭਾਰਤ ਤੇ ਵਿਦੇਸ਼ਾਂ ਜਿਨ੍ਹਾਂ ਵਿੱਚ ਰੂਸ, ਤੁਰਕੀ, ਸੋਮਾਲੀਆ, ਅਫਗਾਨਿਸਤਾਨ ਤੇ ਬੰਗਲਾਦੇਸ਼ ਸ਼ਾਮਲ ਹਨ, ਤੋਂ ਆ ਰਹੇ ਹਨ। ਇਹ ਨਾਨਕ ਦੇਵ ਯੂਨੀਵਰਸਿਟੀ ਦੀ ਵਿਸ਼ਵ ਪੱਧਰੀ ਟੈਕਨੀਕੀ ਸਮਰੱਥਾ ਨੂੰ ਦਰਸਾਉਂਦਾ ਹੈ।ਉਦਘਾਟਨੀ ਸੈਸ਼ਨ ਵਿੱਚ ਡੀਨ ਅਕਾਦਮਿਕ ਮਾਮਲੇ ਪ੍ਰੋ. ਪਲਵਿੰਦਰ ਸਿੰਘ, ਪ੍ਰੋ. ਰਵਿੰਦਰ ਸਿੰਘ ਸਾਹਨੀ, ਪ੍ਰੋ. ਸ਼ਾਲਿਨੀ ਬਹਿਲ ਤੇ ਪ੍ਰੋ. ਮਨਿੰਦਰ ਲਾਲ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਇਆ।

ਕਾਨਫਰੰਸ ਨਾਲ ਹੀ ਇੱਕ ਵੱਡੀ ਤਕਨੀਕੀ ਪ੍ਰਦਰਸ਼ਨੀ ਵੀ ਲੱਗੀ ਹੈ, ਜਿਸ ਵਿੱਚ ਵੱਡੀਆਂ ਕੰਪਨੀਆਂ ਜਿਵੇਂ ਸਾਇੰਸਟੈੱਕ, ਰਿਗੋਲ ਅਤੇ ਹਾਈਓਕੀ ਨੇ ਨਵੇਂ ਉਪਕਰਣ ਵਿਖਾਏ ਹਨ। ਵਿਦਿਆਰਥੀਆਂ ਦੇ 'ਆਈ ਐਮ ਇੰਜੀਨੀਅਰ' ਮੁਕਾਬਲੇ ਵਿੱਚ ਉਨ੍ਹਾਂ ਨੇ ਆਪਣੇ ਨਵੇਂ ਪ੍ਰੋਜੈਕਟ ਪੇਸ਼ ਕੀਤੇ, ਜੋ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਨਵੀਨਤਾ ਨੂੰ ਉਜਾਗਰ ਕਰਦੇ ਹਨ। ਇਹ ਕਾਨਫਰੰਸ 20 ਦਸੰਬਰ ਤੱਕ ਚੱਲੇਗੀ ਅਤੇ ਇਸ ਵਿੱਚ ਵੱਖ-ਵੱਖ ਭਾਸ਼ਣ, ਵਰਕਸ਼ਾਪਾਂ ਤੇ ਚਰਚਾਵਾਂ ਹੋਣਗੀਆਂ। 

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਟੈਕਨਾਲੋਜੀ ਦੇ ਖੇਤਰ ਵਿੱਚ ਅਹਿਮ ਉਪਲਬਧੀਆਂ ਹਾਸਲ ਕੀਤੀਆਂ ਹਨ, ਜੋ ਕਿ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ ਅਤੇ ਆਮ ਲੋਕਾਂ ਨੂੰ ਵੀ ਭਵਿੱਖ ਦੀ ਟੈਕਨਾਲੋਜੀ ਨਾਲ ਜੋੜਦੀ ਹੈ। ਉਦਘਾਟਨ ਸਮਾਗਮ ਵਿੱਚ ਯੂਨੀਵਰਸਿਟੀ ਦੇ ਹੋਰ ਸੀਨੀਅਰ ਅਧਿਆਪਕ ਖੁਜਾਰਥੀ ਵਿਦਿਆਰਥੀ ਤੇ ਤਕਨੀਕੀ ਮਾਹਰ ਵੀ ਮੌਜੂਦ ਸਨ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD