Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਮਿਤ ਸ਼ਾਹ ਨੇ ਜਹਾਜ਼ਾਂ ਅਤੇ ਬੰਦਰਗਾਹਾਂ ਦੀ ਸੁਰੱਖਿਆ ਲਈ ਇੱਕ ਸਮਰਪਿਤ ਸੰਸਥਾ, BoPS ਦੇ ਗਠਨ ਲਈ ਇੱਕ ਸਮੀਖਿਆ ਬੈਠਕ ਕੀਤੀ

ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਇੱਕ ਮਜ਼ਬੂਤ ​​ਬੰਦਰਗਾਹ ਸੁਰੱਖਿਆ ਢਾਂਚਾ ਸਥਾਪਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ

Amit Shah, Union Home Minister, BJP, Bharatiya Janata Party, Minister of Cooperation, Kinjarapu Rammohan Naidu, Kinjarapu Ram Mohan Naidu, Ram Mohan Naidu, Sarbananda Sonowal

5 Dariya News

5 Dariya News

5 Dariya News

ਨਵੀਂ ਦਿੱਲੀ , 19 Dec 2025

Last updated on: Dec 19, 2025, 18:41 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜਹਾਜ਼ਾਂ ਅਤੇ ਬੰਦਰਗਾਹਾਂ ਦੀ ਸੁਰੱਖਿਆ ਲਈ ਇੱਕ ਡੈਡੀਕੇਟਿਡ ਬਿਊਰੋ ਆਫ ਪੋਰਟ ਸਕਿਓਰਿਟੀ (BoPS) ਦੇ ਗਠਨ ਨਾਲ ਸਬੰਧਿਤ ਸਮੀਖਿਆ ਬੈਠਕ ਕੀਤੀ। ਸਮੀਖਿਆ ਬੈਠਕ ਵਿੱਚ ਕੇਂਦਰੀ ਪੋਰਟਸ, ਸ਼ਿਪਿੰਗ ਅਤੇ ਵਾਟਰਵੇਅਜ਼ ਮੰਤਰੀ ਅਤੇ ਕੇਂਦਰੀ ਸਿਵਿਲ ਐਵੀਏਸ਼ਨ ਮੰਤਰੀ ਵੀ ਮੌਜੂਦ ਸਨ। 

ਬੈਠਕ ਦੇ ਦੌਰਾਨ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਬੰਦਰਗਾਹਾਂ ਲਈ ਇੱਕ ਮਜ਼ਬੂਤ ਸੁਰੱਖਿਆ ਢਾਂਚਾ ਸਥਾਪਿਤ ਕਰਨ ਦੀ ਜ਼ਰੂਰਤ ‘ਤੇ ਬਲ ਦਿੱਤਾ। ਸ਼੍ਰੀ ਸ਼ਾਹ ਨੇ ਨਿਰਦੇਸ਼ ਦਿੱਤਾ ਕਿ ਸੁਰੱਖਿਆ ਉਪਾਵਾਂ ਨੂੰ ਵਪਾਰ, ਸਮਰੱਥਾ, ਲੋਕੇਸ਼ਨ ਅਤੇ ਹੋਰ ਸਬੰਧਿਤ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕ੍ਰਮਬੱਧ ਅਤੇ ਜੋਖਮ ਦੇ ਅਧਾਰ ‘ਤੇ ਲਾਗੂ ਕੀਤਾ ਜਾਵੇ।

ਬਿਊਰੋ ਆਫ਼ ਪੋਰਟ ਸਕਿਓਰਿਟੀ (BoPS) ਦਾ ਗਠਨ ਹਾਲ ਹੀ ਵਿੱਚ ਲਾਗੂ ਕੀਤੇ ਗਏ ਮਰਚੈਂਟ ਸ਼ਿਪਿੰਗ ਐਕਟ, 2025 ਦੀ ਧਾਰਾ 13 ਦੇ ਉਪਬੰਧਾਂ ਦੇ ਤਹਿਤ ਇੱਕ ਕਾਨੂੰਨੀ ਸੰਸਥਾ ਵਜੋਂ ਗਠਿਤ ਕੀਤਾ ਜਾਵੇਗਾ। ਇਸ ਬਿਊਰੋ ਦੀ ਅਗਵਾਈ ਇੱਕ ਡਾਇਰੈਕਟਰ ਜਨਰਲ ਕਰੇਗਾ ਅਤੇ ਇਹ ਕੇਂਦਰੀ ਪੋਰਟਸ, ਸ਼ਿਪਿੰਗ ਅਤੇ ਵਾਟਰਵੇਅਜ਼ ਮੰਤਰਾਲੇ (MoPSW) ਦੇ ਅਧੀਨ ਕੰਮ ਕਰੇਗਾ ਅਤੇ ਜਹਾਜ਼ਾਂ ਅਤੇ ਬੰਦਰਗਾਹਾਂ ‘ਤੇ ਸਹੂਲਤਾਂ ਦੀ ਸੁਰੱਖਿਆ ਨਾਲ ਸਬੰਧਿਤ ਰੈਗੂਲੇਟਰੀ ਅਤੇ ਨਿਰੀਖਣ ਕਾਰਜਾਂ ਲਈ ਜ਼ਿੰਮੇਵਾਰ ਹੋਵੇਗਾ। 

ਬੀਓਪੀਐੱਸ ਦੀ ਸਥਾਪਨਾ ਬਿਊਰੋ ਆਫ਼ ਸਿਵਿਲ ਐਵੀਏਸ਼ਨ ਸਕਿਓਰਿਟੀ (BCAS) ਦੀ ਤਰਜ਼ 'ਤੇ ਕੀਤੀ ਜਾ ਰਹੀ ਹੈ। ਬੀਓਪੀਐੱਸ ਦੀ ਅਗਵਾਈ ਭਾਰਤੀ ਪੁਲਿਸ ਸੇਵਾ (IPS) ਦੇ ਇੱਕ ਸੀਨੀਅਰ ਅਧਿਕਾਰੀ (ਤਨਖਾਹ ਪੱਧਰ-15) ਕਰਨਗੇ। ਇੱਕ ਵਰ੍ਹੇ ਦੀ ਤਬਦੀਲੀ ਦੀ ਮਿਆਦ ਦੇ ਦੌਰਾਨ, ਡਾਇਰੈਕਟਰ ਜਨਰਲ ਆਫ਼ ਸ਼ਿਪਿੰਗ (DGS/DGMA) ਬਿਊਰੋ ਆਫ਼ ਪੋਰਟ ਸਕਿਓਰਿਟੀ ਦੇ ਡਾਇਰੈਕਟਰ ਜਨਰਲ ਵਜੋਂ ਕੰਮ ਕਰਨਗੇ।

ਬੀਓਪੀਐੱਸ ਸੁਰੱਖਿਆ ਸਬੰਧੀ ਸੂਚਨਾਵਾਂ ਦਾ ਸਮਾਂਬੱਧ ਵਿਸ਼ਲੇਸ਼ਣ, ਕਲੈਕਸ਼ਨ ਅਤੇ ਅਦਾਨ-ਪ੍ਰਦਾਨ ਨੂੰ ਯਕੀਨੀ ਕਰੇਗਾ, ਜਿਸ ਵਿੱਚ ਸਾਈਬਰ ਸੁਰੱਖਿਆ ‘ਤੇ ਵਿਸ਼ੇਸ਼ ਧਿਆਨ ਹੋਵੇਗਾ; ਇਸ ਵਿੱਚ ਪੋਰਟਸ ਦੇ ਆਈਟੀ ਬੁਨਿਆਦੀ ਢਾਂਚੇ ਨੂੰ ਡਿਜੀਟਲ ਖ਼ਤਰਿਆਂ ਤੋਂ ਸੁਰੱਖਿਅਤ ਰੱਖਣ ਦੇ ਲਈ ਡੈਡੀਕੇਟਿਡ ਡਿਵੀਜ਼ਨ ਵਿੱਚ ਸ਼ਾਮਲ ਹੋਵੇਗਾ। ਬੰਦਰਗਾਹਾਂ ਦੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਨੂੰ ਬੰਦਰਗਾਹ ਸੁਵਿਧਾਵਾਂ ਲਈ Recognised Security Organisation (ਆਰਐੱਸਓ) ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਜ਼ਿੰਮੇਵਾਰੀ ਪੋਰਟਸ ਦੀ ਸੁਰੱਖਿਆ ਮੁਲਾਂਕਣ ਅਤੇ ਸੁਰੱਖਿਆ ਯੋਜਨਾਵਾਂ ਤਿਆਰ ਕਰਨਾ ਹੈ। 

ਸੀਆਈਐੱਸਐੱਫ ਨੂੰ ਬੰਦਰਗਾਹਾਂ ਦੀ ਸੁਰੱਖਿਆ ਵਿੱਚ ਲਗੀਆਂ ਨਿਜੀ ਸੁਰੱਖਿਆ ਏਜੰਸੀਆਂ (PSAs) ਨੂੰ ਟ੍ਰੇਨਿੰਗ ਦੇਣ ਅਤੇ ਉਨ੍ਹਾਂ ਦੀ ਸਮਰੱਥਾ ਦਾ ਨਿਰਮਾਣ ਕਰਨ ਦਾ ਵੀ ਕੰਮ ਦਿੱਤਾ ਗਿਆ ਹੈ। ਇਨ੍ਹਾਂ ਏਜੰਸੀਆਂ ਨੂੰ ਪ੍ਰਮਾਣਿਤ ਕੀਤਾ ਜਾਵੇਗਾ ਅਤੇ ਇਸ ਖੇਤਰ ਵਿੱਚ ਸਿਰਫ਼ ਲਾਈਸੈਂਸ ਹਾਸਲ ਨਿਜੀ ਸੁਰੱਖਿਆ ਏਜੰਸੀ ਹੀ ਕੰਮ ਕਰੇ, ਇਹ ਯਕੀਨੀ ਬਣਾਉਣ ਦੇ ਲਈ ਉਚਿਤ ਰੈਗੂਲੇਟਰੀ ਉਪਾਅ ਲਾਗੂ ਕੀਤੇ ਜਾਣਗੇ। ਮੀਟਿੰਗ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਸਮੁੰਦਰੀ ਸੁਰੱਖਿਆ ਢਾਂਚੇ ਤੋਂ ਪ੍ਰਾਪਤ ਤਜ਼ਰਬਿਆਂ ਨੂੰ ਐਵੀਏਸ਼ਨ ਸਕਿਓਰਿਟੀ ਡੋਮੇਨ ਵਿੱਚ ਵੀ ਲਾਗੂ ਕੀਤਾ ਜਾਵੇਗਾ। 

 

Tags: Amit Shah , Union Home Minister , BJP , Bharatiya Janata Party , Minister of Cooperation , Kinjarapu Rammohan Naidu , Kinjarapu Ram Mohan Naidu , Ram Mohan Naidu , Sarbananda Sonowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD