Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਦਫ਼ਤਰ ਨਾਲ ਸੰਬੰਧਾਂ ਅਤੇ ਚੋਣਾਂ ਵਿੱਚ ਗੈਂਗਸਟਰਾਂ ਦੀ ਵਰਤੋਂ ਦੇ ਦੋਸ਼ਾਂ ਸਬੰਧੀ ਗੈਂਗਸਟਰ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਨਿਰਪੱਖ ਜਾਂਚ ਹੋਵੇ: ਸੁਨੀਲ ਜਾਖੜ

ਪੰਜਾਬ ਸਰਕਾਰ ਦਾ ਨਾ ਡਰ ਰਹਿ ਗਿਆ ਹੈ ਅਤੇ ਨਾ ਹੀ ਇੱਜ਼ਤ ਤੇ ਭਰੋਸੇਯੋਗਤਾ

Sunil Jakhar, BJP, Bharatiya Janata Party, BJP Punjab, Vineet Joshi

Web Admin

Web Admin

5 Dariya News

ਚੰਡੀਗੜ੍ਹ , 19 Dec 2025

Last updated on: Dec 20, 2025, 11:16 IST

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਇੱਕ ਗੈਂਗਸਟਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਅਤੇ ਸਮਾਂ-ਬੱਧ ਜਾਂਚ ਦੀ ਮੰਗ ਕੀਤੀ ਹੈ, ਜਿਸ ਵਿੱਚ ਉਸ ਨੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਵੱਲੋਂ ਗੈਂਗਸਟਰਾਂ ਦੀ ਮਦਦ ਲੈਣ ਦੇ ਦੋਸ਼ ਲਗਾਏ ਹਨ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਉਹ ਅਜੇ ਵੀ ਕਿਸੇ ਗੈਂਗਸਟਰ ਦੀ ਗੱਲ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਦੀ ਗੱਲ ’ਤੇ ਭਰੋਸਾ ਕਰਨ ਲਈ ਤਿਆਰ ਹਨ, ਪਰ ਇਸ ਭਰੋਸੇ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਨੂੰ ਇਨ੍ਹਾਂ ਗੰਭੀਰ ਦੋਸ਼ਾਂ ਦੀ ਤੁਰੰਤ ਜਾਂਚ ਕਰਵਾਉਣੀ ਚਾਹੀਦੀ ਹੈ। 

ਉਨ੍ਹਾਂ ਨੇ ਦੱਸਿਆ ਕਿ ਇੱਕ ਟੀਵੀ ਇੰਟਰਵਿਊ ਵਿੱਚ ਇੱਕ ਗੈਂਗਸਟਰ ਨੇ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਪੰਜਾਬ ਸਰਕਾਰ ਇੱਕ ਗੈਂਗਸਟਰ ਨੂੰ ਅਸਾਮ ਦੀ ਜੇਲ੍ਹ ਤੋਂ ਪੁੱਛਗਿੱਛ ਦੇ ਨਾਂ ’ਤੇ ਪੰਜਾਬ ਲੈ ਆਈ ਅਤੇ ਨਾ ਸਿਰਫ਼ ਉਸ ਤੋਂ ਵੋਟਰਾਂ ਨੂੰ ਧਮਕੀਆਂ ਦੇਣ ਲਈ ਫੋਨ ਕਰਵਾਏ ਗਏ, ਸਗੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਉਸ ਦੀ ਫੋਨ ’ਤੇ ਗੱਲ ਕਰਵਾਈ ਗਈ। ਸੁਨੀਲ ਜਾਖੜ ਨੇ ਕਿਹਾ ਕਿ ਸਿਆਸਤ ਵਿੱਚ ਗੈਂਗਸਟਰਾਂ ਦਾ ਦਾਖਲਾ ਲੋਕਤੰਤਰ ਲਈ ਗੰਭੀਰ ਖਤਰਾ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ’ਤੇ ਇਸ ਤਰ੍ਹਾਂ ਦੇ ਦੋਸ਼ ਲੱਗ ਰਹੇ ਹਨ, ਜਿਨ੍ਹਾਂ ਨੇ 7 ਨਵੰਬਰ ਨੂੰ ਸੱਤ ਦਿਨਾਂ ਵਿੱਚ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਦਾ ਨਾ ਤਾਂ ਡਰ ਰਹਿ ਗਿਆ ਹੈ ਅਤੇ ਨਾ ਹੀ ਸਰਕਾਰ ਦੀ ਇੱਜ਼ਤ ਤੇ ਭਰੋਸੇਯੋਗਤਾ। 

ਇਸ ਸਰਕਾਰ ਨੇ ਪੰਜਾਬ ਵਿੱਚੋਂ ਆਤੰਕਵਾਦ ਨੂੰ ਖਤਮ ਕਰਨ ਵਿੱਚ ਇਤਿਹਾਸਕ ਭੂਮਿਕਾ ਨਿਭਾਉਣ ਵਾਲੀ ਪੰਜਾਬ ਪੁਲਿਸ ਦੀ ਭਰੋਸੇਯੋਗਤਾ ਨੂੰ ਵੀ ਦਾਗਦਾਰ ਕਰ ਦਿੱਤਾ ਹੈ। ਮੀਡੀਆ ਨੂੰ ਅਪੀਲ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਮੀਡੀਆ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਗੈਂਗਸਟਰਾਂ ਨੂੰ ਮੰਚ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 

ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਤੱਤਾਂ ਨੂੰ ਆਪਣੇ ਆਦਰਸ਼ ਨਾ ਬਣਾਉਣ, ਕਿਉਂਕਿ ਇਹ ਸਮਾਜ ਦੇ ਦੁਸ਼ਮਣ ਹਨ। ਉਨ੍ਹਾਂ ਨੇ ਗੈਂਗਸਟਰਾਂ ਨੂੰ “ਰਾਬਿਨ ਹੁੱਡ” ਵਾਂਗ ਪੇਸ਼ ਕਰਨ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ। ਸੁਨੀਲ ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਹਰ ਮੋਰਚੇ ’ਤੇ ਫੇਲ ਸਾਬਤ ਹੋ ਰਹੀ ਹੈ। ਆਰਥਿਕ ਤੌਰ ’ਤੇ ਪੰਜਾਬ ਕੰਗਾਲੀ ਦੇ ਕੰਢੇ ’ਤੇ ਪਹੁੰਚ ਗਿਆ ਹੈ ਅਤੇ ਲੋਕਾਂ ਨੂੰ ਲਗਾਤਾਰ ਧਮਕੀ ਭਰੀਆਂ ਫੋਨ ਕਾਲਾਂ ਆ ਰਹੀਆਂ ਹਨ। 

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਖਤਮ ਨਾ ਹੋਣ ਦੇਣ। ਉਨ੍ਹਾਂ ਨੇ ਕਿਹਾ ਕਿ ਹਾਲਾਤ ਚਿੰਤਾਜਨਕ ਹੋ ਚੁੱਕੇ ਹਨ ਕਿ ਵਾਰਦਾਤਾਂ ਤੋਂ ਬਾਅਦ ਗੈਂਗਸਟਰ ਖੁੱਲ੍ਹੇਆਮ ਜ਼ਿੰਮੇਵਾਰੀ ਲੈ ਰਹੇ ਹਨ। ਚੱਲ ਰਹੀਆਂ ਐਨਕਾਊਂਟਰਾਂ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਅਸਲ ਦੋਸ਼ੀਆਂ ਅਤੇ ਪੁਲਿਸ ਵਿਚਕਾਰ ਦੀ ਕੜੀ ਟੁੱਟ ਜਾਂਦੀ ਹੈ, ਜਿਸ ਨਾਲ ਅਸਲ ਮਾਸਟਰਮਾਈਂਡ ਸਦਾ ਲਈ ਸੁਰੱਖਿਅਤ ਰਹਿ ਜਾਂਦੇ ਹਨ। 

ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਆਪਣੀ ਸਾਖ ਬਾਰੇ ਸੋਚਣਾ ਚਾਹੀਦਾ ਹੈ, ਕਿਉਂਕਿ ਆਮ ਲੋਕਾਂ ਵਿੱਚ ਇਹ ਧਾਰਣਾ ਬਣ ਰਹੀ ਹੈ ਕਿ ਐਨਕਾਊਂਟਰਾਂ ਵਿੱਚ ਛੋਟੇ ਅਪਰਾਧੀ ਮਾਰੇ ਜਾਂਦੇ ਹਨ ਅਤੇ ਅਸਲ ਤਾਕਤਾਂ ਬਚ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬਿਹਤਰ ਇਹੀ ਹੋਵੇਗਾ ਕਿ ਸਜ਼ਾ ਅਦਾਲਤਾਂ ਵੱਲੋਂ ਦਿੱਤੀ ਜਾਵੇ।

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਪੇਂਡੂ ਰੁਜ਼ਗਾਰ ਕਾਨੂੰਨ ਬਾਰੇ ਸਵਾਲ ਦੇ ਜਵਾਬ ਵਿੱਚ ਸੂਬਾ ਭਾਜਪਾ ਪ੍ਰਧਾਨ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੁਰਾਣੇ ਕਾਨੂੰਨ ਅਧੀਨ—ਜਿਸ ਨੂੰ ਆਪ ਅਤੇ ਕਾਂਗਰਸ ਠੀਕ ਦੱਸ ਰਹੇ ਹਨ—13 ਦਸੰਬਰ 2025 ਤੱਕ ਪੰਜਾਬ ਵਿੱਚ ਪ੍ਰਤੀ ਪਰਿਵਾਰ ਔਸਤਨ ਸਿਰਫ਼ 26.25 ਦਿਨਾਂ ਦਾ ਹੀ ਰੁਜ਼ਗਾਰ ਕਿਉਂ ਦਿੱਤਾ ਗਿਆ। ਇਸੇ ਤਰ੍ਹਾਂ ਪਿਛਲੇ ਸਾਲਾਂ ਵਿੱਚ ਵੀ ਇਹ ਔਸਤ ਸਿਰਫ਼ 38 ਦਿਨ ਪ੍ਰਤੀ ਪਰਿਵਾਰ ਪ੍ਰਤੀ ਸਾਲ ਰਹੀ ਹੈ। 

ਉਨ੍ਹਾਂ ਨੇ ਪੁੱਛਿਆ ਕਿ ਫਿਰ ਪੰਜਾਬ ਸਰਕਾਰ 100 ਦਿਨਾਂ ਦਾ ਰੁਜ਼ਗਾਰ ਕਿਉਂ ਨਹੀਂ ਦੇ ਸਕੀ। ਉਨ੍ਹਾਂ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਇਨ੍ਹਾਂ ਪਾਰਟੀਆਂ ਨੂੰ ਗਰੀਬਾਂ ਦੀ ਚਿੰਤਾ ਨਹੀਂ, ਸਗੋਂ ਇਸ ਗੱਲ ਦਾ ਡਰ ਹੈ ਕਿ ਨਵਾਂ ਕਾਨੂੰਨ ਉਨ੍ਹਾਂ ਦੇ ਚਹੇਤਿਆਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ’ਤੇ ਰੋਕ ਲਾ ਦੇਵੇਗਾ।

 

Tags: Sunil Jakhar , BJP , Bharatiya Janata Party , BJP Punjab , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD